Revelation 4:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਮੈਂ ਤੱਕਿਆ, ਅਤੇ ਮੈਂ ਆਪਣੇ ਸਾਹਮਣੇ ਸਵਰਗ ਵਿੱਚ ਇੱਕ ਖੁਲ੍ਹਾ ਦਰਵਾਜ਼ਾ ਵੇਖਿਆ, ਅਤੇ ਮੈਂ ਉਹੀ ਅਵਾਜ਼ ਸੁਣੀ ਜਿਹੜੀ ਪਹਿਲਾਂ ਹੀ ਮੇਰੇ ਨਾਲ ਬੋਲੀ ਸੀ। ਇਹ ਅਜਿਹੀ ਅਵਾਜ਼ ਸੀ ਜਿਹੜੀ ਬਿਗਲ ਵਰਗੀ ਸੀ। ਅਵਾਜ਼ ਨੇ ਆਖਿਆ, “ਇਥੇ ਆਓ, ਅਤੇ ਮੈਂ ਤੈਨੂੰ ਦਰਸ਼ਾਵਾਂਗਾ ਕਿ ਅੱਗੋਂ ਕੀ ਹੋਣ ਵਾਲਾ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਬਾਅਦ ਮੈਂ ਵੇਖਿਆ, ਅਤੇ ਮੇਰੇ ਸਾਹਮਣੇ ਸਵਰਗ ਵਿੱਚ ਇੱਕ ਦਰਵਾਜ਼ਾ ਖੁੱਲ੍ਹਾ ਸੀ। ਅਤੇ ਉਹੀ ਜਿਸਨੂੰ ਮੈਂ ਪਹਿਲਾਂ ਤੁਰ੍ਹੀ ਦੀ ਆਵਾਜ਼ ਤੋਂ ਮੇਰੇ ਨਾਲ ਗੱਲ ਕਰਦਿਆਂ ਸੁਣਿਆ ਸੀ, ਉਸ ਨੇ ਮੈਨੂੰ ਇਸ ਤਰਾਂ ਕਿਹਾ, “ਇੱਥੇ ਉੱਪਰ ਆ, ਅਤੇ ਮੈਂ ਤੁਹਾਨੂੰ ਉਹ ਗੱਲਾਂ ਦਿਖਾਵਾਂਗਾ ਜੋ ਇਸ ਤੋਂ ਬਾਅਦ ਕੀ ਹੋਣ ਵਾਲੀਆਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਇਹ ਤੇ ਪਿੱਛੋਂ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਅਕਾਸ਼ ਵਿੱਚ ਇੱਕ ਬੂਹਾ ਖੁਲ੍ਹਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਭਈ ਐਧਰ ਉਤਾਹਾਂ ਨੂੰ ਆ ਜਾਹ ਅਤੇ ਜੋ ਕੁਝ ਇਹ ਦੇ ਮਗਰੋਂ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਵਾਂ
Punjabi ERV
ਤਾਂ ਮੈਂ ਤਕਿਆ, ਅਤੇ ਮੈਂ ਆਪਣੇ ਸਾਮ੍ਹਣੇ ਸਵਰਗ ਵਿੱਚ ਇੱਕ ਖੁਲ੍ਹਾ ਦਰਵਾਜ਼ਾ ਵੇਖਿਆ, ਅਤੇ ਮੈਂ ਉਹੀ ਅਵਾਜ਼ ਸੁਣੀ ਜਿਹਡ਼ੀ ਪਹਿਲਾਂ ਹੀ ਮੇਰੇ ਨਾਲ ਬੋਲੀ ਸੀ। ਇਹ ਅਜਿਹੀ ਅਵਾਜ਼ ਸੀ ਜਿਹਡ਼ੀ ਬਿਗਲ ਵਰਗੀ ਸੀ। ਅਵਾਜ਼ ਨੇ ਆਖਿਆ, "ਇਥੇ ਆਓ, ਅਤੇ ਮੈਂ ਤੈਨੂੰ ਦਰਸ਼ਾਵਾਂਗਾ ਕਿ ਅੱਗੋਂ ਕੀ ਹੋਣ ਵਾਲਾ ਹੈ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਮੈਂ ਦੇਖਿਆ, ਤਾਂ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਬੂਹਾ ਖੁੱਲਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ, ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਕਿ ਐਧਰ ਉੱਪਰ ਨੂੰ ਆ ਜਾ ਅਤੇ ਜੋ ਕੁਝ ਇਸ ਦੇ ਬਾਅਦ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਂਵਾਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہناں گلّاں دے پِچّھوں مَیں دھیان کِیتا۔ تے کِیہ ویکھنا آں پئی اسمان وِچ اِک بُوہا کُھلیا ہویا اے۔ تے جِہنُوں مَیں پہلاں تُرہی دی اواز وانگر اپنے نال گلّاں کر دیاں سُنیا سی اوہ ای آکھدا اے پئی ایتھے اُتّے آجا مَیں تینُوں اوہ گلّاں وکھاواں گا جیہڑیاں ایہناں گلّاں دے پِچّھوں ضرُور ہون گِیاں۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਅਤੇ ਵੇਖੋ, ਅਕਾਸ਼ ਵਿੱਚ ਇੱਕ ਦਰਵਾਜ਼ਾ ਖੁੱਲ੍ਹਾ ਹੋਇਆ ਹੈ ਅਤੇ ਮੈਂ ਪਹਿਲੀ ਅਵਾਜ਼ ਨੂੰ ਜੋ ਤੁਰ੍ਹੀ ਦੀ ਅਵਾਜ਼ ਜਿਹੀ ਸੀ, ਆਪਣੇ ਨਾਲ ਗੱਲ ਕਰਦੇ ਸੁਣਿਆ ਜਿਸ ਨੇ ਕਿਹਾ, “ਇੱਥੇ ਉਤਾਂਹ ਆ ਜਾ ਅਤੇ ਮੈਂ ਤੈਨੂੰ ਉਹ ਸਭ ਕੁਝ ਵਿਖਾਵਾਂਗਾ ਜੋ ਇਸ ਤੋਂ ਬਾਅਦ ਹੋਣਾ ਜ਼ਰੂਰੀ ਹੈ।”