Revelation 6:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਲੇਲੇ ਨੂੰ ਸੱਤਾਂ ਵਿੱਚੋਂ ਪਹਿਲੀ ਮੋਹਰ ਖੋਲ੍ਹਦਿਆਂ ਦੇਖਿਆ। ਮੈਂ ਚਾਰਾਂ ਸਜੀਵ ਚੀਜ਼ਾਂ ਵਿੱਚੋਂ ਕਿਸੇ ਨੂੰ ਤੂਫ਼ਾਨੀ ਗਰਜ ਵਰਗੀ ਅਵਾਜ਼ ਵਿੱਚ ਬੋਲਦਿਆਂ ਸੁਣਿਆ। ਇਸਨੇ ਆਖਿਆ, “ਆਓ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਦੇਖਿਆ ਜਦੋਂ ਲੇਲੇ ਨੇ ਸੱਤ ਮੋਹਰਾਂ ਵਿੱਚੋਂ ਪਹਿਲੀ ਖੋਲ੍ਹੀ। ਫਿਰ ਮੈਂ ਚਾਰ ਜੀਵਤ ਪ੍ਰਾਣੀਆਂ ਵਿੱਚੋਂ ਇੱਕ ਨੂੰ ਗਰਜ ਵਰਗੀ ਆਵਾਜ਼ ਵਿੱਚ ਇਹ ਕਹਿੰਦੇ ਸੁਣਿਆ, “ਆਓ!”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਲੇਲੇ ਨੇ ਓਹਨਾਂ ਸੱਤਾਂ ਮੋਹਰਾਂ ਵਿੱਚੋਂ ਇੱਕ ਨੂੰ ਤੋੜਿਆ ਤਾਂ ਮੈਂ ਡਿੱਠਾ ਅਤੇ ਚੌਹਾਂ ਜੰਤੂਆਂ ਵਿੱਚੋਂ ਇੱਕ ਨੂੰ ਬੱਦਲ ਦੀ ਗਰਜ ਜਿਹੀ ਅਵਾਜ਼ ਨਾਲ ਇਹ ਆਖਦੇ ਸੁਣਿਆ ਭਈ ਆ ਜਾਹ!
Punjabi ERV
ਫ਼ੇਰ ਮੈਂ ਲੇਲੇ ਨੂੰ ਸੱਤਾਂ ਵਿੱਚੋਂ ਪਹਿਲੀ ਮੋਹਰ ਖੋਲ੍ਹਦਿਆਂ ਦੇਖਿਆ। ਮੈਂ ਚਾਰਾਂ ਸਜੀਵ ਚੀਜ਼ਾਂ ਵਿੱਚੋਂ ਕਿਸੇ ਨੂੰ ਤੂਫ਼ਾਨੀ ਗਰਜ ਵਰਗੀ ਅਵਾਜ਼ ਵਿੱਚ ਬੋਲਦਿਆਂ ਸੁਣਿਆ। ਇਸਨੇ ਆਖਿਆ, "ਆਓ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਲੇਲੇ ਨੇ ਉਹਨਾਂ ਸੱਤਾਂ ਮੋਹਰਾਂ ਵਿੱਚੋਂ ਇੱਕ ਨੂੰ ਤੋੜਿਆ, ਤਾਂ ਮੈਂ ਦੇਖਿਆ ਅਤੇ ਚਾਰ ਪ੍ਰਾਣੀਆਂ ਵਿੱਚੋਂ ਇੱਕ ਨੂੰ ਬੱਦਲ ਦੀ ਗਰਜ ਜਿਹੀ ਅਵਾਜ਼ ਨਾਲ ਇਹ ਆਖਦੇ ਸੁਣਿਆ ਕਿ ਆ ਜਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں ویکھیا پئی لیلے اوہناں ستّاں مُہراں وِچوں اِک نُوں توڑیا تے اوہناں چَوہاں جانداراں وِچوں اِک دی بدّل دے گجّن وانگر اواز سُنی پئی آ۔
Punjabi Standard Bible (Punjabi Standard Bible) 2023
ਫਿਰ ਮੈਂ ਵੇਖਿਆ ਕਿ ਲੇਲੇ ਨੇ ਸੱਤਾਂ ਵਿੱਚੋਂ ਇੱਕ ਮੋਹਰ ਨੂੰ ਖੋਲ੍ਹਿਆ; ਤਦ ਮੈਂ ਚਾਰਾਂ ਪ੍ਰਾਣੀਆਂ ਵਿੱਚੋਂ ਇੱਕ ਨੂੰ ਗਰਜਦੀ ਹੋਈ ਅਵਾਜ਼ ਵਿੱਚ ਇਹ ਕਹਿੰਦੇ ਸੁਣਿਆ, “ਆ!”