Revelation 4:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਤਖਤ ਦੇ ਅੱਗੇ ਸ਼ੀਸ਼ੇ ਦੇ ਸਮੁੰਦਰ ਵਰਗੀ ਕੋਈ ਸ਼ੈਅ ਦਿਖਾਈ ਦਿੰਦੀ ਸੀ। ਇਹ ਬਲੌਰ ਵਰਗੀ ਸਾਫ਼ ਸੀ। ਤਖਤ ਦੇ ਸਾਹਮਣੇ ਅਤੇ ਉਸ ਦੇ ਚੌਹੀਂ ਪਾਸੀਂ ਚਾਰ ਸਜੀਵ ਚੀਜ਼ਾਂ ਸਨ। ਇਨ੍ਹਾਂ ਸਜੀਵ ਚੀਜ਼ਾਂ ਤੇ, ਪੂਰੇ ਜਿਸਮ ਤੇ, ਅੱਗੇ ਪਿੱਛੇ ਅੱਖਾਂ ਹੀ ਅੱਖਾਂ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਿੰਘਾਸਣ ਦੇ ਸਾਹਮਣੇ ਇੱਕ ਸਮੁੰਦਰ ਜੋ ਸ਼ੀਸ਼ੇ ਵਰਗਾ ਦਿਖਾਈ ਦਿੰਦਾ ਸੀ, ਜੋ ਕਿ ਬਲੌਰ ਵਰਗਾ ਸਾਫ਼ ਸੀ। ਸਿੰਘਾਸਣ ਦੇ ਵਿੱਚ ਅਤੇ ਆਲੇ-ਦੁਆਲੇ, ਚਾਰ ਜੀਵਤ ਪ੍ਰਾਣੀ ਸਨ, ਅਤੇ ਜਿਹੜੇ ਅੱਗੋਂ ਅਤੇ ਪਿੱਛੋਂ ਅੱਖਾਂ ਨਾਲ ਭਰੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਿੰਘਾਸਣ ਦੇ ਅੱਗੇ ਬਲੋਰ ਵਰਗਾ ਕੱਚ ਦਾ ਇੱਕ ਸਮੁੰਦਰ ਜਿਹਾ ਹੈ ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਦੁਆਲੇ ਚਾਰ ਜੰਤੂ ਹਨ ਜਿਹੜੇ ਅੱਗਿਓਂ ਪਿੱਛਿਓਂ ਅੱਖੀਆਂ ਨਾਲ ਭਰੇ ਹੋਏ ਹਨ
Punjabi ERV
ਅਤੇ ਤਖਤ ਦੇ ਅੱਗੇ ਸ਼ੀਸ਼ੇ ਦੇ ਸਮੁੰਦਰ ਵਰਗੀ ਕੋਈ ਸ਼ੈਅ ਦਿਖਾਈ ਦਿੰਦੀ ਸੀ। ਇਹ ਬਲੌਰ ਵਰਗੀ ਸਾਫ਼ ਸੀ। ਤਖਤ ਦੇ ਸਾਮ੍ਹਣੇ ਅਤੇ ਉਸਦੇ ਚੌਹੀਂ ਪਾਸੀਂ ਚਾਰ ਸਜੀਵ ਚੀਜ਼ਾਂ ਸਨ। ਇਨ੍ਹਾਂ ਸਜੀਵ ਚੀਜ਼ਾਂ ਤੇ, ਪੂਰੇ ਜਿਸਮ ਤੇ, ਅੱਗੇ ਪਿਛੇ ਅੱਖਾਂ ਹੀ ਅੱਖਾਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਿੰਘਾਸਣ ਦੇ ਅੱਗੇ ਬਲੌਰ ਵਰਗਾ ਕੱਚ ਦਾ ਇੱਕ ਸਮੁੰਦਰ ਸੀ ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਆਲੇ-ਦੁਆਲੇ ਚਾਰ ਪ੍ਰਾਣੀ ਹਨ, ਜਿਹੜੇ ਅੱਗਿਓਂ ਪਿੱਛਿਓਂ ਅੱਖਾਂ ਨਾਲ ਭਰੇ ਹੋਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس تخت دے سامھنے شیشے دا سمُندر بلّور وانگر اے۔ تے تخت وِچ تے آلے دوالے چار جاندار نیں جِنہاں دِیاں اگّے پِچّھے اَکھّیاں نیں۔
Punjabi Standard Bible (Punjabi Standard Bible) 2023
ਸਿੰਘਾਸਣ ਦੇ ਸਾਹਮਣੇ ਬਲੌਰ ਵਰਗਾ ਸ਼ੀਸ਼ੇ ਦਾ ਸਮੁੰਦਰ ਜਿਹਾ ਸੀ ਅਤੇ ਸਿੰਘਾਸਣ ਦੇ ਵਿਚਕਾਰ ਅਤੇ ਸਿੰਘਾਸਣ ਦੇ ਆਲੇ-ਦੁਆਲੇ ਚਾਰ ਪ੍ਰਾਣੀ ਸਨ ਜਿਨ੍ਹਾਂ ਦੇ ਅੱਗੇ-ਪਿੱਛੇ ਅੱਖਾਂ ਹੀ ਅੱਖਾਂ ਸਨ।