Revelation 4:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
“ਸਾਡੇ ਪ੍ਰਭੂ ਅਤੇ ਪਰਮੇਸ਼ੁਰ, ਤੂੰ ਮਹਿਮਾ, ਸਤਿਕਾਰ ਅਤੇ ਸ਼ਕਤੀ ਪ੍ਰਾਪਤ ਕਰਨ ਦੇ ਯੋਗ ਹੈਂ। ਤੂੰ ਹੀ ਸਭ ਕੁਝ ਸਾਜਿਆ ਹੈ। ਇਹ ਤੇਰੀ ਰਜ਼ਾ ਦੁਆਰਾ ਹੀ ਹੈ ਕੋ ਜੋ ਸਾਰੀਆਂ ਚੀਜ਼ਾਂ ਮੌਜ਼ੂਦ ਹਨ ਅਤੇ ਸਾਜੀਆਂ ਗਈਆਂ ਸਨ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ਵਰ, ਤੁਸੀਂ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੋ, ਕਿਉਂਕਿ ਤੁਸੀਂ ਸਭ ਕੁਝ ਬਣਾਇਆ, ਅਤੇ ਤੁਹਾਡੀ ਮਰਜ਼ੀ ਨਾਲ ਉਹ ਸਭ ਬਣਿਆ ਹੈ, ਅਤੇ ਉਹ ਰਚੀਆਂ ਗਈਆਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਸਾਡੇ ਪ੍ਰਭੁ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ ਅਤੇ ਸਮਰੱਥਾ ਲੈਣ ਦੇ ਜੋਗ ਹੈਂ, ਤੈਂ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਓਹ ਤੇਰੀ ਹੀ ਇੱਛਿਆ ਨਾਲ ਹੋਇਆ ਅਤੇ ਰਚੀਆਂ ਗਈਆਂ!।।
Punjabi ERV
"ਸਾਡੇ ਪ੍ਰਭੂ ਅਤੇ ਪਰਮੇਸ਼ੁਰ, ਤੂੰ ਮਹਿਮਾ, ਸਤਿਕਾਰ ਅਤੇ ਸ਼ਕਤੀ ਪ੍ਰਾਪਤ ਕਰਨ ਦੇ ਯੋਗ ਹੈਂ। ਤੂੰ ਹੀ ਸਭ ਕੁਝ ਸਾਜਿਆ ਹੈ। ਇਹ ਤੇਰੀ ਰਜ਼ਾ ਦੁਆਰਾ ਹੀ ਹੈ ਕੋ ਜੋ ਸਾਰੀਆਂ ਚੀਜ਼ਾਂ ਮੌਜ਼ੂਦ ਹਨ ਅਤੇ ਸਾਜੀਆਂ ਗਈਆਂ ਸਨ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے ساڈے خُداوند تے خُدا تُوہی وڈیائی تے عِزّت تے قُدرت دے لائق ایں۔ کیوں جو تُوہی سارِیاں شیواں پَیدا کِیتیاں تے اوہ تیری ای مرضی نال سن تے پَیدا ہویاں۔
Punjabi Standard Bible (Punjabi Standard Bible) 2023
ਹੇ ਸਾਡੇ ਪ੍ਰਭੂ ਅਤੇ ਪਰਮੇਸ਼ਰ, ਤੂੰ ਮਹਿਮਾ, ਆਦਰ ਅਤੇ ਸਮਰੱਥਾ ਪ੍ਰਾਪਤ ਕਰਨ ਦੇ ਯੋਗ ਹੈਂ, ਕਿਉਂਕਿ ਸਭਨਾਂ ਵਸਤਾਂ ਨੂੰ ਤੂੰ ਹੀ ਸਿਰਜਿਆ ਅਤੇ ਤੇਰੀ ਹੀ ਇੱਛਾ ਨਾਲ ਉਹ ਹੋਂਦ ਵਿੱਚ ਆਈਆਂ ਅਤੇ ਸਿਰਜੀਆਂ ਗਈਆਂ।