Revelation 4:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਹਰ ਇੱਕ ਦੇ ਛੇ ਖੰਭ ਸਨ। ਇਹ ਸਜੀਵ ਚੀਜ਼ਾਂ ਅੰਦਰੋਂ ਬਾਹਰੋਂ ਸਾਰੇ ਪਾਸੇ ਅੱਖਾਂ ਨਾਲ ਢੱਕੀਆਂ ਹੋਈਆਂ ਸਨ। ਦਿਨ ਅਤੇ ਰਾਤ ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਨੇ ਕਦੇ ਵੀ ਆਖਣਾ ਬੰਦ ਨਹੀਂ ਕੀਤਾ: “ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ। ਉਹ ਹਮੇਸ਼ਾ ਸੀ, ਉਹ ਹੈ ਅਤੇ ਆਉਣ ਵਾਲਾ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚਾਰਾਂ ਜੀਵਾਂ ਵਿੱਚੋਂ ਹਰੇਕ ਦੇ ਛੇ ਖੰਭ ਸਨ ਅਤੇ ਉਹ ਚਾਰੇ ਪਾਸੇ ਅੱਖਾਂ ਨਾਲ ਭਰੇ ਹੋਏ ਸੀ, ਇੱਥੋਂ ਤੱਕ ਕਿ ਖੰਭਾਂ ਦੇ ਹੇਠਾਂ ਵੀ ਅੱਖਾਂ ਸਨ। ਉਹ ਦਿਨ-ਰਾਤ ਇਹ ਕਹਿੰਦੇ ਨਹੀਂ ਥੱਕਦੇ ਸਨ: “ ‘ਪਵਿੱਤਰ, ਪਵਿੱਤਰ, ਪਵਿੱਤਰ ਪ੍ਰਭੂ ਪਰਮੇਸ਼ਵਰ ਸਰਵ ਸ਼ਕਤੀਮਾਨ,’ ਜਿਹੜਾ ਹੈ ਅਤੇ ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਚਾਰੇ ਜੰਤੂ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ ਛੇ ਖੰਭ ਹਨ ਦੁਆਲਿਓਂ ਅਤੇ ਅੰਦਰੋਂ ਅੱਖੀਆਂ ਨਾਲ ਭਰੇ ਹੋਏ ਹਨ ਅਤੇ ਓਹ ਰਾਤ ਦਿਨ ਇਹ ਕਹਿਣ ਤੋਂ ਸਾਹ ਨਹੀਂ ਲੈਂਦੇ, - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈਸੀ ਅਤੇ ਹੈ ਅਤੇ ਆਉਣ ਵਾਲਾ ਹੈ!।।
Punjabi ERV
ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਹਰ ਇੱਕ ਦੇ ਛੇ ਖੰਭ ਸਨ। ਇਹ ਸਜੀਵ ਚੀਜ਼ਾਂ ਅੰਦਰੋਂ ਬਾਹਰੋਂ ਸਾਰੇ ਪਾਸੇ ਅਖਾਂ ਨਾਲ ਢਕੀਆਂ ਹੋਈਆਂ ਸਨ। ਦਿਨ ਅਤੇ ਰਾਤ ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਨੇ ਕਦੇ ਵੀ ਆਖਣਾ ਬੰਦ ਨਹੀਂ ਕੀਤਾ; "ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਸ਼ਾਲੀ। ਉਹ ਹਮੇਸ਼ਾ ਸੀ, ਉਹ ਹੈ ਅਤੇ ਆਉਣ ਵਾਲਾ ਹੈ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہناں چَوہاں جانداراں دے چھ چھ پَر تے چَونہہ پاسے تے اندر اَکھّیاں ای اَکھّیاں نیں۔ تے دِنے راتِیں آرام نئیں کر دے۔ تے ایہو آکھدے رہندے نیں۔ پئی قُدُّوس قُدُّوس قُدُّوس خُداوند خُدا قادرِ مُطلق جیہڑا ہے سی تے جیہڑا ہے تے جیہڑا آؤن والا اے۔
Punjabi Standard Bible (Punjabi Standard Bible) 2023
ਇਨ੍ਹਾਂ ਚਾਰਾਂ ਪ੍ਰਾਣੀਆਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਸਨ ਅਤੇ ਉਨ੍ਹਾਂ ਦੇ ਆਲੇ-ਦੁਆਲੇ ਅਤੇ ਅੰਦਰ ਅੱਖਾਂ ਹੀ ਅੱਖਾਂ ਸਨ। ਉਹ ਬਿਨਾਂ ਰੁਕੇ ਰਾਤ-ਦਿਨ ਇਹ ਕਹਿੰਦੇ ਰਹਿੰਦੇ ਹਨ: ਪਵਿੱਤਰ, ਪਵਿੱਤਰ, ਪਵਿੱਤਰ, ਸਰਬ-ਸ਼ਕਤੀਮਾਨ ਪਰਮੇਸ਼ਰ! ਜਿਹੜਾ ਸੀ, ਜਿਹੜਾ ਹੈ ਅਤੇ ਜਿਹੜਾ ਆਉਣ ਵਾਲਾ ਹੈ।