Revelation 6:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਲੇ ਨੇ ਪੰਜਵੀਂ ਮੋਹਰ ਖੋਲ੍ਹੀ। ਫ਼ੇਰ ਮੈਂ ਕੁਝ ਰੂਹਾਂ ਨੂੰ ਜਗਵੇਦੀ ਹੇਠਾਂ ਵੇਖਿਆ। ਇਹ ਉਨ੍ਹਾਂ ਲੋਕਾਂ ਦੀਆਂ ਰੂਹਾਂ ਸਨ ਜੋ ਕਿ ਇਸ ਲਈ ਮਾਰੇ ਗਏ ਸਨ ਕਿਉਂਕਿ ਉਹ ਪਰਮੇਸ਼ੁਰ ਦੇ ਸੰਦੇਸ਼ ਲਈ ਵਫ਼ਾਦਾਰ ਸਨ ਅਤੇ ਆਪਣੀ ਨਿਹਚਾ ਬਾਰੇ ਬੋਲੇ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਲੇਲੇ ਨੇ ਪੰਜਵੀਂ ਮੋਹਰ ਖੋਲ੍ਹੀ, ਮੈਂ ਜਗਵੇਦੀ ਦੇ ਹੇਠਾਂ ਉਹਨਾਂ ਲੋਕਾਂ ਦੀਆਂ ਰੂਹਾਂ ਨੂੰ ਵੇਖਿਆ ਜੋ ਪਰਮੇਸ਼ਵਰ ਦੇ ਬਚਨ ਅਤੇ ਉਸ ਦੀ ਗਵਾਹੀ ਦੇ ਕਾਰਨ ਜੋ ਉਹਨਾਂ ਨੇ ਦਿੱਤੀ ਸੀ, ਵੱਢੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਓਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਓਸ ਸਾਖੀ ਦੇ ਕਾਰਨ ਜੋ ਓਹਨਾਂ ਭਰੀ ਸੀ ਵੱਢੇ ਗਏ ਸਨ
Punjabi ERV
ਲੇਲੇ ਨੇ ਪੰਜਵੀਂ ਮੋਹਰ ਖੋਲ੍ਹੀ। ਫ਼ੇਰ ਮੈਂ ਕੁਝ ਰੂਹਾਂ ਨੂੰ ਜਗਵੇਦੀ ਹੇਠਾਂ ਵੇਖਿਆ। ਇਹ ਉਨ੍ਹਾਂ ਲੋਕਾਂ ਦੀਆਂ ਰੂਹਾਂ ਸਨ ਜੋ ਕਿ ਇਸ ਲਈ ਮਾਰੇ ਗਏ ਸਨ ਕਿਉਂਕਿ ਉਹ ਪਰਮੇਸ਼ੁਰ ਦੇ ਸੰਦੇਸ਼ ਲਈ ਵਫ਼ਾਦਾਰ ਸਨ ਅਤੇ ਆਪਣੀ ਨਿਹਚਾ ਬਾਰੇ ਬੋਲੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوس پن جیویں مُہر توڑی تے مَیں قُربان گاہ دے ہیٹھ اوہناں دِیاں رُوحاں ویکھیاں جیہڑے خُدا دے کلام تے گواہی اُتّے قیم رہن دے سببّوں مارے گئے سن۔
Punjabi Standard Bible (Punjabi Standard Bible) 2023
ਜਦੋਂ ਉਸ ਨੇ ਪੰਜਵੀਂ ਮੋਹਰ ਖੋਲ੍ਹੀ ਤਾਂ ਮੈਂ ਵੇਦੀ ਦੇ ਹੇਠਾਂ ਉਨ੍ਹਾਂ ਲੋਕਾਂ ਦੇ ਪ੍ਰਾਣਾਂ ਨੂੰ ਵੇਖਿਆ ਜਿਨ੍ਹਾਂ ਨੂੰ ਪਰਮੇਸ਼ਰ ਦੇ ਵਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜਿਹੜੀ ਉਹ ਰੱਖਦੇ ਸਨ, ਘਾਤ ਕੀਤਾ ਗਿਆ ਸੀ।