Revelation 3:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਾਰਦੀਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਇੱਕ ਜਿਸ ਕੋਲ ਸੱਤ ਆਤਮੇ ਅਤੇ ਸੱਤ ਤਾਰੇ ਹਨ ਇਹ ਗੱਲਾਂ ਦੱਸ ਰਿਹਾ ਹੈ। ਲੋਕ ਆਖਦੇ ਹਨ ਕਿ ਤੁਸੀਂ ਜਿਉਂਦੇ ਹੋ। ਪਰ ਅਸਲ ਵਿੱਚ ਤੁਸੀਂ ਮੁਰਦਾ ਹੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਸਾਰਦੀਸ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਉਸ ਦੇ ਸ਼ਬਦ ਹਨ ਜਿਸ ਕੋਲ ਪਰਮੇਸ਼ਵਰ ਦੀਆਂ ਸੱਤ ਆਤਮਾਵਾਂ ਅਤੇ ਸੱਤ ਤਾਰੇ ਹਨ। ਮੈਂ ਤੁਹਾਡੇ ਕੰਮਾਂ ਨੂੰ ਜਾਣਦਾ ਹਾਂ; ਤੁਸੀਂ ਜਿਉਂਦੇ ਅਖਵਾਉਂਦੇ ਹੋ, ਪਰ ਤੁਸੀਂ ਮਰੇ ਹੋਏ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹ ਦੇ ਕੋਲ ਸੱਤ ਆਤਮੇ ਪਰਮੇਸ਼ੁਰ ਦੇ ਅਤੇ ਸੱਤ ਤਾਰੇ ਹਨ ਉਹ ਇਹ ਆਖਦਾ ਹੈ, ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜੀਉਂਦਾ ਕਹਾਉਂਦਾ ਹੈ ਅਤੇ ਹੈ ਮੁਰਦਾ
Punjabi ERV
"ਸਾਰਦੀਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਇੱਕ ਜਿਸ ਕੋਲ ਸੱਤ ਆਤਮੇ ਅਤੇ ਸੱਤ ਤਾਰੇ ਹਨ ਇਹ ਗੱਲਾਂ ਦੱਸ ਰਿਹਾ ਹੈ। ਲੋਕ ਆਖਦੇ ਹਨ ਕਿ ਤੁਸੀਂ ਜਿਉਂਦੇ ਹੋ। ਪਰ ਅਸਲ ਵਿੱਚ ਤੁਸੀਂ ਮੁਰਦਾ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਦੇ ਕੋਲ ਪਰਮੇਸ਼ੁਰ ਦੇ ਸੱਤ ਆਤਮੇ ਅਤੇ ਸੱਤ ਤਾਰੇ ਹਨ, ਉਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜਿਉਂਦਾ ਅਖਵਾਉਂਦਾ ਹੈਂ ਪਰ ਹੈ ਮੁਰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سردِیس دی کلِیسیا دے فرِشتے نُوں ایہہ لِکھ۔ پئی جِہدے کول خُدا دِیاں سَتّ رُوحاں تے سَتّ تارے نیں اوہ ایہہ آکھدا اے پئی مَیں تیرے کمّاں نُوں جاننا آں پئی تُوں زِندہ اکھواؤندا ایں۔ پر ہیں مُردہ۔
Punjabi Standard Bible (Punjabi Standard Bible) 2023
“ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਲਿਖ: “ਜਿਸ ਦੇ ਕੋਲ ਪਰਮੇਸ਼ਰ ਦੇ ਸੱਤ ਆਤਮੇ ਅਤੇ ਸੱਤ ਤਾਰੇ ਹਨ ਉਹ ਇਹ ਕਹਿੰਦਾ ਹੈ: ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ; ਤੂੰ ਜੀਉਂਦਾ ਤਾਂ ਕਹਾਉਂਦਾ ਹੈਂ, ਪਰ ਹੈਂ ਮੁਰਦਾ।