Revelation 3:17 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਖਦੇ ਹੋ ਕਿ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਕਿ ਤੁਸੀਂ ਅਮੀਰ ਬਣ ਗਏ ਹੋ ਅਤੇ ਤੁਹਾਨੂੰ ਕਿਸੇ ਚੀਜ਼ ਦੀ ਲੋੜ ਨਹੀਂ। ਪਰ ਤੁਹਾਨੂੰ ਪਤਾ ਨਹੀਂ ਕਿ ਤੁਸੀਂ ਦੁੱਖੀ, ਮੰਦਭਾਗੇ, ਕੰਗਾਲ, ਅੰਨ੍ਹੇ ਅਤੇ ਨੰਗੇ ਹੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਕਹਿੰਦੇ ਹੋ, ਮੈਂ ਅਮੀਰ ਹਾਂ: ‘ਮੈਂ ਦੌਲਤ ਹਾਸਲ ਕਰ ਲਈ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਜ਼ਰੂਰਤ ਨਹੀਂ ਹੈ।’ ਪਰ ਤੁਹਾਨੂੰ ਇਹ ਅਹਿਸਾਸ ਨਹੀਂ ਹੁੰਦਾ ਕਿ ਤੁਸੀਂ ਦੁਖੀ, ਤਰਸਯੋਗ, ਗਰੀਬ, ਅੰਨ੍ਹੇ ਅਤੇ ਨੰਗੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਜੋ ਆਖਦਾ ਹੈਂ ਭਈ ਮੈਂ ਧਨਵਾਨ ਹਾਂ ਅਤੇ ਮੈਂ ਮਾਯਾ ਜੋੜੀ ਹੈ ਅਤੇ ਮੈਨੂੰ ਕਾਸੇ ਦੀ ਲੋੜ ਨਹੀਂ ਅਤੇ ਨਹੀਂ ਜਾਣਦਾ ਹੈਂ ਜੋ ਤੂੰ ਦੁਖੀ, ਮੰਦਭਾਗੀ, ਕੰਗਾਲ, ਅੰਨ੍ਹਾਂ ਅਤੇ ਨੰਗਾ ਹੈਂ
Punjabi ERV
"ਤੁਸੀਂ ਆਖਦੇ ਹੋ ਕਿ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਕਿ ਤੁਸੀਂ ਅਮੀਰ ਬਣ ਗਏ ਹੋ ਅਤੇ ਤੁਹਾਨੂੰ ਕਿਸੇ ਚੀਜ਼ ਦੀ ਲੋਡ਼ ਨਹੀਂ। ਪਰ ਤੁਹਾਨੂੰ ਪਤਾ ਨਹੀਂ ਕਿ ਤੁਸੀਂ ਦੁਖੀ, ਮੰਦਭਾਗੇ, ਕੰਗਾਲ, ਅੰਨ੍ਹੇ ਅਤੇ ਨੰਗੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایس واسطے پئی توں آکھنا ایں پئی مَیں دَولت مند آں تے مالدار بن گیا آں تے تینُوں کِسے شے دی لوڑ نئیں۔ تے ایہہ نئیں جان دا پئی تُوں بد نصیب تے خوار تے غرِیب تے اَنھا تے ننگا ایں۔
Punjabi Standard Bible (Punjabi Standard Bible) 2023
ਕਿਉਂਕਿ ਤੂੰ ਕਹਿੰਦਾ ਹੈਂ ਕਿ ਮੈਂ ਧਨਵਾਨ ਹਾਂ ਅਤੇ ਧਨੀ ਹੋ ਗਿਆ ਹਾਂ ਅਤੇ ਮੈਨੂੰ ਕਿਸੇ ਚੀਜ਼ ਦੀ ਥੁੜ੍ਹ ਨਹੀਂ ਹੈ, ਪਰ ਤੂੰ ਨਹੀਂ ਜਾਣਦਾ ਕਿ ਤੂੰ ਮੰਦਭਾਗਾ, ਤਰਸਯੋਗ, ਗਰੀਬ, ਅੰਨ੍ਹਾ ਅਤੇ ਨੰਗਾ ਹੈਂ।