Revelation 3:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਉਹ ਵਿਅਕਤੀ ਜਿਹੜਾ ਜਿੱਤ ਹਾਸਿਲ ਕਰੇਗਾ ਇਨ੍ਹਾਂ ਲੋਕਾਂ ਵਾਂਗ ਹੀ ਚਿੱਟੇ ਵਸਤਰ ਪਹਿਨੇਗਾ। ਮੈਂ ਉਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਕੱਢਾਂਗਾ। ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਸਨਮੁੱਖ ਆਖਾਂਗਾ ਕਿ ਉਹ ਮੇਰੇ ਨਾਲ ਸੰਬੰਧਿਤ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਉਹਨਾਂ ਵਾਂਗ ਚਿੱਟੇ ਕੱਪੜੇ ਦੇਵਾਂਗਾ। ਮੈਂ ਉਸ ਵਿਅਕਤੀ ਦਾ ਨਾਮ ਜੀਵਨ ਦੀ ਕਿਤਾਬ ਵਿੱਚੋਂ ਕਦੇ ਨਹੀਂ ਮਿਟਾਵਾਂਗਾ, ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਸਾਹਮਣੇ ਉਸ ਦੇ ਨਾਮ ਦਾ ਐਲਾਨ ਕਰਾਂਗਾ ਕਿ ਉਹ ਮੇਰੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਸ ਦਾ ਨਾਉਂ ਜੀਵਨ ਦੀ ਪੋਥੀ ਵਿੱਚੋਂ ਕਦੀ ਨਾ ਮੇਟਾਂਗਾ ਸਗੋਂ ਮੈਂ ਆਪਣੇ ਪਿਤਾ ਦੇ ਅੱਗੇ ਅਤੇ ਓਸ ਦਿਆਂ ਦੂਤਾਂ ਦੇ ਅੱਗੇ ਉਹ ਦੇ ਨਾਉਂ ਦਾ ਕਰਾਰ ਕਰਾਂਗਾ
Punjabi ERV
ਹਰ ਉਹ ਵਿਅਕਤੀ ਜਿਹਡ਼ਾ ਜਿੱਤ ਹਾਸਿਲ ਕਰੇਗਾ ਇਨ੍ਹਾਂ ਲੋਕਾਂ ਵਾਂਗ ਹੀ ਚਿਟ੍ਟੇ ਵਸਤਰ ਪਹਿਨੇਗਾ। ਮੈਂ ਉਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਕਢਾਂਗਾ। ਮੈਂ ਆਪਣੇ ਪਿਤਾ ਅਤੇ ਉਸਦੇ ਦੂਤਾਂ ਦੇ ਸਨਮੁਖ ਆਖਾਂਗਾ ਕਿ ਉਹ ਮੇਰੇ ਨਾਲ ਸੰਬੰਧਿਤ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا جِتّے اوہنوں ایسے طرح چِٹّے کپڑے پوائے جان گے تے مَیں اوہدا ناں زِندگی دی کتاب وِچوں کدی نا کٹّاں گا۔ سگوں اپنے باپ تے اوہدے فرِشتیاں اگّے اوہدے ناں دا اِقرار کراں گا۔
Punjabi Standard Bible (Punjabi Standard Bible) 2023
“ਜਿਹੜਾ ਜਿੱਤੇਗਾ ਉਸ ਨੂੰ ਇਸੇ ਤਰ੍ਹਾਂ ਸਫ਼ੇਦ ਵਸਤਰ ਪਹਿਨਾਏ ਜਾਣਗੇ ਅਤੇ ਮੈਂ ਉਸ ਦਾ ਨਾਮ ਜੀਵਨ ਦੀ ਪੁਸਤਕ ਵਿੱਚੋਂ ਕਦੇ ਨਾ ਮਿਟਾਵਾਂਗਾ, ਸਗੋਂ ਮੈਂ ਆਪਣੇ ਪਿਤਾ ਦੇ ਸਾਹਮਣੇ ਅਤੇ ਉਸ ਦੇ ਦੂਤਾਂ ਦੇ ਸਾਹਮਣੇ ਉਸ ਦਾ ਨਾਮ ਸਵੀਕਾਰ ਕਰਾਂਗਾ।