Revelation 6:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਰੂਹਾਂ ਉੱਚੀ ਅਵਾਜ਼ ਵਿੱਚ ਚੀਕੀਆਂ, “ਪਵਿੱਤਰ ਅਤੇ ਸੱਚੇ ਪ੍ਰਭੂ, ਤੇਰੇ ਲਈ ਧਰਤੀ ਦੇ ਲੋਕਾਂ ਦਾ ਨਿਆਂ ਕਰਨਾ ਹੋਵੇ ਤਾਂ ਕਿੰਨਾ ਚਿਰ ਲੱਗੇਗਾ ਤੇਰੇ ਲਈ ਉਨ੍ਹਾਂ ਲੋਕਾਂ ਨੂੰ ਸਾਨੂੰ ਮਾਰਨ ਲਈ ਸਜ਼ਾ ਦੇਣ ਲਈ ਹੋਰ ਕਿੰਨਾ ਸਮਾਂ ਲੱਗੇਗਾ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਆਤਮਾਵਾਂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਹੇ ਪ੍ਰਭੂ, ਪਵਿੱਤਰ ਅਤੇ ਸੱਚੇ, ਕਿੰਨਾ ਚਿਰ, ਜਦੋਂ ਤੱਕ ਤੁਸੀਂ ਧਰਤੀ ਦੇ ਵਾਸੀਆਂ ਦਾ ਨਿਆਂ ਨਹੀਂ ਕਰਦੇ ਅਤੇ ਸਾਡੇ ਲਹੂ ਦਾ ਬਦਲਾ ਨਹੀਂ ਲੈਂਦੇ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਭਈ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸਤ ਹੈਂ ਕਦੋਂ ਤੋੜੀ ਤੂੰ ਨਿਆਉਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਵੱਟਾ ਨਹੀਂ ਲੈਂਦਾ ਹੈਂॽ
Punjabi ERV
ਇਹ ਰੂਹਾਂ ਉੱਚੀ ਅਵਾਜ਼ ਵਿੱਚ ਚੀਕੀਆਂ, "ਪਵਿੱਤਰ ਅਤੇ ਸੱਚੇ ਪ੍ਰਭੂ, ਤੇਰੇ ਲਈ ਧਰਤੀ ਦੇ ਲੋਕਾਂ ਦਾ ਨਿਰਣਾ ਕਰਨਾ ਹੋਵੇ ਤਾਂ ਕਿੰਨਾ ਚਿਰ ਲੱਗੇਗਾ ਤੇਰੇ ਲਈ ਉਨ੍ਹਾਂ ਲੋਕਾਂ ਨੂੰ ਸਾਨੂੰ ਮਾਰਨ ਲਈ ਸਜ਼ਾ ਦੇਣ ਲਈ ਹੋਰ ਕਿੰਨਾ ਸਮਾਂ ਲੱਗੇਗਾ?"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اُچّی اُچّی آکھن لگِیاں پئی اَے مالک قُدُّوس تے سَچّے تُوں کد تِیکر انصاف نا کریں گا تے زمین دے رہن والیاں توں ساڈے خُون دا بدلہ نا لَویں گا؟
Punjabi Standard Bible (Punjabi Standard Bible) 2023
ਉਨ੍ਹਾਂ ਨੇ ਉੱਚੀ ਅਵਾਜ਼ ਵਿੱਚ ਪੁਕਾਰ ਕੇ ਕਿਹਾ, “ਹੇ ਪਵਿੱਤਰ ਅਤੇ ਸੱਚੇ ਸੁਆਮੀ, ਤੂੰ ਕਦੋਂ ਤੱਕ ਧਰਤੀ 'ਤੇ ਰਹਿਣ ਵਾਲਿਆਂ ਦਾ ਨਿਆਂ ਨਾ ਕਰੇਂਗਾ ਅਤੇ ਉਨ੍ਹਾਂ ਕੋਲੋਂ ਸਾਡੇ ਲਹੂ ਦਾ ਬਦਲਾ ਨਾ ਲਵੇਂਗਾ?”