Revelation 6:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਲੇ ਨੇ ਤੀਜੀ ਮੋਹਰ ਖੋਲ੍ਹੀ। ਫ਼ੇਰ ਮੈਂ ਤੀਸਰੀ ਸਜੀਵ ਚੀਜ਼ ਨੂੰ ਇਹ ਆਖਦਿਆਂ ਸੁਣਿਆ, “ਆਓ।” ਮੈਂ ਤੱਕਿਆ ਅਤੇ ਉੱਥੇ ਮੇਰੇ ਅੱਗੇ ਇੱਕ ਕਾਲਾ ਘੋੜਾ ਸੀ। ਘੋੜਸਵਾਰ ਨੇ ਆਪਣੇ ਹੱਥ ਵਿੱਚ ਇੱਕ ਤੱਕੜੀ ਫ਼ੜੀ ਹੋਈ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਲੇਲੇ ਨੇ ਤੀਜੀ ਮੋਹਰ ਖੋਲ੍ਹੀ, ਮੈਂ ਤੀਜੇ ਜੀਵਤ ਪ੍ਰਾਣੀ ਨੂੰ ਇਹ ਕਹਿੰਦੇ ਸੁਣਿਆ, “ਆਓ!” ਮੈਂ ਦੇਖਿਆ, ਅਤੇ ਮੇਰੇ ਸਾਹਮਣੇ ਇੱਕ ਕਾਲਾ ਘੋੜਾ ਸੀ! ਇਸ ਦੇ ਸਵਾਰ ਨੇ ਆਪਣੇ ਹੱਥ ਵਿੱਚ ਇੱਕ ਤੱਕੜੀ ਫੜ੍ਹੀ ਹੋਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਨੇ ਤੀਜੀ ਮੋਹਰ ਤੋੜੀ ਤਾਂ ਮੈਂ ਤੀਜੇ ਜੰਤੂ ਨੂੰ ਇਹ ਆਖਦੇ ਸੁਣਿਆ ਭਈ ਆ ਜਾਹ! ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਮੁਸ਼ਕੀ ਘੋੜ ਹੈ ਅਤੇ ਉਹ ਦੇ ਸਵਾਰ ਨੇ ਆਪਣੇ ਹੱਥ ਵਿੱਚ ਤੱਕੜੀ ਫੜੀ ਹੋਈ ਹੈ
Punjabi ERV
ਲੇਲੇ ਨੇ ਤੀਜੀ ਮੋਹਰ ਖੋਲ੍ਹੀ। ਫ਼ੇਰ ਮੈਂ ਤੀਸਰੀ ਸਜੀਵ ਚੀਜ਼ ਨੂੰ ਇਹ ਆਖਦਿਆਂ ਸੁਣਿਆ, "ਆਓ।" ਮੈਂ ਤਕਿਆ ਅਤੇ ਉਥੇ ਮੇਰੇ ਅੱਗੇ ਇੱਕ ਕਾਲਾ ਘੋਡ਼ਾ ਸੀ। ਘੁਡ਼ਸਵਾਰ ਨੇ ਆਪਣੇ ਹੱਥ ਵਿੱਚ ਇੱਕ ਤੱਕਡ਼ੀ ਫ਼ਡ਼ੀ ਹੋਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਨੇ ਤੀਜੀ ਮੋਹਰ ਤੋੜੀ ਤਾਂ ਮੈਂ ਤੀਜੇ ਪ੍ਰਾਣੀ ਨੂੰ ਇਹ ਆਖਦੇ ਸੁਣਿਆ, ਕਿ ਆ ਜਾ! ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਕਾਲਾ ਘੋੜਾ ਹੈ ਅਤੇ ਉਹ ਦੇ ਸਵਾਰ ਨੇ ਆਪਣੇ ਹੱਥ ਵਿੱਚ ਤੱਕੜੀ ਫੜ੍ਹੀ ਹੋਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوس ترِیجی مُہر توڑی تے مَیں ترِیجے جاندار نُوں ایہہ آکھدیاں سُنیا پئی آ تے مَیں دھیان کِیتا تے کِیہ ویکھنا آں پئی اِک کالا گھوڑا اے۔ تے اوہدے سوار دے ہتّھ وِچ اِک ترکڑی اے۔
Punjabi Standard Bible (Punjabi Standard Bible) 2023
ਜਦੋਂ ਉਸ ਨੇ ਤੀਜੀ ਮੋਹਰ ਖੋਲ੍ਹੀ ਤਾਂ ਮੈਂ ਤੀਜੇ ਪ੍ਰਾਣੀ ਨੂੰ ਇਹ ਕਹਿੰਦੇ ਸੁਣਿਆ, “ਆ!” ਮੈਂ ਨਿਗਾਹ ਕੀਤੀ ਅਤੇ ਵੇਖੋ, ਇੱਕ ਕਾਲਾ ਘੋੜਾ ਸੀ ਅਤੇ ਜਿਹੜਾ ਉਸ ਉੱਤੇ ਸਵਾਰ ਸੀ ਉਸ ਦੇ ਹੱਥ ਵਿੱਚ ਇੱਕ ਤੱਕੜੀ ਸੀ।