Revelation 7:2 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਪੂਰਬ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਇਸ ਦੂਤ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ। ਦੂਤ ਨੇ ਉੱਚੀ ਅਵਾਜ਼ ਵਿੱਚ ਚੌਹਾਂ ਦੂਤਾਂ ਨੂੰ ਬੁਲਾਇਆ। ਉਨ੍ਹਾਂ ਚੌਹਾਂ ਦੂਤਾਂ ਨੂੰ ਧਰਤੀ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਣ ਦੀ ਸ਼ਕਤੀ ਦਿੱਤੀ ਹੋਈ ਸੀ। ਦੂਤ ਨੇ ਚੌਹਾਂ ਦੂਤਾਂ ਨੂੰ ਆਖਿਆ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਮੈਂ ਇੱਕ ਹੋਰ ਦੂਤ ਨੂੰ ਪੂਰਬ ਤੋਂ ਉੱਪਰ ਆਉਂਦੇ ਵੇਖਿਆ, ਜਿਸ ਉੱਤੇ ਜੀਉਂਦੇ ਪਰਮੇਸ਼ਵਰ ਦੀ ਮੋਹਰ ਲੱਗੀ ਹੋਈ ਸੀ। ਉਸਨੇ ਉੱਚੀ ਆਵਾਜ਼ ਵਿੱਚ ਉਹਨਾਂ ਚਾਰ ਦੂਤਾਂ ਨੂੰ ਪੁਕਾਰਿਆ ਜਿਨ੍ਹਾਂ ਨੂੰ ਜ਼ਮੀਨ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਉਣ ਦੀ ਸ਼ਕਤੀ ਦਿੱਤੀ ਗਈ ਸੀ:
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਅਕਾਲ ਪੁਰਖ ਦੀ ਮੋਹਰ ਸੀ ਚੜ੍ਹਦੇ ਪਾਸਿਓ ਉੱਠਦਾ ਵੇਖਿਆ ਅਤੇ ਓਸ ਨੇ ਓਹਨਾਂ ਚੌਹਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਭਈ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ
Punjabi ERV
ਫ਼ੇਰ ਮੈਂ ਪੂਰਬ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਇਸ ਦੂਤ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ। ਦੂਤ ਨੇ ਉੱਚੀ ਅਵਾਜ਼ ਵਿੱਚ ਚੌਹਾਂ ਦੂਤਾਂ ਨੂੰ ਬੁਲਾਇਆ। ਉਨ੍ਹਾਂ ਚੌਹਾਂ ਦੂਤਾਂ ਨੂੰ ਧਰਤੀ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਣ ਦੀ ਸ਼ਕਤੀ ਦਿੱਤੀ ਹੋਈ ਸੀ। ਦੂਤ ਨੇ ਚੌਹਾਂ ਦੂਤਾਂ ਨੂੰ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ, ਚੜ੍ਹਦੇ ਪਾਸਿਓਂ ਉੱਠਦਾ ਵੇਖਿਆ ਅਤੇ ਉਸ ਨੇ ਉਹਨਾਂ ਚਾਰਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਕਿ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ, ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں اِک ہور فرِشتے نُوں ویکھیا پئی جِیوندے خُدا دی مُہر لے کے چڑھدے ولّوں اُتانہہ آیا۔ اوس اوہناں چَوہاں فرِشتیاں نُوں جِنہاں نُوں زمین تے سمُندر دے نُقصان کرن دا اختیار دِتّا گیا سی اُچّی اواز نال آکھیا۔
Punjabi Standard Bible (Punjabi Standard Bible) 2023
ਫਿਰ ਮੈਂ ਇੱਕ ਹੋਰ ਸਵਰਗਦੂਤ ਨੂੰ ਚੜ੍ਹਦੇ ਪਾਸਿਓਂ ਉੱਠਦੇ ਵੇਖਿਆ ਜਿਸ ਦੇ ਕੋਲ ਜੀਉਂਦੇ ਪਰਮੇਸ਼ਰ ਦੀ ਮੋਹਰ ਸੀ। ਉਸ ਨੇ ਉਨ੍ਹਾਂ ਚਾਰੇ ਸਵਰਗਦੂਤਾਂ ਨੂੰ ਜਿਨ੍ਹਾਂ ਨੂੰ ਧਰਤੀ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਉਣ ਦਾ ਅਧਿਕਾਰ ਦਿੱਤਾ ਗਿਆ ਸੀ, ਉੱਚੀ ਅਵਾਜ਼ ਵਿੱਚ ਪੁਕਾਰ ਕੇ ਕਿਹਾ,