Revelation 3:18 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਮੇਰੇ ਪਾਸੋਂ ਸੋਨਾ ਖਰੀਦੋ ਅੱਗ ਵਿੱਚ ਸ਼ੁੱਧ ਕੀਤਾ ਹੋਇਆ ਸੋਨਾ। ਫ਼ੇਰ ਤੁਸੀਂ ਸੱਚਮੁੱਚ ਅਮੀਰ ਹੋ ਸੱਕੋਂਗੇ। ਮੈਂ ਤੁਹਾਨੂੰ ਇਹ ਦੱਸਦਾ ਹਾਂ; ਉਹ ਕੱਪੜੇ ਖਰੀਦੋ ਜਿਹੜੇ ਸਫ਼ੇਦ ਹਨ। ਫ਼ੇਰ ਤੁਸੀਂ ਆਪਣਾ ਬੇਸ਼ਰਮੀ ਭਰਿਆ ਨੰਗ ਢੱਕ ਸੱਕੋਂਗੇ। ਮੈਂ ਤੁਹਾਨੂੰ ਇਹ ਵੀ ਆਖਦਾ ਹਾਂ ਕਿ ਆਪਣੀਆਂ ਅੱਖਾਂ ਵਿੱਚ ਪਾਉਣ ਲਈ ਦਵਾਈ ਖਰੀਦੋ। ਫ਼ੇਰ ਤੁਸੀਂ ਸੱਚਮੁੱਚ ਦੇਖ ਸੱਕੋਂਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਮੇਰੇ ਕੋਲੋਂ ਅੱਗ ਵਿੱਚ ਸ਼ੁੱਧ ਕੀਤਾ ਹੋਇਆ ਸੋਨਾ ਖਰੀਦੋ, ਤਾਂ ਜੋ ਤੁਸੀਂ ਅਮੀਰ ਬਣ ਸਕੋ; ਅਤੇ ਪਹਿਨਣ ਲਈ ਚਿੱਟੇ ਕੱਪੜੇ, ਤਾਂ ਜੋ ਤੁਸੀਂ ਆਪਣੀ ਸ਼ਰਮਨਾਕ ਨੰਗੇਜ਼ ਨੂੰ ਢੱਕ ਸਕੋ; ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਲਈ ਸੁਰਮਾ, ਤਾਂ ਜੋ ਤੁਸੀਂ ਵੇਖ ਸਕੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਤੈਨੂੰ ਸਲਾਹ ਦਿੰਦਾ ਹਾਂ ਭਈ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ ਤਾਂ ਜੋ ਤੂੰ ਧੰਨਵਾਨ ਹੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਆਪਣੇ ਉਦਾਲੇ ਪਾਵੇਂ ਅਤੇ ਤੇਰੇ ਨੰਗੇਜ ਦੀ ਲੱਜਾ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖੀਆਂ ਵਿੱਚ ਪਾਉਣ ਨੂੰ ਸੁਰਮਾ ਲੈ ਭਈ ਤੂੰ ਸੁਜਾਖਾ ਹੋ ਜਾਵੇਂ
Punjabi ERV
"ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਮੇਰੇ ਪਾਸੋਂ ਸੋਨਾ ਖਰੀਦੋ ਅੱਗ ਵਿੱਚ ਸ਼ੁਧ ਕੀਤਾ ਹੋਇਆ ਸੋਨਾ। ਫ਼ੇਰ ਤੁਸੀਂ ਸੱਚਮੁਚ ਅਮੀਰ ਹੋ ਸਕੋਂਗੇ। ਮੈਂ ਤੁਹਾਨੂੰ ਇਹ ਦੱਸਦਾ ਹਾਂ; ਉਹ ਕੱਪਡ਼ੇ ਖਰੀਦੋ ਜਿਹਡ਼ੇ ਸਫ਼ੇਦ ਹਨ। ਫ਼ੇਰ ਤੁਸੀਂ ਆਪਣਾ ਬੇਸ਼ਰਮੀ ਭਰਿਆ ਨੰਗ ਢਕ ਸਕੋਂਗੇ। ਮੈਂ ਤੁਹਾਨੂੰ ਇਹ ਵੀ ਆਖਦਾ ਹਾਂ ਕਿ ਆਪਣੀਆਂ ਅਖਾਂ ਵਿੱਚ ਪਾਉਣ ਲਈ ਦਵਾਈ ਖਰੀਦੋ। ਫ਼ੇਰ ਤੁਸੀਂ ਸੱਚਮੁਚ ਦੇਖ ਸਕੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تینُوں صلاح دینا آں۔ پئی مَیتھوں اَگ وِچ تایا ہویا سونا مُل لے لے۔ پئی تُوں دَھنی ہو جائیں۔ تے چِٹّے کپڑے پا لے پئی اوہناں نُوں پا کے تُوں ننگے پن دی بے لہنگی توں بچیں۔ تے اَکھّیاں وِچ پان لئی سُرمہ لے پئی فیر سُجاکھا ہو جاویں۔
Punjabi Standard Bible (Punjabi Standard Bible) 2023
ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਤੂੰ ਮੇਰੇ ਕੋਲੋਂ ਅੱਗ ਨਾਲ ਸ਼ੁੱਧ ਕੀਤਾ ਹੋਇਆ ਸੋਨਾ ਖਰੀਦ ਲੈ ਤਾਂਕਿ ਤੂੰ ਧਨਵਾਨ ਹੋ ਜਾਵੇਂ ਅਤੇ ਪਹਿਨਣ ਲਈ ਸਫ਼ੇਦ ਵਸਤਰ, ਤਾਂਕਿ ਤੇਰੇ ਨੰਗੇਜ ਦੀ ਲੱਜਾ ਪਰਗਟ ਨਾ ਹੋਵੇ ਅਤੇ ਅੱਖਾਂ ਵਿੱਚ ਪਾਉਣ ਲਈ ਸੁਰਮਾ, ਤਾਂਕਿ ਤੂੰ ਵੇਖ ਸਕੇਂ।