Revelation 7:11 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਬਜ਼ੁਰਗ ਅਤੇ ਚਾਰੇ ਸਜੀਵ ਚੀਜ਼ਾਂ ਉੱਥੇ ਹੀ ਸਨ। ਸਾਰੇ ਦੂਤ ਉਨ੍ਹਾਂ ਦੇ ਅਤੇ ਤਖਤ ਦੇ ਆਲੇ-ਦੁਆਲੇ ਖਲੋਤੇ ਹੋਏ ਸਨ। ਦੂਤ ਤਖਤ ਅੱਗੇ ਮੂਧੇ ਮੂੰਹ ਡਿੱਗ ਪਏ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰੇ ਦੂਤ ਸਿੰਘਾਸਣ ਦੇ ਦੁਆਲੇ ਅਤੇ ਬਜ਼ੁਰਗਾਂ ਅਤੇ ਚਾਰ ਜੀਵਾਂ ਦੇ ਦੁਆਲੇ ਖੜ੍ਹੇ ਸਨ। ਉਹ ਸਿੰਘਾਸਣ ਦੇ ਸਾਹਮਣੇ ਆਪਣੇ ਚਿਹਰੇ ਭਾਰ ਡਿੱਗ ਪਏ ਅਤੇ ਪਰਮੇਸ਼ਵਰ ਦੀ ਅਰਾਧਨਾ ਕਰਨ ਲੱਗੇ,
Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਦੂਤ ਸਿੰਘਾਸਣ ਦੇ ਅਤੇ ਬਜ਼ੁਰਗਾਂ ਦੇ ਅਤੇ ਚੌਹਾਂ ਜੰਤੂਆਂ ਦੇ ਦੁਆਲੇ ਖਲੋਤੇ ਸਨ ਤਾਂ ਓਹ ਸਿੰਘਾਸਣ ਦੇ ਸਾਹਮਣੇ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕਿਆ
Punjabi ERV
ਬਜ਼ੁਰਗ ਅਤੇ ਚਾਰੇ ਸਜੀਵ ਚੀਜ਼ਾਂ ਉਥੇ ਹੀ ਸਨ। ਸਾਰੇ ਦੂਤ ਉਨ੍ਹਾਂ ਦੇ ਅਤੇ ਤਖਤ ਦੇ ਆਲੇ-ਦੁਆਲੇ ਖਲੋਤੇ ਹੋਏ ਸਨ। ਦੂਤ ਤਖਤ ਅੱਗੇ ਮੂਧੇ ਮੂੰਹ ਡਿੱਗ ਪਏ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਦੂਤ ਸਿੰਘਾਸਣ ਦੇ ਅਤੇ ਬਜ਼ੁਰਗਾਂ ਦੇ ਅਤੇ ਚਾਰਾਂ ਪ੍ਰਾਣੀਆਂ ਦੇ ਆਲੇ-ਦੁਆਲੇ ਖੜ੍ਹੇ ਸਨ ਤਾਂ ਉਹ ਸਿੰਘਾਸਣ ਦੇ ਸਾਹਮਣੇ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سارے فرِشتے اوس تخت تے بزُرگان تے چَوہاں جانداراں دے آلے دوالے کھلوتے نیں۔ فیر اوہ تخت دے اگّے مُنھ پرنے ڈِگّ پئے تے خُدا نُوں سجدہ کر کے۔
Punjabi Standard Bible (Punjabi Standard Bible) 2023
ਸਾਰੇ ਸਵਰਗਦੂਤ ਸਿੰਘਾਸਣ ਦੇ ਅਤੇ ਬਜ਼ੁਰਗਾਂ ਦੇ ਅਤੇ ਚਾਰੇ ਪ੍ਰਾਣੀਆਂ ਦੇ ਆਲੇ-ਦੁਆਲੇ ਖੜ੍ਹੇ ਸਨ ਅਤੇ ਉਨ੍ਹਾਂ ਨੇ ਸਿੰਘਾਸਣ ਦੇ ਸਾਹਮਣੇ ਮੂੰਹ ਪਰਨੇ ਲੰਮੇ ਪੈ ਕੇ ਪਰਮੇਸ਼ਰ ਦੀ ਅਰਾਧਨਾ ਕੀਤੀ ਅਤੇ ਕਿਹਾ: