Revelation 3:7 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ਿਲਦਲਫ਼ੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਜਿਹੜਾ ਪਵਿੱਤਰ ਅਤੇ ਸੱਚਾ ਹੈ ਇਹ ਦੱਸ ਰਿਹਾ ਹੈ। ਉਸ ਦੇ ਕੋਲ ਦਾਊਦ ਦੀ ਕੁੰਜੀ ਹੈ। ਜਦੋਂ ਉਹ ਕੁਝ ਖੋਲ੍ਹਦਾ ਹੈ, ਉਸ ਨੂੰ ਕੋਈ ਵੀ ਬੰਦ ਨਹੀਂ ਕਰ ਸੱਕਦਾ। ਜਦੋਂ ਉਹ ਕੁਝ ਬੰਦ ਕਰਦਾ ਹੈ, ਕੋਈ ਵੀ ਉਸ ਨੂੰ ਖੋਲ੍ਹ ਨਹੀਂ ਸੱਕਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਫ਼ਿਲਦਲਫ਼ੀਏ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਉਸ ਦੇ ਸ਼ਬਦ ਹਨ ਜੋ ਪਵਿੱਤਰ ਅਤੇ ਸੱਚਾ ਹੈ, ਜਿਸ ਦੇ ਕੋਲ ਦਾਵੀਦ ਦੀ ਕੁੰਜੀ ਹੈ। ਜੋ ਉਹ ਖੋਲ੍ਹਦਾ ਹੈ ਕੋਈ ਵੀ ਬੰਦ ਨਹੀਂ ਕਰ ਸਕਦਾ, ਅਤੇ ਜੋ ਉਹ ਬੰਦ ਕਰਦਾ ਹੈ ਕੋਈ ਨਹੀਂ ਖੋਲ੍ਹ ਸਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਫ਼ਿਲਦਲਫ਼ਈਏ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸਤ ਹੈ, ਜਿਹ ਦੇ ਕੋਲ ਦਾਊਦ ਦੀ ਕੂੰਜੀ ਹੈ, ਜਿਹੜਾ ਖੋਲ੍ਹਦਾ ਹੈ ਅਤੇ ਕੋਈ ਬੰਦ ਨਹੀਂ ਕਰਦਾ, ਅਤੇ ਬੰਦ ਕਰਦਾ ਹੈ ਅਤੇ ਕੋਈ ਨਹੀਂ ਖੋਲਦਾ ਉਹ ਇਹ ਆਖਦਾ ਹੈ
Punjabi ERV
"ਫ਼ਿਲਦਲਫ਼ੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਜਿਹਡ਼ਾ ਪਵਿੱਤਰ ਅਤੇ ਸੱਚਾ ਹੈ ਇਹ ਦੱਸ ਰਿਹਾ ਹੈ। ਉਸਦੇ ਕੋਲ ਦਾਊਦ ਦੀ ਕੁੰਜੀ ਹੈ। ਜਦੋਂ ਉਹ ਕੁਝ ਖੋਲ੍ਹਦਾ ਹੈ, ਉਸਨੂੰ ਕੋਈ ਵੀ ਬੰਦ ਨਹੀਂ ਕਰ ਸਕਦਾ। ਜਦੋਂ ਉਹ ਕੁਝ ਬੰਦ ਕਰਦਾ ਹੈ, ਕੋਈ ਵੀ ਉਸਨੂੰ ਖੋਲ੍ਹ ਨਹੀਂ ਸਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فِلَدِلفیہ دی کلِیسیا دے فرِشتے نُوں ایہہ لِکھ پئی۔ جیہڑا قُدُّوس تے سَچّا اے تے داؤد دی کُنجی اوہدے کول اے جِہدے کھولے ہوئے نُوں کوئی بند نئیں کر دا تے بند کِیتے ہوئے نُوں کوئی کھولدا نئیں۔ اوہ ایہہ آکھدا اے۔
Punjabi Standard Bible (Punjabi Standard Bible) 2023
“ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਲਿਖ: “ਜਿਹੜਾ ਪਵਿੱਤਰ ਅਤੇ ਸੱਚਾ ਹੈ ਅਤੇ ਜਿਸ ਕੋਲ ਦਾਊਦ ਦੀ ਕੁੰਜੀ ਹੈ, ਜਿਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ ਉਹ ਇਹ ਕਹਿੰਦਾ ਹੈ: