Revelation 7:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਦੇ ਵਾਪਰਨ ਤੋਂ ਮਗਰੋਂ ਮੈਂ ਚਾਰ ਦੂਤਾਂ ਨੂੰ ਧਰਤੀ ਦੇ ਚੌਹਾਂ ਕੋਨਿਆਂ ਉੱਪਰ ਖਲੋਤਿਆਂ ਦੇਖਿਆ। ਦੂਤ ਧਰਤੀ ਦੀਆਂ ਚੌਹਾਂ ਹਵਾਵਾਂ ਨੂੰ ਧਰਤੀ ਤੇ ਜਾਂ ਸਮੁੰਦਰ ਤੇ ਜਾਂ ਰੁੱਖਾਂ ਤੇ ਵਗਣ ਤੋਂ ਬੰਦ ਕਰਨ ਲਈ ਫ਼ੜੀ ਹੋਏ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਬਾਅਦ ਮੈਂ ਚਾਰ ਦੂਤਾਂ ਨੂੰ ਧਰਤੀ ਦੇ ਚਾਰਾਂ ਕੋਨਿਆਂ ਉੱਤੇ ਖੜ੍ਹੇ ਵੇਖਿਆ, ਉਹਨਾਂ ਨੇ ਧਰਤੀ ਦੀਆਂ ਚਾਰ ਹਵਾਵਾਂ ਨੂੰ ਰੋਕਿਆ ਤਾਂ ਜੋ ਜ਼ਮੀਨ ਜਾਂ ਸਮੁੰਦਰ ਜਾਂ ਕਿਸੇ ਦਰੱਖ਼ਤ ਉੱਤੇ ਕਿਸੇ ਵੀ ਹਵਾ ਨੂੰ ਵਗਣ ਤੋਂ ਰੋਕਿਆ ਜਾ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਮਗਰੋਂ ਮੈਂ ਧਰਤੀ ਦੀਆਂ ਚੌਹਾਂ ਕੂੰਟਾਂ ਉੱਤੇ ਚਾਰ ਦੂਤ ਖਲੋਤੇ ਹੋਏ ਵੇਖੇ ਜਿਨ੍ਹਾਂ ਧਰਤੀ ਦੀਆਂ ਚੌਹਾਂ ਪੌਣਾਂ ਨੂੰ ਫੜਿਆ ਹੋਇਆ ਸੀ ਤਾਂ ਜੋ ਪੌਣ ਧਰਤੀ ਉੱਤੇ ਯਾ ਸਮੁੰਦਰ ਉੱਤੇ ਯਾ ਕਿਸੇ ਰੁੱਖ ਉੱਤੇ ਨਾ ਵਗੇ
Punjabi ERV
ਇਸਦੇ ਵਾਪਰਨ ਤੋਂ ਮਗਰੋਂ ਮੈਂ ਚਾਰ ਦੂਤਾਂ ਨੂੰ ਧਰਤੀ ਦੇ ਚੌਹਾਂ ਕੋਨਿਆਂ ਉੱਪਰ ਖਲੋਤਿਆਂ ਦੇਖਿਆ। ਦੂਤ ਧਰਤੀ ਦੀਆਂ ਚੌਹਾਂ ਹਵਾਵਾਂ ਨੂੰ ਧਰਤੀ ਤੇ ਜਾਂ ਸਮੁੰਦਰ ਤੇ ਜਾਂ ਰੁਖਾਂ ਤੇ ਵਗਣ ਤੋਂ ਬੰਦ ਕਰਨ ਲਈ ਫ਼ਡ਼ੀ ਹੋਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਮੈਂ ਧਰਤੀ ਦੇ ਚਾਰੋਂ ਕੋਨਿਆਂ ਉੱਤੇ ਚਾਰ ਦੂਤ ਖੜ੍ਹੇ ਵੇਖੇ, ਜਿਨ੍ਹਾਂ ਧਰਤੀ ਦੀਆਂ ਚਾਰਾਂ ਪੌਣਾਂ ਨੂੰ ਫੜ੍ਹਿਆ ਹੋਇਆ ਸੀ ਤਾਂ ਜੋ ਪੌਣ ਧਰਤੀ ਉੱਤੇ ਜਾਂ ਸਮੁੰਦਰ ਉੱਤੇ ਜਾਂ ਕਿਸੇ ਰੁੱਖ ਉੱਤੇ ਨਾ ਵਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہدے پِچّھوں مَیں زمین دی چَوہاں نُکرِیں چَوہ فرِشتے کھلوتے ویکھے اوہناں زمین دیاں چَوہاں وَاوَاں نُوں تھمیا ہویا سی پئی زمین یا سمُندر یا کِسے بُوٹے نُوں وَا نا لگّے۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ ਮੈਂ ਚਾਰ ਸਵਰਗਦੂਤਾਂ ਨੂੰ ਧਰਤੀ ਦੇ ਚਾਰੇ ਕੋਨਿਆਂ ਉੱਤੇ ਖੜ੍ਹੇ ਵੇਖਿਆ ਅਤੇ ਉਨ੍ਹਾਂ ਨੇ ਧਰਤੀ ਦੀਆਂ ਚਾਰੇ ਹਵਾਵਾਂ ਨੂੰ ਫੜਿਆ ਹੋਇਆ ਸੀ ਤਾਂਕਿ ਨਾ ਧਰਤੀ ਉੱਤੇ, ਨਾ ਸਮੁੰਦਰ ਉੱਤੇ ਅਤੇ ਨਾ ਕਿਸੇ ਦਰਖ਼ਤ ਉੱਤੇ ਹਵਾ ਚੱਲੇ।