Revelation 3:21 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
“ਹਰ ਉਸ ਵਿਅਕਤੀ ਨੂੰ ਜਿਹੜਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸ ਦੇ ਤਖਤ ਤੇ ਬੈਠ ਗਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬੈਠਣ ਦਾ ਹੱਕ ਦੇਵਾਂਗਾ, ਜਿਵੇਂ ਮੈਂ ਜਿੱਤ ਕੇ ਆਪਣੇ ਪਿਤਾ ਦੇ ਨਾਲ ਉਸ ਦੇ ਸਿੰਘਾਸਣ ਉੱਤੇ ਬੈਠਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ
Punjabi ERV
"ਹਰ ਉਸ ਵਿਅਕਤੀ ਨੂੰ ਜਿਹਡ਼ਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸਦੇ ਤਖਤ ਤੇ ਬੈਠ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا جِتّے مَیں اوہنوں اپنے نال تخت اُتّے بہاواں گا۔ جیویں مَیں وی جِت کے اپنے باپ نال اوہدے تخت اُتّے بَہہ گیا۔
Punjabi Standard Bible (Punjabi Standard Bible) 2023
“ਜਿਹੜਾ ਜਿੱਤੇਗਾ ਮੈਂ ਉਸ ਨੂੰ ਆਪਣੇ ਨਾਲ ਸਿੰਘਾਸਣ ਉੱਤੇ ਬਿਠਾਵਾਂਗਾ, ਜਿਵੇਂ ਮੈਂ ਵੀ ਜਿੱਤ ਕੇ ਆਪਣੇ ਪਿਤਾ ਦੇ ਨਾਲ ਉਸ ਦੇ ਸਿੰਘਾਸਣ ਉੱਤੇ ਬੈਠਾ।