Revelation 7:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਜਵਾਬ ਦਿੱਤਾ, “ਜਨਾਬ ਤੁਸੀਂ ਜਾਣਦੇ ਹੀ ਹੋ ਉਹ ਕੌਣ ਹਨ।” ਅਤੇ ਬਜ਼ੁਰਗ ਨੇ ਆਖਿਆ, “ਇਹ ਉਹੀ ਲੋਕ ਹਨ ਜਿਹੜੇ ਵੱਡੇ ਤਸੀਹਿਆਂ ਰਾਹੀਂ ਲੰਘੇ ਹਨ। ਉਨ੍ਹਾਂ ਨੇ ਆਪਣੇ ਚੋਲੇ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟੇ ਬਣਾਇਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਜਵਾਬ ਦਿੱਤਾ, “ਸ੍ਰੀਮਾਨ ਜੀ, ਤੁਸੀਂ ਜਾਣਦੇ ਹੋ।” ਅਤੇ ਉਸ ਨੇ ਕਿਹਾ, “ਇਹ ਉਹ ਹਨ ਜੋ ਵੱਡੀ ਬਿਪਤਾ ਵਿੱਚੋਂ ਬਾਹਰ ਆਏ ਹਨ; ਉਹਨਾਂ ਨੇ ਆਪਣੇ ਚੋਗੇ ਲੇਲੇ ਦੇ ਲਹੂ ਨਾਲ ਧੋਕੇ ਚਿੱਟੇ ਕੀਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੁ ਜੀ, ਤੁਸੀਂ ਜਾਣੋ । ਤਾਂ ਓਨ ਮੈਨੂੰ ਆਖਿਆ, ਏਹ ਓਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਓਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ
Punjabi ERV
ਮੈਂ ਜਵਾਬ ਦਿੱਤਾ, "ਜਨਾਬ ਤੁਸੀਂ ਜਾਣਦੇ ਹੀ ਹੋ ਉਹ ਕੌਣ ਹਨ।" ਅਤੇ ਬਜ਼ੁਰਗ ਨੇ ਆਖਿਆ, "ਇਹ ਉਹੀ ਲੋਕ ਹਨ ਜਿਹਡ਼ੇ ਵੱਡੇ ਤਸੀਹਿਆਂ ਰਾਹੀਂ ਲੰਘੇ ਹਨ। ਉਨ੍ਹਾਂ ਨੇ ਆਪਣੇ ਚੋਲੇ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿਟ੍ਟੇ ਬਣਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ। ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں اوہنوں آکھیا اَے میرے خُداوند تُوں ای جاندا ایں۔ اوس مَینُوں آکھیا ایہہ اوہ نیں جیہڑے اوس وڈّی مُصِیبت وِچوں نِکل کے آئے ہوئے نیں ایہناں اپنے کپڑیاں نُوں لیلے دے لہو وِچ دھوکھے چٹیاں کِیتا ہویا اے۔
Punjabi Standard Bible (Punjabi Standard Bible) 2023
ਮੈਂ ਉਸ ਨੂੰ ਕਿਹਾ, “ਹੇ ਮੇਰੇ ਪ੍ਰਭੂ, ਤੂੰ ਹੀ ਜਾਣਦਾ ਹੈਂ।” ਤਦ ਉਸ ਨੇ ਮੈਨੂੰ ਕਿਹਾ, “ਇਹ ਉਹ ਹਨ ਜਿਹੜੇ ਵੱਡੇ ਕਸ਼ਟ ਵਿੱਚੋਂ ਦੀ ਨਿੱਕਲ ਕੇ ਆਏ ਹਨ ਅਤੇ ਇਨ੍ਹਾਂ ਨੇ ਆਪਣੇ ਵਸਤਰਾਂ ਨੂੰ ਲੇਲੇ ਦੇ ਲਹੂ ਨਾਲ ਧੋ ਕੇ ਸਫ਼ੇਦ ਕੀਤਾ ਹੈ।