Revelation 3:8 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਜਾਣਦਾ ਹਾਂ ਤੁਸੀਂ ਕਿਹੜੀਆਂ ਗੱਲਾਂ ਕਰ ਰਹੇ ਹੋ। ਮੈਂ ਤੁਹਾਡੇ ਸਾਹਮਣੇ ਇੱਕ ਖੁਲ੍ਹਾ ਦਰਵਾਜ਼ਾ ਰੱਖ ਦਿੱਤਾ ਹੈ। ਕੋਈ ਵੀ ਵਿਅਕਤੀ ਇਸ ਨੂੰ ਬੰਦ ਨਹੀਂ ਕਰ ਸੱਕਦਾ। ਮੈਂ ਜਾਣਦਾ ਹਾਂ ਕਿ ਤੁਸੀਂ ਕਮਜ਼ੋਰ ਹੋ। ਪਰ ਤੁਸੀਂ ਮੇਰੀ ਸਿੱਖਿਆ ਤੇ ਅਮਲ ਕੀਤਾ ਹੈ। ਤੁਸੀਂ ਮੇਰਾ ਨਾਮ ਲੈਣ ਤੋਂ ਨਹੀਂ ਡਰਦੇ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਡੇ ਕੰਮਾਂ ਨੂੰ ਜਾਣਦਾ ਹਾਂ। ਵੇਖੋ, ਮੈਂ ਤੁਹਾਡੇ ਸਾਹਮਣੇ ਇੱਕ ਖੁੱਲ੍ਹਾ ਦਰਵਾਜ਼ਾ ਰੱਖਿਆ ਹੈ ਜਿਸਨੂੰ ਕੋਈ ਵੀ ਬੰਦ ਨਹੀਂ ਕਰ ਸਕਦਾ। ਮੈਂ ਜਾਣਦਾ ਹਾਂ ਕਿ ਤੁਹਾਡੇ ਕੋਲ ਬਹੁਤ ਘੱਟ ਤਾਕਤ ਹੈ, ਫਿਰ ਵੀ ਤੁਸੀਂ ਮੇਰੇ ਬਚਨ ਦੀ ਪਾਲਣਾ ਕੀਤੀ ਹੈ ਅਤੇ ਮੇਰੇ ਨਾਮ ਤੋਂ ਇਨਕਾਰ ਨਹੀਂ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁਲ੍ਹਾ ਹੋਇਆ ਬੂਹਾ ਜਿਹੜਾ ਕਿਸੇ ਤੋਂ ਬੰਦ ਨਹੀਂ ਹੁੰਦਾ ਧਰਿਆ ਹੈ, ਇਸ ਲਈ ਜੋ ਤੈਨੂੰ ਕੁਝ ਸਮਰੱਥਾ ਹੈ ਅਤੇ ਤੈਂ ਮੇਰੇ ਬਚਨ ਦੀ ਪਾਲਨਾ ਕੀਤੀ ਹੈ ਅਤੇ ਮੇਰੇ ਨਾਮ ਤੋਂ ਇਨਕਾਰ ਨਹੀਂ ਕੀਤਾ
Punjabi ERV
ਮੈਂ ਜਾਣਦਾ ਹਾਂ ਤੁਸੀਂ ਕਿਹਡ਼ੀਆਂ ਗੱਲਾਂ ਕਰ ਰਹੇ ਹੋ। ਮੈਂ ਤੁਹਾਡੇ ਸਾਮ੍ਹਣੇ ਇੱਕ ਖੁਲ੍ਹਾ ਦਰਵਾਜ਼ਾ ਰਖ ਦਿੱਤਾ ਹੈ। ਕੋਈ ਵੀ ਵਿਅਕਤੀ ਇਸ ਨੂੰ ਬੰਦ ਨਹੀਂ ਕਰ ਸਕਦਾ। ਮੈਂ ਜਾਣਦਾ ਹਾਂ ਕਿ ਤੁਸੀਂ ਕਮਜ਼ੋਰ ਹੋ। ਪਰ ਤੁਸੀਂ ਮੇਰੀ ਸਿਖਿਆ ਤੇ ਅਮਲ ਕੀਤਾ ਹੈ। ਤੁਸੀਂ ਮੇਰਾ ਨਾਮ ਲੈਣ ਤੋਂ ਨਹੀਂ ਡਰਦੇ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁੱਲ੍ਹਾ ਹੋਇਆ ਦਰਵਾਜ਼ਾ ਰੱਖਿਆ ਹੈ, ਜਿਹੜਾ ਕਿਸੇ ਤੋਂ ਬੰਦ ਨਹੀਂ ਹੋ ਸਕਦਾ, ਕਿਉਂਕਿ ਭਾਵੇਂ ਤੇਰੀ ਸਮਰੱਥਾ ਥੋੜੀ ਹੈ ਪਰ ਤੂੰ ਮੇਰੇ ਬਚਨ ਦੀ ਪਾਲਨਾ ਕੀਤੀ ਅਤੇ ਮੇਰੇ ਨਾਮ ਦਾ ਇਨਕਾਰ ਨਹੀਂ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی مَیں تیرے کمّاں نُوں جاننا آں (ویکھ مَیں تیرے سامھنے اِک بُوہا کھولیا ہویا اے۔ کوئی اوہنوں بند نئیں کر سکدا) کیوں جو تیرے وِچ تھوڑا جِہیا زور اے۔ تے تُوں میرے کلام اُتّے عمل کِیتا اے۔ تے میرے ناں دا اِنکار نئیں کِیتا۔
Punjabi Standard Bible (Punjabi Standard Bible) 2023
ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁੱਲ੍ਹਾ ਹੋਇਆ ਦਰਵਾਜ਼ਾ ਰੱਖਿਆ ਹੈ ਜਿਸ ਨੂੰ ਕੋਈ ਬੰਦ ਨਹੀਂ ਕਰ ਸਕਦਾ; ਭਾਵੇਂ ਤੇਰੇ ਕੋਲ ਥੋੜ੍ਹੀ ਹੀ ਸਮਰੱਥਾ ਹੈ, ਤਾਂ ਵੀ ਤੂੰ ਮੇਰੇ ਵਚਨ ਦੀ ਪਾਲਣਾ ਕੀਤੀ ਅਤੇ ਮੇਰੇ ਨਾਮ ਦਾ ਇਨਕਾਰ ਨਹੀਂ ਕੀਤਾ।