Revelation 7:4 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਉਨ੍ਹਾਂ ਲੋਕਾਂ ਦੀ ਗਿਣਤੀ ਸੁਣੀ ਜਿਨ੍ਹਾਂ ਤੇ ਮੋਹਰ ਦੁਆਰਾ ਨਿਸ਼ਾਨ ਲਾਇਆ ਗਿਆ ਸੀ। ਉੱਥੇ ਮੋਹਰ ਨਾਲ 1,44,000 ਲੋਕਾਂ ਤੇ ਨਿਸ਼ਾਨ ਲੱਗੇ ਹੋਏ ਸਨ। ਅਤੇ ਉਹ ਇਸਰਾਏਲ ਦੇ ਵੰਸ਼ ਤੋਂ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਮੈਂ ਉਹਨਾਂ ਲੋਕਾਂ ਦੀ ਗਿਣਤੀ ਸੁਣੀ ਜਿਨ੍ਹਾਂ ਉੱਤੇ ਮੋਹਰ ਲੱਗੀ ਹੋਈ ਸੀ: 1,44,000, ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿੰਨ੍ਹਾਂ ਉੱਤੇ ਮੋਹਰ ਲੱਗੀ ਮੈਂ ਓਹਨਾਂ ਦੀ ਗਿਣਤੀ ਸੁਣੀ ਤਾਂ ਇਸਰਾਏਲ ਦੇ ਵੰਸ ਦੇ ਸਭਨਾਂ ਗੋਤਾਂ ਵਿੱਚੋਂ ਇੱਕ ਲੱਖ ਚੁਤਾਲੀਆਂ ਹਜ਼ਾਰਾਂ ਉੱਤੇ ਮੋਹਰ ਲੱਗੀ: -
Punjabi ERV
ਫ਼ੇਰ ਮੈਂ ਉਨ੍ਹਾਂ ਲੋਕਾਂ ਦੀ ਗਿਣਤੀ ਸੁਣੀ ਜਿਨ੍ਹਾਂ ਤੇ ਮੋਹਰ ਦੁਆਰਾ ਨਿਸ਼ਾਨ ਲਾਇਆ ਗਿਆ ਸੀ। ਉਥੇ ਮੋਹਰ ਨਾਲ ਇੱਕ ਲਥ ਚੁਤਾਲੀ ਹਜ਼ਾਰ ਲੋਕਾਂ ਤੇ ਨਿਸ਼ਾਨ ਲੱਗੇ ਹੋਏ ਸਨ। ਅਤੇ ਉਹ ਇਸਰਾਏਲ ਦੇ ਵੰਸ਼ ਤੋਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਨ੍ਹਾਂ ਉੱਤੇ ਮੋਹਰ ਲੱਗੀ ਮੈਂ ਉਹਨਾਂ ਦੀ ਗਿਣਤੀ ਸੁਣੀ ਤਾਂ ਇਸਰਾਏਲ ਦੇ ਵੰਸ਼ ਦੇ ਸਭਨਾਂ ਗੋਤਾਂ ਵਿੱਚੋਂ ਇੱਕ ਲੱਖ ਚੁਤਾਲੀ ਹਜ਼ਾਰ ਉੱਤੇ ਮੋਹਰ ਲੱਗੀ -
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِنہاں اُتّے مُہر لائی گئی۔ اوہناں دی گنتری سُنی پئی بنی اِسرائیل دے سارے گھرانیاں وِچوں اِک لَکّھ چتالی ہزار اُتّے مُہر لائی گئی۔
Punjabi Standard Bible (Punjabi Standard Bible) 2023
ਫਿਰ ਜਿਨ੍ਹਾਂ ਉੱਤੇ ਮੋਹਰ ਲਾਈ ਗਈ ਸੀ ਮੈਂ ਉਨ੍ਹਾਂ ਦੀ ਗਿਣਤੀ ਸੁਣੀ; ਇਹ ਮੋਹਰ ਲੱਗੇ ਹੋਏ ਇੱਕ ਲੱਖ ਚੁਤਾਲੀ ਹਜ਼ਾਰ ਸਨ ਜਿਹੜੇ ਇਸਰਾਏਲ ਦੇ ਹਰੇਕ ਗੋਤ ਵਿੱਚੋਂ ਸਨ।