Revelation 6:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਵਿੱਚੋਂ ਹਰ ਰੂਹ ਨੂੰ ਇੱਕ ਚਿੱਟਾ ਚੋਲਾ ਦਿੱਤਾ ਗਿਆ ਸੀ। ਉਨ੍ਹਾਂ ਨੂੰ ਕੁਝ ਸਮਾਂ ਉਡੀਕਣ ਲਈ ਕਿਹਾ ਗਿਆ ਸੀ, ਜਿੰਨਾ ਚਿਰ ਉਨ੍ਹਾਂ ਦੇ ਕੁਝ ਹੋਰ ਭਰਾ ਜਿਹੜੇ ਮਸੀਹ ਦੀ ਸੇਵਾ ਕਰ ਰਹੇ ਹਨ, ਉਨ੍ਹਾਂ ਵਾਂਗ ਹੀ ਨਾ ਮਾਰੇ ਜਾਣ। ਉਨ੍ਹਾਂ ਨੂੰ ਓਨਾ ਚਿਰ ਇੰਤਜ਼ਾਰ ਕਰਨ ਲਈ ਕਿਹਾ ਗਿਆ ਜਿੰਨਾ ਚਿਰ ਮਾਰੇ ਜਾਣ ਵਾਲੇ ਲੋਕਾਂ ਦੀ ਗਿਣਤੀ ਸੰਪੂਰਣ ਨਾ ਹੋ ਜਾਵੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹਨਾਂ ਵਿੱਚੋਂ ਹਰੇਕ ਨੂੰ ਇੱਕ ਚਿੱਟਾ ਚੋਗਾ ਦਿੱਤਾ ਗਿਆ, ਅਤੇ ਉਹਨਾਂ ਨੂੰ ਕਿਹਾ ਗਿਆ ਕਿ ਤੁਹਾਡੇ ਦੇ ਸਾਥੀ ਨੌਕਰਾਂ, ਤੁਹਾਡੇ ਦੇ ਭਰਾਵਾਂ ਅਤੇ ਭੈਣਾਂ ਦੀ ਪੂਰੀ ਸੰਖਿਆ ਨੂੰ ਉਵੇਂ ਹੀ ਮਾਰੇ ਜਾਣ ਤੱਕ ਥੋੜੀ ਦੇਰ ਹੋਰ ਉਡੀਕ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਓਹਨਾਂ ਨੂੰ ਇਹ ਬਚਨ ਹੋਇਆ ਭਈ ਥੋੜਾ ਚਿਰ ਹੋਰ ਅਰਾਮ ਕਰੋ ਜਦੋਂ ਤੀਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਙੁ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!।।
Punjabi ERV
ਫ਼ੇਰ ਉਨ੍ਹਾਂ ਵਿੱਚੋਂ ਹਰ ਰੂਹ ਨੂੰ ਇੱਕ ਚਿਟ੍ਟਾ ਚੋਲਾ ਦਿੱਤਾ ਗਿਆ ਸੀ। ਉਨ੍ਹਾਂ ਨੂੰ ਕੁਝ ਸਮਾਂ ਉਡੀਕਣ ਲਈ ਕਿਹਾ ਗਿਆ ਸੀ, ਜਿੰਨਾ ਚਿਰ ਉਨ੍ਹਾਂ ਦੇ ਕੁਝ ਹੋਰ ਭਰਾ ਜਿਹਡ਼ੇ ਮਸੀਹ ਦੀ ਸੇਵਾ ਕਰ ਰਹੇ ਹਨ, ਉਨ੍ਹਾਂ ਵਾਂਗ ਹੀ ਨਾ ਮਾਰੇ ਜਾਣ। ਉਨ੍ਹਾਂ ਨੂੰ ਓਨਾ ਚਿਰ ਇੰਤਜ਼ਾਰ ਕਰਨ ਲਈ ਕਿਹਾ ਗਿਆ ਜਿੰਨਾ ਚਿਰ ਮਾਰੇ ਜਾਣ ਵਾਲੇ ਲੋਕਾਂ ਦੀ ਗਿਣਤੀ ਸੰਪੂਰਣ ਨਾ ਹੋ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਉਹਨਾਂ ਨੂੰ ਇਹ ਬਚਨ ਹੋਇਆ ਭਈ ਥੋੜ੍ਹਾ ਸਮਾਂ ਹੋਰ ਅਰਾਮ ਕਰੋ ਜਦੋਂ ਤੱਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਗੂੰ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں وِچوں ہر اِک نُوں چِٹّا چوغہ دِتّا گیا تے اوہناں نُوں آکھیا گیا۔ پئی ہور تھوڑا چِر آرام کرو۔ جد تِیکر تُہاڈے سَنگیاں تے بھراواں دی گنتری پُوری نا ہو جائے۔ جیہڑے تُہاڈے وانگر قتل ہون والے نیں۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਵਿੱਚੋਂ ਹਰੇਕ ਨੂੰ ਇੱਕ ਸਫ਼ੇਦ ਚੋਗਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਕੁਝ ਦੇਰ ਹੋਰ ਅਰਾਮ ਕਰਨ ਜਦੋਂ ਤੱਕ ਉਨ੍ਹਾਂ ਦੇ ਸੰਗੀ ਦਾਸਾਂ ਅਤੇ ਉਨ੍ਹਾਂ ਦੇ ਭਾਈਆਂ ਦੀ ਗਿਣਤੀ ਜਿਹੜੇ ਉਨ੍ਹਾਂ ਵਾਂਗ ਹੀ ਮਾਰੇ ਜਾਣ ਵਾਲੇ ਸਨ, ਪੂਰੀ ਨਹੀਂ ਹੋ ਜਾਂਦੀ।