Revelation 3:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਗੋ। ਆਪਣੇ ਆਪ ਨੂੰ ਉਦੋਂ ਤੱਕ ਤਾਕਤਵਰ ਬਣਾਓ ਜਦੋਂ ਤੱਕ ਤੁਹਾਡੇ ਕੋਲ ਕੁਝ ਹੈ। ਆਪਣੇ ਆਪ ਨੂੰ ਉਸਤੋਂ ਪਹਿਲਾਂ ਤਾਕਤਵਰ ਬਣਾਓ ਜਦੋਂ ਤੱਕ ਉਹ ਜੋ ਤੁਹਾਡੇ ਕੋਲ ਹੈ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ। ਮੈਂ ਦੇਖ ਸੱਕਦਾ ਹਾਂ ਕਿ ਜੋ ਗੱਲਾਂ ਤੁਸੀਂ ਕਰ ਰਹੇ ਹੋ ਮੇਰੇ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਕਾਫ਼ੀ ਚੰਗੀਆਂ ਨਹੀਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਾਗੋ! ਜੋ ਕੁਝ ਰਹਿ ਗਿਆ ਹੈ ਅਤੇ ਜੋ ਮਰਨ ਵਾਲਾ ਹੈ ਉਸਨੂੰ ਮਜ਼ਬੂਤ ਕਰੋ, ਕਿਉਂਕਿ ਮੈਂ ਤੁਹਾਡੇ ਕੰਮਾਂ ਨੂੰ ਮੇਰੇ ਪਰਮੇਸ਼ਵਰ ਦੀ ਨਜ਼ਰ ਵਿੱਚ ਅਧੂਰਾ ਪਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਚੌਕਸ ਹੋ ਜਾਹ ਅਤੇ ਜੋ ਕੁਝ ਰਹਿ ਗਿਆ ਹੈ ਭਾਵੇ ਮਰਨ ਵਾਲਾ ਹੋਵੇ ਉਹ ਨੂੰ ਪੱਕਿਆਂ ਕਰ ਕਿਉਂ ਜੋ ਮੈਂ ਤੇਰੇ ਕੰਮਾਂ ਵਿੱਚੋਂ ਆਪਣੇ ਪਰਮੇਸ਼ੁਰ ਦੇ ਅੱਗੇ ਪੂਰੇ ਕੋਈ ਨਹੀਂ ਪਾਏ
Punjabi ERV
ਜਾਗੋ। ਆਪਣੇ ਆਪ ਨੂੰ ਉਦੋਂ ਤੱਕ ਤਾਕਤਵਰ ਬਣਾਓ ਜਦੋਂ ਤੱਕ ਤੁਹਾਡੇ ਕੋਲ ਕੁਝ ਹੈ। ਆਪਣੇ ਆਪ ਨੂੰ ਉਸਤੋਂ ਪਹਿਲਾਂ ਤਾਕਤਵਰ ਬਣਾਓ ਜਦੋਂ ਤੱਕ ਉਹ ਜੋ ਤੁਹਾਡੇ ਕੋਲ ਹੈ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ। ਮੈਂ ਦੇਖ ਸਕਦਾ ਹਾਂ ਕਿ ਜੋ ਗੱਲਾਂ ਤੁਸੀਂ ਕਰ ਰਹੇ ਹੋ ਮੇਰੇ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਕਾਫ਼ੀ ਚੰਗੀਆਂ ਨਹੀਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੌਕਸ ਹੋ ਜਾ ਅਤੇ ਜੋ ਕੁਝ ਰਹਿ ਗਿਆ ਹੈ, ਭਾਵੇਂ ਮਿਟਣ ਵਾਲਾ ਹੋਵੇ, ਉਹ ਨੂੰ ਪੱਕਿਆਂ ਕਰ ਕਿਉਂ ਜੋ ਮੈਂ ਤੇਰੇ ਕੰਮ ਆਪਣੇ ਪਰਮੇਸ਼ੁਰ ਦੇ ਅੱਗੇ ਪੂਰੇ ਨਹੀਂ ਪਾਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جاگدا رہو تے اوہناں شیواں نُوں جیہڑیاں باقی نیں تے جیہڑیاں مِٹن والِیاں سن مضبُوط کر۔ کیوں جو مَیں تیرے کِسے کمّ نُوں اپنے خُدا دے اگّے پُورا نئیں ویکھیا
Punjabi Standard Bible (Punjabi Standard Bible) 2023
ਸਚੇਤ ਹੋ ਅਤੇ ਜੋ ਬਾਕੀ ਹੈ ਤੇ ਖ਼ਤਮ ਹੋਣ ਵਾਲਾ ਹੈ ਉਸ ਨੂੰ ਦ੍ਰਿੜ੍ਹ ਕਰ, ਕਿਉਂਕਿ ਮੈਂ ਆਪਣੇ ਪਰਮੇਸ਼ਰ ਦੇ ਸਨਮੁੱਖ ਤੇਰੇ ਕੰਮਾਂ ਨੂੰ ਸੰਪੂਰਨ ਨਹੀਂ ਪਾਇਆ ਹੈ।