Revelation 3:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਭ ਕੁਝ ਸਬਰ ਨਾਲ ਸਹਿਨ ਕਰਨ ਲਈ ਮੇਰੇ ਹੁਕਮ ਦੀ ਪਾਲਣਾ ਕੀਤੀ। ਇਸੇ ਲਈ ਮੈਂ ਪਰੱਖ ਦੇ ਸਮੇਂ ਤੋਂ ਤੁਹਾਡੀ ਰੱਖਿਆ ਕਰਾਂਗਾ ਜਿਹੜਾ ਸਾਰੀ ਦੁਨੀਆਂ ਉੱਤੇ ਆਵੇਗਾ। ਪਰੱਖ ਦਾ ਇਹ ਸਮਾਂ ਧਰਤੀ ਤੇ ਹਰੇਕ ਨੂੰ ਪਰੱਖਣ ਲਈ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਕਿ ਤੁਸੀਂ ਧੀਰਜ ਰੱਖ ਕੇ ਮੇਰੇ ਆਦੇਸ਼ ਦੀ ਪਾਲਣਾ ਕੀਤੀ ਹੈ, ਮੈਂ ਪ੍ਰੀਖਿਆ ਦੇ ਸਮੇਂ ਤੁਹਾਡੀ ਰੱਖਿਆ ਕਰਾਂਗਾ, ਜੋ ਧਰਤੀ ਦੇ ਵਾਸੀਆਂ ਉੱਤੇ ਆਉਣ ਵਾਲਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਜੋ ਮੇਰੇ ਧੀਰਜ ਦੇ ਬਚਨ ਦੀ ਰੱਛਿਆ ਕੀਤੀ ਤਾਂ ਮੈਂ ਵੀ ਪਰਤਾਵੇ ਦੇ ਓਸ ਸਮੇਂ ਤੋਂ ਜੋ ਧਰਤੀ ਦੇ ਵਾਸੀਆਂ ਦੇ ਪਰਤਾਉਣ ਲਈ ਸਾਰੇ ਸੰਸਾਰ ਉੱਤੇ ਆਉਣ ਵਾਲਾ ਹੈ ਤੇਰੀ ਰੱਛਿਆ ਕਰਾਂਗਾ
Punjabi ERV
ਤੁਸੀਂ ਸਭ ਕੁਝ ਸਬਰ ਨਾਲ ਸਹਿਨ ਕਰਨ ਲਈ ਮੇਰੇ ਹੁਕਮ ਦੀ ਪਾਲਣਾ ਕੀਤੀ। ਇਸੇ ਲਈ ਮੈਂ ਪਰਖ ਦੇ ਸਮੇਂ ਤੋਂ ਤੁਹਾਡੀ ਰੱਖਿਆ ਕਰਾਂਗਾ ਜਿਹਡ਼ਾ ਸਾਰੀ ਦੁਨੀਆਂ ਉੱਤੇ ਆਵੇਗਾ। ਪਰਖ ਦਾ ਇਹ ਸਮਾਂ ਧਰਤੀ ਤੇ ਹਰੇਕ ਨੂੰ ਪਰੱਖਣ ਲਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਜੋ ਮੇਰੇ ਧੀਰਜ ਦੇ ਬਚਨ ਦੀ ਰੱਖਿਆ ਕੀਤੀ ਤਾਂ ਮੈਂ ਵੀ ਉਸ ਪ੍ਰੀਖਿਆ ਦੇ ਸਮੇਂ ਤੇਰੀ ਰੱਖਿਆ ਕਰਾਂਗਾ, ਜੋ ਧਰਤੀ ਦੇ ਵਾਸੀਆਂ ਨੂੰ ਪਰਖਣ ਲਈ ਸਾਰੇ ਸੰਸਾਰ ਉੱਤੇ ਆਉਣ ਵਾਲੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے پئی تُوں میرے صبر دے کلام اُتّے عمل کِیتا ایس لئی مَیں وی ازمایش دے اوس ویلے تیری حفاظت کراں گا۔ جیہڑا زمین دے رہن والیاں دے ازمان لئی ساری دُنیا اُتّے آؤن والا ہے۔
Punjabi Standard Bible (Punjabi Standard Bible) 2023
ਤੂੰ ਮੇਰੇ ਧੀਰਜ ਦੇ ਵਚਨ ਦੀ ਪਾਲਣਾ ਕੀਤੀ, ਇਸ ਲਈ ਮੈਂ ਵੀ ਤੈਨੂੰ ਪਰੀਖਿਆ ਦੀ ਉਸ ਘੜੀ ਤੋਂ ਬਚਾਵਾਂਗਾ ਜਿਹੜੀ ਧਰਤੀ ਦੇ ਸਭ ਰਹਿਣ ਵਾਲਿਆਂ ਨੂੰ ਪਰਖਣ ਲਈ ਪੂਰੇ ਸੰਸਾਰ ਉੱਤੇ ਆਉਣ ਵਾਲੀ ਹੈ।