Revelation 4:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤਖਤ ਵੱਲੋਂ ਬਿਜਲੀ ਦੀਆਂ ਝੱਲਕਾਂ ਅਤੇ ਕੜਕਣ ਦੀਆਂ ਅਵਾਜ਼ਾਂ ਆ ਰਹੀਆਂ ਸਨ। ਤਖਤ ਦੇ ਸਾਹਮਣੇ ਸੱਤ ਦੀਵੇ ਬਲ ਰਹੇ ਸਨ। ਇਹ ਦੀਵੇ ਪਰਮੇਸ਼ੁਰ ਦੇ ਸੱਤ ਆਤਮੇ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਿੰਘਾਸਣ ਤੋਂ ਬਿਜਲੀ ਦੀਆਂ ਲਿਸ਼ਕਾਂ, ਗੜਗੜਾਹਟ ਅਤੇ ਬੱਦਲ ਦੇ ਗਰਜਣ ਦੀ ਆਵਾਜ਼ ਆ ਰਹੀ ਸੀ। ਸਿੰਘਾਸਣ ਦੇ ਸਾਹਮਣੇ, ਸੱਤ ਦੀਵੇ ਬਲ ਰਹੇ ਸਨ। ਇਹ ਪਰਮੇਸ਼ਵਰ ਦੀਆਂ ਸੱਤ ਆਤਮਾਵਾਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਮੋਹਰੇ ਅੱਗ ਦੇ ਸੱਤ ਦੀਵੇ ਪਏ ਬਲਦੇ ਹਨ ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ
Punjabi ERV
ਤਖਤ ਵੱਲੋਂ ਬਿਜਲੀ ਦਿਆਂ ਝਲਕਾਂ ਅਤੇ ਕਡ਼ਕਣ ਦੀਆਂ ਅਵਾਜ਼ਾਂ ਆ ਰਹੀਆਂ ਸਨ। ਤਖਤ ਦੇ ਸਾਮ੍ਹਣੇ ਸੱਤ ਦੀਵੇ ਬਲ ਰਹੇ ਸਨ। ਇਹ ਦੀਵੇ ਪਰਮੇਸ਼ੁਰ ਦੇ ਸੱਤ ਆਤਮੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس تخت وِچوں چمکن تے کڑکن والے بدّل تے اَوازاں پئیاں نِکلدیاں نیں۔ تے اوس تخت دے سامھنے اَگ دِیاں سَتّ بتیاں پئیاں بلدیاں نیں ایہہ خُدا دِیاں سَتّ رُوحاں نیں۔
Punjabi Standard Bible (Punjabi Standard Bible) 2023
ਉਸ ਸਿੰਘਾਸਣ ਤੋਂ ਬਿਜਲੀ ਦੀਆਂ ਚਮਕਾਂ, ਅਵਾਜ਼ਾਂ ਅਤੇ ਗਰਜਣਾਂ ਨਿੱਕਲ ਰਹੀਆਂ ਸਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੀਆਂ ਸੱਤ ਮਸ਼ਾਲਾਂ ਬਲ ਰਹੀਆਂ ਸਨ ਜੋ ਕਿ ਪਰਮੇਸ਼ਰ ਦੇ ਸੱਤ ਆਤਮੇ ਹਨ।