Revelation 6:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਦੇਖ ਰਿਹਾ ਸੀ ਜਦੋਂ ਲੇਲੇ ਨੇ ਛੇਵੀਂ ਮੋਹਰ ਖੋਲ੍ਹੀ। ਉੱਥੇ ਬਹੁਤ ਵੱਡਾ ਭੁਚਾਲ ਆ ਗਿਆ। ਸੂਰਜ ਬੱਕਰੀ ਦੇ ਵਾਲਾਂ ਦੇ ਬਣੇ ਬੋਰੇ ਵਰਗਾ ਕਾਲਾ ਹੋ ਗਿਆ। ਪੂਰਾ ਚੰਨ ਲਹੂ ਵਾਂਗ ਲਾਲ ਹੋ ਗਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਵੇਖਿਆ ਜਦੋਂ ਲੇਲੇ ਨੇ ਛੇਵੀਂ ਮੋਹਰ ਖੋਲ੍ਹੀ। ਇੱਕ ਬਹੁਤ ਵੱਡਾ ਭੂਚਾਲ ਆਇਆ। ਸੂਰਜ ਬੱਕਰੀ ਦੇ ਵਾਲਾਂ ਦੇ ਬਣੇ ਤੱਪੜ ਦੀ ਤਰ੍ਹਾਂ ਕਾਲਾ ਹੋ ਗਿਆ, ਪੂਰਾ ਚੰਦਰਮਾ ਲਹੂ ਜਿਹਾ ਲਾਲ ਹੋ ਗਿਆ,
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਡਿੱਠਾ ਅਤੇ ਵੱਡਾ ਭੁਚਾਲ ਆਇਆ ਅਤੇ ਸੂਰਜ ਵਾਲਾਂ ਦੇ ਭੂਰੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਬਣ ਗਿਆ
Punjabi ERV
ਫ਼ੇਰ ਮੈਂ ਦੇਖ ਰਿਹਾ ਸੀ ਜਦੋਂ ਲੇਲੇ ਨੇ ਛੇਵੀਂ ਮੋਹਰ ਖੋਲ੍ਹੀ। ਉਥੇ ਬਹੁਤ ਵੱਡਾ ਭੁਚਾਲ ਆ ਗਿਆ। ਸੂਰਜ ਬੱਕਰੀ ਦੇ ਵਾਲਾਂ ਦੇ ਬਣੇ ਬੋਰੇ ਵਰਗਾ ਕਾਲਾ ਹੋ ਗਿਆ। ਪੂਰਾ ਚੰਨ ਲਹੂ ਵਾਂਗ ਲਾਲ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਦੇਖਿਆ ਅਤੇ ਵੱਡਾ ਭੂਚਾਲ ਆਇਆ ਅਤੇ ਸੂਰਜ ਵਾਲਾਂ ਦੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਹੋ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوس چھیویں مُہر توڑی تے مَیں ویکھیا پئی اِک وَڈا سارا بھنچال آیا اے۔ تے سُورج بورے وانگر کالا تے سارا چَنّ لہو وانگر ہوگیا۔
Punjabi Standard Bible (Punjabi Standard Bible) 2023
ਫਿਰ ਮੈਂ ਵੇਖਿਆ ਕਿ ਜਦੋਂ ਉਸ ਨੇ ਛੇਵੀਂ ਮੋਹਰ ਖੋਲ੍ਹੀ ਤਾਂ ਇੱਕ ਬਹੁਤ ਵੱਡਾ ਭੁਚਾਲ ਆਇਆ ਅਤੇ ਸੂਰਜ ਵਾਲਾਂ ਦੇ ਬਣੇ ਤੱਪੜ ਵਾਂਗ ਕਾਲਾ ਹੋ ਗਿਆ ਅਤੇ ਪੂਰਾ ਚੰਦਰਮਾ ਲਹੂ ਵਰਗਾ ਹੋ ਗਿਆ।