Revelation 6:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਦੇਖਿਆ, ਅਤੇ ਉੱਥੇ ਮੇਰੇ ਸਾਹਮਣੇ ਇੱਕ ਫ਼ਿੱਕੇ ਰੰਗ ਦਾ ਘੋੜਾ ਸੀ। ਘੋੜਸਵਾਰ ਮੌਤ ਸੀ। ਉਸ ਦੇ ਪਿੱਛੇ, ਪਾਤਾਲ ਆ ਰਿਹਾ ਸੀ। ਉਨ੍ਹਾਂ ਨੂੰ ਧਰਤੀ ਦੇ ਇੱਕ ਚੌਥਾਈ ਹਿੱਸੇ ਉੱਪਰ ਅਧਿਕਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਤਲਵਾਰ ਦੁਆਰਾ, ਅਕਾਲ ਦੁਆਰਾ, ਖਤਰਨਾਕ ਬਿਮਾਰੀਆਂ ਦੁਆਰਾ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੁਆਰਾ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਵੇਖਿਆ, ਅਤੇ ਮੇਰੇ ਅੱਗੇ ਇੱਕ ਫਿੱਕਾ ਘੋੜਾ ਸੀ! ਇਸ ਤੇ ਸਵਾਰ ਦਾ ਨਾਂ ਮੌਤ ਰੱਖਿਆ ਗਿਆ ਸੀ, ਅਤੇ ਪਤਾਲ ਉਸਦੇ ਪਿੱਛੇ ਆ ਰਿਹਾ ਸੀ। ਉਹਨਾਂ ਨੂੰ ਧਰਤੀ ਦੇ ਇੱਕ ਚੌਥਾਈ ਹਿੱਸੇ ਉੱਤੇ ਤਲਵਾਰ, ਕਾਲ, ਮਰੀ ਅਤੇ ਜੰਗਲੀ ਜਾਨਵਰਾਂ ਦੁਆਰਾ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਕੁੱਲਾ ਘੋੜਾ ਹੈ ਅਤੇ ਜਿਹੜਾ ਓਸ ਉੱਤੇ ਸਵਾਰ ਹੈ ਉਹ ਦਾ ਨਾਉਂ ਮੌਤ ਹੈ ਅਤੇ ਪਤਾਲ ਉਹ ਦੇ ਮਗਰ ਮਗਰ ਚੱਲਿਆ ਆਉਂਦਾ ਹੈ ਅਤੇ ਓਹਨਾਂ ਨੂੰ ਧਰਤੀ ਦੀ ਚੁਥਾਈ ਉੱਤੇ ਇਖ਼ਤਿਆਰ ਦਿੱਤਾ ਗਿਆ ਭਈ ਤਲਵਾਰ ਨਾਲ, ਕਾਲ ਨਾਲ, ਮਰੀ ਨਾਲ ਅਤੇ ਧਰਤੀ ਦਿਆਂ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ।।
Punjabi ERV
ਮੈਂ ਦੇਖਿਆ, ਅਤੇ ਉਥੇ ਮੇਰੇ ਸਾਮ੍ਹਣੇ ਇੱਕ ਫ਼ਿੱਕੇ ਰੰਗ ਦਾ ਘੋਡ਼ਾ ਸੀ। ਘੁਡ਼ਸਵਾਰ ਮੌਤ ਸੀ। ਉਸਦੇ ਪਿਛੇ, ਪਤਾਲ ਆ ਰਿਹਾ ਸੀ। ਉਨ੍ਹਾਂ ਨੂੰ ਧਰਤੀ ਦੇ ਇੱਕ ਚੌਥਾਈ ਹਿੱਸੇ ਉੱਪਰ ਅਧਿਕਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਤਲਵਾਰ ਦੁਆਰਾ, ਅਕਾਲ ਦੁਆਰਾ, ਖਤਰਨਾਕ ਬਿਮਾਰੀਆਂ ਦੁਆਰਾ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੁਆਰਾ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਪੀਲਾ ਘੋੜਾ ਹੈ ਅਤੇ ਜਿਹੜਾ ਉਸ ਉੱਤੇ ਸਵਾਰ ਹੈ ਉਹ ਦਾ ਨਾਮ ਮੌਤ ਹੈ ਅਤੇ ਪਤਾਲ ਉਹ ਦੇ ਮਗਰ-ਮਗਰ ਚੱਲਿਆ ਆਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਦੇ ਚੌਥੇ ਹਿੱਸੇ ਉੱਤੇ ਅਧਿਕਾਰ ਦਿੱਤਾ ਗਿਆ ਕਿ ਤਲਵਾਰ, ਕਾਲ ਅਤੇ ਮਰੀ ਨਾਲ ਅਤੇ ਧਰਤੀ ਦੇ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں دھیان کِیتا تے کِیہ ویکھنا آں پئی اِک پِیلا جیہا گھوڑا اے تے اوہدے سوار دا ناں مَوت اے تے پاتال اوہدے پِچّھے پِچّھے اے تے اوہناں نُوں زمین دی چوتھائی اُتّے ایہہ اختیار دِتّا گیا۔ پئی تلوار تے کال تے ڈاکی تے زمین دے پشُوآں نال لوکاں نُوں مارن۔
Punjabi Standard Bible (Punjabi Standard Bible) 2023
ਤਦ ਮੈਂ ਨਿਗਾਹ ਕੀਤੀ ਅਤੇ ਵੇਖੋ, ਇੱਕ ਹਲਕੇ ਪੀਲੇ ਰੰਗ ਦਾ ਘੋੜਾ ਸੀ ਅਤੇ ਜਿਹੜਾ ਉਸ ਉੱਤੇ ਬੈਠਾ ਸੀ ਉਸ ਦਾ ਨਾਮ ਮੌਤ ਸੀ ਅਤੇ ਪਤਾਲ ਉਸ ਦੇ ਪਿੱਛੇ-ਪਿੱਛੇ ਆ ਰਿਹਾ ਸੀ। ਉਨ੍ਹਾਂ ਨੂੰ ਧਰਤੀ ਦੇ ਇੱਕ ਚੌਥਾਈ ਹਿੱਸੇ ਉੱਤੇ ਅਧਿਕਾਰ ਦਿੱਤਾ ਗਿਆ ਕਿ ਉਹ ਲੋਕਾਂ ਦਾ ਤਲਵਾਰ, ਕਾਲ, ਮਹਾਂਮਾਰੀ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੁਆਰਾ ਨਾਸ ਕਰਨ।