Revelation 3:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਮੇਰੇ ਪਰਮੇਸ਼ੁਰ ਦੇ ਮੰਦਰ ਦਾ ਥੰਮ ਹੋਵੇਗਾ। ਉਸ ਵਿਅਕਤੀ ਨੂੰ ਫ਼ੇਰ ਕਦੇ ਵੀ ਪਰਮੇਸ਼ੁਰ ਦਾ ਮੰਦਰ ਛੱਡਣਾ ਨਹੀਂ ਪਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ। ਅਤੇ ਮੈਂ ਆਪਣੇ ਪਰਮੇਸ਼ੁਰ ਦੇ ਸ਼ਹਿਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ ਉਹ ਸ਼ਹਿਰ ਨਵਾਂ ਯਰੂਸ਼ਲਮ ਹੈ। ਇਹ ਸ਼ਹਿਰ ਮੇਰੇ ਪਿਤਾ ਵੱਲੋਂ ਸਵਰਗ ਵਿੱਚੋਂ ਆ ਰਿਹਾ ਹੈ। ਮੈਂ ਉਸ ਵਿਅਕਤੀ ਤੇ ਆਪਣਾ ਨਵਾਂ ਨਾਮ ਵੀ ਲਿਖ ਦਿਆਂਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਪਰਮੇਸ਼ਵਰ ਦੇ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ। ਉਹ ਫਿਰ ਕਦੇ ਵੀ ਇਸ ਨੂੰ ਨਹੀਂ ਛੱਡਣਗੇ। ਮੈਂ ਉਹਨਾਂ ਉੱਤੇ ਆਪਣੇ ਪਰਮੇਸ਼ਵਰ ਦਾ ਨਾਮ ਅਤੇ ਮੇਰੇ ਪਰਮੇਸ਼ਵਰ ਦੇ ਸ਼ਹਿਰ, ਨਵੇਂ ਯੇਰੂਸ਼ਲੇਮ ਦਾ ਨਾਮ ਲਿਖਾਂਗਾ, ਜੋ ਮੇਰੇ ਪਰਮੇਸ਼ਵਰ ਵੱਲੋਂ ਸਵਰਗ ਤੋਂ ਹੇਠਾਂ ਆ ਰਿਹਾ ਹੈ; ਅਤੇ ਮੈਂ ਉਹਨਾਂ ਉੱਤੇ ਆਪਣਾ ਨਵਾਂ ਨਾਮ ਵੀ ਲਿਖਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਅਤੇ ਆਪਣੇ ਪਰਮੇਸ਼ੁਰ ਦੀ ਨਗਰੀ ਨਵੀਂ ਯਰੂਸ਼ਲਮ ਦਾ ਨਾਉਂ ਜਿਹੜੀ ਪਰਮੇਸ਼ੁਰ ਵੱਲੋਂ ਸੁਰਗ ਵਿੱਚੋਂ ਉਤਰਦੀ ਹੈ ਅਤੇ ਆਪਣਾ ਨਵਾਂ ਨਾਮ ਓਸ ਉੱਤੇ ਲਿਖਾਵਾਂਗਾ
Punjabi ERV
ਜਿਹਡ਼ਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਮੇਰੇ ਪਰਮੇਸ਼ੁਰ ਦੇ ਮੰਦਰ ਦਾ ਥੰਮ ਹੋਵੇਗਾ। ਉਸ ਵਿਅਕਤੀ ਨੂੰ ਫ਼ੇਰ ਕਦੇ ਵੀ ਪਰਮੇਸ਼ੁਰ ਦਾ ਮੰਦਰ ਛੱਡਣਾ ਨਹੀਂ ਪਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ। ਅਤੇ ਮੈਂ ਆਪਣੇ ਪਰਮੇਸ਼ੁਰ ਦੇ ਸ਼ਹਿਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ ਉਹ ਸ਼ਹਿਰ ਨਵਾਂ ਯਰੂਸ਼ਲਮ ਹੈ। ਇਹ ਸ਼ਹਿਰ ਮੇਰੇ ਪਿਤਾ ਵੱਲੋਂ ਸਵਰਗ ਵਿੱਚੋਂ ਆ ਰਿਹਾ ਹੈ। ਮੈਂ ਉਸ ਵਿਅਕਤੀ ਤੇ ਆਪਣਾ ਨਵਾਂ ਨਾਮ ਵੀ ਲਿਖ ਦਿਆਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ, ਆਪਣੇ ਪਰਮੇਸ਼ੁਰ ਦੀ ਨਗਰੀ ਨਵਾਂ ਯਰੂਸ਼ਲਮ ਦਾ ਨਾਮ ਜਿਹੜੀ ਪਰਮੇਸ਼ੁਰ ਵੱਲੋਂ ਸਵਰਗ ਵਿੱਚੋਂ ਉੱਤਰਦੀ ਹੈ ਅਤੇ ਆਪਣਾ ਨਵਾਂ ਨਾਮ ਉਸ ਉੱਤੇ ਲਿਖਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا جِتّے مَیں اوہنوں اپنے خُدا دی ہیکل وِچ اِک تھم بناواں گا اوہ فیر کدی باہر نا نِکلے گا تے مَیں اپنے خُدا دا ناں تے اپنے خُدا دے شہر یعنی اوس نَوِیں یرُوشلِیم دا ناں جیہڑا میرے خُدا کولوں اسمان توں آؤن والا اے تے اپنا نواں ناں اوہدے اُتّے لِکھاں گا۔
Punjabi Standard Bible (Punjabi Standard Bible) 2023
“ਜਿਹੜਾ ਜਿੱਤੇਗਾ ਮੈਂ ਉਸ ਨੂੰ ਆਪਣੇ ਪਰਮੇਸ਼ਰ ਦੀ ਹੈਕਲ ਦਾ ਥੰਮ੍ਹ ਬਣਾਵਾਂਗਾ ਅਤੇ ਉਹ ਫਿਰ ਕਦੇ ਬਾਹਰ ਨਾ ਜਾਵੇਗਾ। ਮੈਂ ਉਸ ਉੱਤੇ ਆਪਣੇ ਪਰਮੇਸ਼ਰ ਦਾ ਨਾਮ, ਆਪਣੇ ਪਰਮੇਸ਼ਰ ਦੀ ਨਗਰੀ ਨਵੀਂ ਯਰੂਸ਼ਲਮ ਦਾ ਨਾਮ ਜੋ ਸਵਰਗ ਤੋਂ ਮੇਰੇ ਪਰਮੇਸ਼ਰ ਕੋਲੋਂ ਉੱਤਰਦੀ ਹੈ ਅਤੇ ਆਪਣਾ ਨਵਾਂ ਨਾਮ ਲਿਖਾਂਗਾ।