Revelation 5:8 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਲੇਲੇ ਨੇ ਸੂਚੀ ਪੱਤਰ ਲਿਆ, ਚਾਰ ਸਜੀਵ ਚੀਜ਼ਾਂ ਅਤੇ ਚੌਵੀ ਬਜ਼ੁਰਗ ਉਸ ਅੱਗੇ ਝੁਕ ਗਏ। ਉਨ੍ਹਾਂ ਵਿੱਚੋਂ ਹਰ ਕਿਸੇ ਕੋਲ ਇੱਕ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੁਨਿਹਰੀ ਕਲਸ਼ ਫ਼ੜੇ ਹੋਏ ਸਨ। ਇਹ ਧੂਪ ਦੇ ਕਲਸ਼ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਪ੍ਰਾਰਥਨਾ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਉਸ ਨੇ ਪੋਥੀ ਨੂੰ ਲੈ ਲਿਆ, ਤਾਂ ਚਾਰੇ ਜੀਵ ਅਤੇ ਚੌਵੀਂ ਬਜ਼ੁਰਗ ਲੇਲੇ ਦੇ ਸਾਹਮਣੇ ਡਿੱਗ ਕੇ ਅਰਾਧਨਾ ਕਰਨ ਲੱਗੇ। ਹਰ ਇੱਕ ਕੋਲ ਇੱਕ ਸਿਤਾਰ ਵਰਗਾ ਸਾਜ਼ ਅਤੇ ਉਹਨਾਂ ਕੋਲ ਧੂਪ ਨਾਲ ਭਰੇ ਸੋਨੇ ਦੇ ਕਟੋਰੇ ਸਨ, ਜੋ ਕਿ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਦੀਆਂ ਪ੍ਰਾਰਥਨਾਵਾਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਜੰਤੂ ਅਤੇ ਚੱਵੀ ਬਜ਼ੁਰਗ ਲੇਲੇ ਦੇ ਅੱਗੇ ਡਿਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ ਜਿਹੜੇ ਸੰਤਾਂ ਦੀਆਂ ਪ੍ਰਾਰਥਨਾ ਹਨ
Punjabi ERV
ਜਦੋਂ ਲੇਲੇ ਨੇ ਸੂਚੀ ਪੱਤਰ ਲਿਆ, ਚਾਰ ਸਜੀਵ ਚੀਜ਼ਾਂ ਅਤੇ ਚੌਵੀ ਬਜ਼ੁਰਗ ਉਸ ਅੱਗੇ ਝੁਕ ਗਏ। ਉਨ੍ਹਾਂ ਵਿੱਚੋਂ ਹਰ ਕਿਸੇ ਕੋਲ ਇੱਕ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੁਨਿਹਰੀ ਕਲਸ਼ ਫ਼ਡ਼ੇ ਹੋਏ ਸਨ। ਇਹ ਧੂਪ ਦੇ ਕਲਸ਼ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਪ੍ਰਾਰਥਨਾਵਾਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوس کتاب لے لئی تے اوہ چارے جاندار تے چوّی بزُرگ اوس لیلے دے سامھنے ڈِگّ پئے تے ہر اِک دے ہتّھ وِچ بربط تے دُھوف نال بھرے ہوئے سونے دے پیالے سن۔ ایہہ پاک لوکاں دِیاں دُعاواں نیں۔
Punjabi Standard Bible (Punjabi Standard Bible) 2023
ਜਦੋਂ ਉਸ ਨੇ ਉਹ ਪੱਤ੍ਰੀ ਲਈ ਤਾਂ ਉਹ ਚਾਰ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਸਾਹਮਣੇ ਡਿੱਗ ਪਏ। ਉਨ੍ਹਾਂ ਵਿੱਚੋਂ ਹਰੇਕ ਦੇ ਕੋਲ ਰਬਾਬ ਅਤੇ ਧੂਫ਼ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ।