Revelation 8:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਚੌਥੇ ਦੂਤ ਨੇ ਆਪਣਾ ਬਿਗੁਲ ਵਜਾਇਆ। ਫ਼ਿਰ ਸੂਰਜ ਦਾ ਤੀਜਾ ਹਿੱਸਾ, ਚੰਨ ਦਾ ਤੀਜਾ ਹਿੱਸਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਖੁੱਭ ਗਿਆ ਸੀ। ਇਸੇ ਦੇ ਕਾਰਣ ਹੀ, ਉਨ੍ਹਾਂ ਵਿੱਚੋਂ ਇੱਕ ਤਿਹਾਈ ਕਾਲੇ ਬਣ ਗਏ ਸਨ। ਦਿਨ ਅਤੇ ਰਾਤ ਦਾ ਤੀਜਾ ਹਿੱਸਾ ਬਿਨਾ ਚਾਨਣ ਤੋਂ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚੌਥੇ ਦੂਤ ਨੇ ਆਪਣੀ ਤੁਰ੍ਹੀ ਵਜਾਈ ਅਤੇ ਸੂਰਜ ਦਾ ਇੱਕ ਤਿਹਾਈ ਹਿੱਸਾ, ਚੰਦਰਮਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਮਾਰਿਆ ਗਿਆ, ਤਾਂ ਉਹਨਾਂ ਵਿੱਚੋਂ ਇੱਕ ਤਿਹਾਈ ਹਨੇਰਾ ਹੋ ਗਿਆ। ਦਿਨ ਦਾ ਇੱਕ ਤਿਹਾਈ ਹਿੱਸਾ ਰੌਸ਼ਨੀ ਤੋਂ ਰਹਿਤ ਹੋ ਗਿਆ ਅਤੇ ਉਵੇਂ ਹੀ ਰਾਤ ਦਾ ਇੱਕ ਤਿਹਾਈ ਹਿੱਸਾ ਵੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਚੌਥੇ ਦੂਤ ਨੇ ਤੁਰ੍ਹੀ ਵਜਾਈ ਤਾਂ ਸੂਰਜ ਦੀ ਇੱਕ ਤਿਹਾਈ ਅਤੇ ਚੰਦਰਮਾ ਦੀ ਇੱਕ ਤਿਹਾਈ ਅਤੇ ਤਾਰਿਆਂ ਦੀ ਇੱਕ ਤਿਹਾਈ ਮਾਰੀ ਗਈ ਭਈ ਓਹਨਾਂ ਦੀ ਇੱਕ ਤਿਹਾਈ ਅਨ੍ਹੇਰੀ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸ ਪਰਕਾਰ ਰਾਤ ਦੀ ਭੀ ।।
Punjabi ERV
ਚੌਥੇ ਦੂਤ ਨੇ ਆਪਣਾ ਬਿਗੁਲ ਵਜਾਇਆ। ਫ਼ਿਰ ਸੂਰਜ ਦਾ ਤੀਜਾ ਹਿੱਸਾ, ਚੰਨ ਦਾ ਤੀਜਾ ਹਿੱਸਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਖੁਭ ਗਿਆ ਸੀ। ਇਸੇ ਦੇ ਕਾਰਣ ਹੀ, ਉਨ੍ਹਾਂ ਵਿੱਚੋਂ ਇੱਕ ਤਿਹਾਈ ਕਾਲੇ ਬਣ ਗਏ ਸਨ। ਦਿਨ ਅਤੇ ਰਾਤ ਦਾ ਤੀਜਾ ਹਿੱਸਾ ਬਿਨਾ ਚਾਨਣ ਤੋਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਚੌਥੇ ਦੂਤ ਨੇ ਤੁਰ੍ਹੀ ਵਜਾਈ ਤਾਂ ਸੂਰਜ, ਚੰਦਰਮਾ ਅਤੇ ਤਾਰਿਆਂ ਦਾ ਇੱਕ ਤਿਹਾਈ ਮਾਰਿਆ ਗਿਆ ਤਾਂ ਕਿ ਉਹਨਾਂ ਦੀ ਇੱਕ ਤਿਹਾਈ ਹਨ੍ਹੇਰਾ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸੇ ਪ੍ਰਕਾਰ ਰਾਤ ਦੀ ਵੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد چوتھے فرِشتے تُرہی نُوں پُھوک ماری تے سُورج دا ترِیجا حِصّہ تے چَنّ دا ترِیجا حِصّہ تے تاریاں دا ترِیجا حِصّہ ماریا گیا۔ ایتھوں تِیکر پئی اوہناں دا ترِیجا حِصّہ ہنیرا ہوگیا تے دِن دے ترِیجے حِصّے وِچ دُھپ نا رہی تے ایسے طرح رات دے ترِیجے حِصّے وِچ وی۔
Punjabi Standard Bible (Punjabi Standard Bible) 2023
ਫਿਰ ਚੌਥੇ ਸਵਰਗਦੂਤ ਨੇ ਤੁਰ੍ਹੀ ਵਜਾਈ ਅਤੇ ਸੂਰਜ ਦੇ ਇੱਕ ਤਿਹਾਈ ਹਿੱਸੇ ਅਤੇ ਚੰਦਰਮਾ ਦੇ ਇੱਕ ਤਿਹਾਈ ਹਿੱਸੇ ਅਤੇ ਤਾਰਿਆਂ ਦੇ ਇੱਕ ਤਿਹਾਈ ਹਿੱਸੇ ਉੱਤੇ ਵਾਰ ਹੋਇਆ ਜਿਸ ਨਾਲ ਇਨ੍ਹਾਂ ਦਾ ਇੱਕ ਤਿਹਾਈ ਹਿੱਸਾ ਹਨੇਰਾ ਹੋ ਗਿਆ ਅਤੇ ਦਿਨ ਦਾ ਇੱਕ ਤਿਹਾਈ ਹਿੱਸਾ ਵਿਖਾਈ ਨਾ ਦਿੱਤਾ ਅਤੇ ਇਸੇ ਤਰ੍ਹਾਂ ਰਾਤ ਦਾ ਵੀ।