Revelation 6:2 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੱਕਿਆ, ਅਤੇ ਉੱਥੇ ਮੇਰੇ ਅੱਗੇ ਇੱਕ ਚਿੱਟਾ ਘੋੜਾ ਸੀ। ਘੁੜਸਵਾਰ ਦੇ ਹੱਥ ਵਿੱਚ ਇੱਕ ਧਨੁਸ਼ ਫ਼ੜਿਆ ਹੋਇਆ ਸੀ। ਅਤੇ ਉਸ ਨੂੰ ਇੱਕ ਤਾਜ ਦਿੱਤਾ ਹੋਇਆ ਸੀ। ਉਹ ਵੱਧ ਜਿੱਤਾਂ ਪ੍ਰਾਪਤ ਕਰਨ ਲਈ ਇੱਕ ਜੇਤੂ ਦੀ ਤਰ੍ਹਾਂ ਬਾਹਰ ਗਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਵੇਖਿਆ, ਅਤੇ ਮੇਰੇ ਸਾਹਮਣੇ ਇੱਕ ਚਿੱਟਾ ਘੋੜਾ ਸੀ! ਇਸ ਦੇ ਸਵਾਰ ਨੇ ਇੱਕ ਧਨੁਸ਼ ਫੜਿਆ ਹੋਇਆ ਸੀ, ਅਤੇ ਉਸਨੂੰ ਇੱਕ ਮੁਕਟ ਦਿੱਤਾ ਗਿਆ ਸੀ, ਅਤੇ ਉਹ ਇੱਕ ਵਿਜੇਤਾ ਦੇ ਰੂਪ ਵਿੱਚ ਸਵਾਰ ਹੋ ਕੇ ਜਿੱਤ ਪ੍ਰਾਪਤ ਕਰਨ ਨਿਕਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਨੁਕਰਾ ਘੋੜਾ ਹੈ ਅਤੇ ਉਹ ਦੇ ਸਵਾਰ ਕੋਲ ਇੱਕ ਕਮਾਣ ਹੈ । ਫੇਰ ਉਹ ਨੂੰ ਇੱਕ ਮੁਕਟ ਦਿੱਤਾ ਗਿਆ ਅਤੇ ਉਹ ਫਤਹ ਕਰਦਿਆਂ ਅਤੇ ਫਤਹ ਕਰਨ ਨੂੰ ਨਿੱਕਲ ਤੁਰਿਆ ।।
Punjabi ERV
ਮੈਂ ਤਕਿਆ, ਅਤੇ ਉਥੇ ਮੇਰੇ ਅੱਗੇ ਇੱਕ ਚਿਟ੍ਟਾ ਘੋਡ਼ਾ ਸੀ। ਘੁਡ਼ਸਵਾਰ ਦੇ ਹੱਥ ਵਿੱਚ ਇੱਕ ਧਨੁਸ਼ ਫ਼ਡ਼ਿਆ ਹੋਇਆ ਸੀ। ਅਤੇ ਉਸਨੂੰ ਇੱਕ ਤਾਜ ਦਿੱਤਾ ਹੋਇਆ ਸੀ। ਉਹ ਵਧ ਜਿੱਤਾਂ ਪ੍ਰਾਪਤ ਕਰਨ ਲਈ ਇੱਕ ਜੇਤੂ ਦੀ ਤਰ੍ਹਾਂ ਬਾਹਰ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਘੋੜਾ ਹੈ ਅਤੇ ਉਹ ਦੇ ਸਵਾਰ ਕੋਲ ਇੱਕ ਕਮਾਣ ਹੈ। ਫੇਰ ਉਹ ਨੂੰ ਇੱਕ ਮੁਕਟ ਦਿੱਤਾ ਗਿਆ ਅਤੇ ਉਹ ਜਿੱਤ ਪ੍ਰਾਪਤ ਕਰਦਿਆਂ ਅਤੇ ਜਿੱਤਣ ਲਈ ਨਿੱਕਲ ਤੁਰਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں دھیان کِیتا تے کِیہ ویکھنا آں پئی اِک چِٹّا گھوڑا اے تے اوہدے سوار کول اِک کمان اے تے اوہنوں اِک تاج دِتّا گیا تے اوہ فتح کر دا ہویا نِکلیا۔ پئی ہور وی فتح کرے۔
Punjabi Standard Bible (Punjabi Standard Bible) 2023
ਮੈਂ ਨਿਗਾਹ ਕੀਤੀ ਅਤੇ ਵੇਖੋ, ਇੱਕ ਚਿੱਟਾ ਘੋੜਾ ਸੀ ਅਤੇ ਜਿਹੜਾ ਉਸ ਉੱਤੇ ਸਵਾਰ ਸੀ ਉਸ ਕੋਲ ਇੱਕ ਧਣੁਖ ਸੀ। ਉਸ ਨੂੰ ਇੱਕ ਤਾਜ ਦਿੱਤਾ ਗਿਆ ਅਤੇ ਉਹ ਜਿੱਤਦਾ ਹੋਇਆ ਨਿੱਕਲਿਆ ਤਾਂਕਿ ਜੇਤੂ ਹੋਵੇ।