Revelation 7:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ ਇਹ ਲੋਕ ਪਰਮੇਸ਼ੁਰ ਦੇ ਤਖਤ ਅੱਗੇ ਖਲੋਤੇ ਹਨ। ਉਹ ਦਿਨ ਰਾਤ ਪਰਮੇਸ਼ੁਰ ਦੀ ਸੇਵਾ ਉਸ ਦੇ ਮੰਦਰ ਵਿੱਚ ਕਰਦੇ ਹਨ। ਅਤੇ ਉਹ ਇੱਕ ਜਿਹੜਾ ਤਖਤ ਤੇ ਬੈਠਦਾ ਹੈ ਉਨ੍ਹਾਂ ਦੀ ਰੱਖਿਆ ਕਰੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, “ਉਹ ਪਰਮੇਸ਼ਵਰ ਦੇ ਸਿੰਘਾਸਣ ਦੇ ਸਾਹਮਣੇ ਹਨ। ਅਤੇ ਉਹਨਾਂ ਦੀ ਹੈਕਲ ਵਿੱਚ ਦਿਨ-ਰਾਤ ਉਹਨਾਂ ਦੀ ਸੇਵਾ ਕਰਦੇ ਹਨ; ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬੈਠੇ ਹਨ। ਉਹ ਉਹਨਾਂ ਦੇ ਵਿਚਕਾਰ ਆਪਣਾ ਡੇਰਾ ਲਗਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਓਹ ਪਰਮੇਸ਼ੁਰ ਦੇ ਸਿੰਘਾਸਣ ਦੇ ਮੋਹਰੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ ਦਿਨ ਉਹ ਦੀ ਉਪਾਸਨ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਆਪਣਾ ਡੇਰਾ ਓਹਨਾਂ ਦੇ ਉੱਤੇ ਤਾਣੇਗਾ ।।
Punjabi ERV
ਇਸ ਲਈ ਹੁਣ ਇਹ ਲੋਕ ਪਰਮੇਸ਼ੁਰ ਦੇ ਤਖਤ ਅੱਗੇ ਖਲੋਤੇ ਹਨ। ਉਹ ਦਿਨ ਰਾਤ ਪਰਮੇਸ਼ੁਰ ਦੀ ਸੇਵਾ ਉਸਦੇ ਮੰਦਰ ਵਿੱਚ ਕਰਦੇ ਹਨ। ਅਤੇ ਉਹ ਇੱਕ ਜਿਹਡ਼ਾ ਤਖਤ ਤੇ ਬੈਠਦਾ ਹੈ ਉਨ੍ਹਾਂ ਦੀ ਰੱਖਿਆ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਉਹ ਪਰਮੇਸ਼ੁਰ ਦੇ ਸਿੰਘਾਸਣ ਦੇ ਸਾਹਮਣੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ-ਦਿਨ ਉਹ ਦੀ ਬੰਦਗੀ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਉਹਨਾਂ ਦੇ ਵਿਚਕਾਰ ਆਪਣਾ ਡੇਰਾ ਲਗਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے صدقہ ایہہ خُدا دے تخت اگّے نیں تے ہیکل وِچ دِنے راتِیں اوہدی بندگی کر دے نیں۔ تے جیہڑا تخت اُتّے بَیٹھا ہویا اے اوہ اپنا تنبُو اوہناں دے اُتّے تانیں گا۔
Punjabi Standard Bible (Punjabi Standard Bible) 2023
ਇਸੇ ਕਾਰਨ ਇਹ ਪਰਮੇਸ਼ਰ ਦੇ ਸਿੰਘਾਸਣ ਦੇ ਸਾਹਮਣੇ ਹਨ ਅਤੇ ਰਾਤ-ਦਿਨ ਉਸ ਦੀ ਹੈਕਲ ਵਿੱਚ ਉਸ ਦੀ ਸੇਵਾ ਕਰਦੇ ਹਨ। ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਨ੍ਹਾਂ ਉੱਤੇ ਆਪਣੀ ਛਾਇਆ ਕਰੇਗਾ ।