Revelation 6:4 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇੱਕ ਹੋਰ ਘੋੜਾ ਬਾਹਰ ਆਇਆ। ਇਹ ਲਾਲ ਘੋੜਾ ਸੀ। ਘੋੜਸਵਾਰ ਨੂੰ ਧਰਤੀ ਤੋਂ ਸ਼ਾਂਤੀ ਹਟਾਉਣ ਅਤੇ ਲੋਕਾਂ ਨੂੰ ਇੱਕ ਦੂਜੇ ਤੋਂ ਮਰਾਉਣ ਦੀ ਸ਼ਕਤੀ ਦਿੱਤੀ ਗਈ ਸੀ। ਇਸ ਘੋੜਸਵਾਰ ਨੂੰ ਇੱਕ ਵੱਡੀ ਤਲਵਾਰ ਦਿੱਤੀ ਗਈ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਇੱਕ ਹੋਰ ਘੋੜਾ ਨਿੱਕਲਿਆ, ਇੱਕ ਲਾਲ ਅੱਗ ਵਾਲਾ। ਇਸਦੇ ਸਵਾਰ ਨੂੰ ਧਰਤੀ ਤੋਂ ਸ਼ਾਂਤੀ ਲੈਣ ਅਤੇ ਲੋਕਾਂ ਨੂੰ ਇੱਕ-ਦੂਜੇ ਨੂੰ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ। ਉਸਨੂੰ ਇੱਕ ਵੱਡੀ ਤਲਵਾਰ ਦਿੱਤੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇੱਕ ਹੋਰ ਘੋੜਾ ਨਿੱਕਲਿਆ ਜੋ ਲਾਲ ਸੀ ਅਤੇ ਉਹ ਦੇ ਸਵਾਰ ਨੂੰ ਇਹ ਦਿੱਤਾ ਗਿਆ ਭਈ ਧਰਤੀ ਉੱਤੋਂ ਸੁਲਾਹ ਨੂੰ ਚੁੱਕ ਸੁੱਟੇ ਅਤੇ ਇਹ ਜੋ ਮਨੁੱਖ ਇੱਕ ਦੂਏ ਨੂੰ ਮਾਰ ਘੱਤਣ ਅਤੇ ਇੱਕ ਵੱਡੀ ਸਾਰੀ ਤਲਵਾਰ ਉਹ ਨੂੰ ਫੜਾਈ ਗਈ।।
Punjabi ERV
ਫ਼ੇਰ ਇੱਕ ਹੋਰ ਘੋਡ਼ਾ ਬਾਹਰ ਆਇਆ। ਇਹ ਲਾਲ ਘੋਡ਼ਾ ਸੀ। ਘੁਡ਼ਸਵਾਰ ਨੂੰ ਧਰਤੀ ਤੋਂ ਸ਼ਾਂਤੀ ਹਟਾਉਣ ਅਤੇ ਲੋਕਾਂ ਨੂੰ ਇੱਕ ਦੂਜੇ ਤੋਂ ਮਰਾਉਣ ਦੀ ਸ਼ਕਤੀ ਦਿੱਤੀ ਗਈ ਸੀ। ਇਸ ਘੁਡ਼ਸਵਾਰ ਨੂੰ ਇੱਕ ਵੱਡੀ ਤਲਵਾਰ ਦਿੱਤੀ ਗਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇੱਕ ਹੋਰ ਘੋੜਾ ਨਿੱਕਲਿਆ ਜੋ ਲਾਲ ਸੀ ਅਤੇ ਉਹ ਦੇ ਸਵਾਰ ਨੂੰ ਇਹ ਦਿੱਤਾ ਗਿਆ ਕਿ ਧਰਤੀ ਉੱਤੋਂ ਮੇਲ-ਮਿਲਾਪ ਨੂੰ ਖ਼ਤਮ ਕਰ ਦੇਵੇ ਅਤੇ ਇਹ ਜੋ ਮਨੁੱਖ ਇੱਕ ਦੂਜੇ ਨੂੰ ਮਾਰ ਸੁੱਟਣ ਅਤੇ ਇੱਕ ਵੱਡੀ ਸਾਰੀ ਤਲਵਾਰ ਉਹ ਨੂੰ ਫੜਾਈ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اِک ہور گھوڑا نِکلیا جیہڑا لال رنگ دا سی تے اوہدے سوار نُوں ایہہ اختیار دِتّا گیا پئی زمین اُتّوں صُلح نُوں چُک لے پئی لوک اِک دُوجے نُوں قتل کرن تے اوہنوں اِک وڈّی ساری تلوار دِتّی گئی۔
Punjabi Standard Bible (Punjabi Standard Bible) 2023
ਫਿਰ ਇੱਕ ਹੋਰ ਘੋੜਾ ਨਿੱਕਲਿਆ ਜੋ ਗੂੜ੍ਹੇ ਲਾਲ ਰੰਗ ਦਾ ਸੀ ਅਤੇ ਜਿਹੜਾ ਉਸ ਉੱਤੇ ਸਵਾਰ ਸੀ ਉਸ ਨੂੰ ਧਰਤੀ ਉੱਤੋਂ ਸ਼ਾਂਤੀ ਚੁੱਕ ਲੈਣ ਦਾ ਅਧਿਕਾਰ ਦਿੱਤਾ ਗਿਆ ਤਾਂਕਿ ਲੋਕ ਇੱਕ ਦੂਜੇ ਨੂੰ ਘਾਤ ਕਰਨ ਅਤੇ ਉਸ ਨੂੰ ਇੱਕ ਵੱਡੀ ਤਲਵਾਰ ਦਿੱਤੀ ਗਈ।