Revelation 7:17 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤਖਤ ਦੇ ਅੱਗੇ ਖਲੋਤਾ ਲੇਲਾ ਆਜੜੀ ਵਾਂਗ ਉਨ੍ਹਾਂ ਦਾ ਧਿਆਨ ਰੱਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅੱਖਾਂ ਵਿੱਚੋਂ ਉਨ੍ਹਾਂ ਦੇ ਅੱਥਰੂ ਪੂੰਝ ਦੇਵੇਗਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਸਿੰਘਾਸਣ ਦੇ ਵਿਚਕਾਰ ਲੇਲਾ ਉਹਨਾਂ ਦਾ ਚਰਵਾਹਾ ਹੋਵੇਗਾ; ‘ਉਹ ਉਹਨਾਂ ਨੂੰ ਜੀਉਂਦੇ ਪਾਣੀ ਦੇ ਚਸ਼ਮੇ ਵੱਲ ਲੈ ਜਾਵੇਗਾ।’ ‘ਅਤੇ ਪਰਮੇਸ਼ਵਰ ਉਹਨਾਂ ਦੀਆਂ ਅੱਖਾਂ ਤੋਂ ਹਰ ਹੰਝੂ ਨੂੰ ਪੂੰਝੇਗਾ।’ ”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਓਹਨਾਂ ਦਾ ਅਯਾਲੀ ਹੋਵੇਗਾ, ਅਤੇ ਓਹਨਾਂ ਨੂੰ ਅੰਮ੍ਰਿਤ ਜਲ ਦਿਆਂ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਓਹਨਾਂ ਦੀਆਂ ਅੱਖੀਆਂ ਤੋਂ ਹਰੇਕ ਅੰਝੂ ਪੂੰਝੇਗਾ।।
Punjabi ERV
ਤਖਤ ਦੇ ਅੱਗੇ ਖਲੋਤਾ ਲੇਲਾ ਆਜਡ਼ੀ ਵਾਂਗ ਉਨ੍ਹਾਂ ਦਾ ਧਿਆਨ ਰਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅਖਾਂ ਵਿੱਚੋਂ ਉਨ੍ਹਾਂ ਦੇ ਅਥਰੂ ਪੂੰਝ ਦੇਵੇਗਾ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا لیلا تخت دے وِچ اے۔ اوہ اوہناں دی نِگہبانی کرے گا۔ تے اوہناں نُوں زِندگی دے پانی دے سوتیاں کول لے جائے گا۔ تے خُدا اوہناں دِیاں اَکھّیاں توں سارے اتھرُو پُونجھ دے گا۔
Punjabi Standard Bible (Punjabi Standard Bible) 2023
ਕਿਉਂਕਿ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ ਉਨ੍ਹਾਂ ਦੀ ਚਰਵਾਹੀ ਕਰੇਗਾ ਅਤੇ ਉਨ੍ਹਾਂ ਨੂੰ ਜੀਉਂਦੇ ਪਾਣੀਆਂ ਦੇ ਸੋਤਿਆਂ ਕੋਲ ਲੈ ਜਾਵੇਗਾ ਅਤੇ ਪਰਮੇਸ਼ਰ ਉਨ੍ਹਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝ ਦੇਵੇਗਾ।”