Revelation 8:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਦੂਤ ਨੇ ਧੂਪਦਾਨ ਨੂੰ ਜੱਗਵੇਦੀ ਦੀ ਅੱਗ ਨਾਲ ਭਰਿਆ। ਦੂਤ ਨੇ ਧੂਪਦਾਨ ਧਰਤੀ ਉੱਤੇ ਸੁੱਟ ਦਿੱਤਾ। ਫ਼ਿਰ ਉੱਥੇ ਬਿਜਲੀ ਲਿਸ਼ਕੀ, ਗਰਜਣਾ ਹੋਈ, ਹੋਰ ਅਵਾਜ਼ਾਂ ਆਈਆਂ ਅਤੇ ਭੁਚਾਲ ਆਇਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਦੂਤ ਨੇ ਧੂਪਦਾਨ ਲਿਆ, ਉਸ ਨੂੰ ਜਗਵੇਦੀ ਦੀ ਅੱਗ ਨਾਲ ਭਰ ਕੇ ਧਰਤੀ ਉੱਤੇ ਸੁੱਟ ਦਿੱਤਾ; ਅਤੇ ਉੱਥੇ ਗਰਜਾਂ, ਗੜਗੜਾਹਟ, ਬਿਜਲੀ ਦੀਆਂ ਲਪਟਾਂ ਅਤੇ ਭੂਚਾਲ ਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦੂਤ ਨੇ ਧੂਪਦਾਨੀ ਲਈ ਅਤੇ ਜਗਵੇਦੀ ਦੀ ਕੁਝ ਅੱਗ ਓਸ ਵਿੱਚ ਭਰ ਕੇ ਧਰਤੀ ਉੱਤੇ ਸੁੱਟ ਦਿੱਤੀ। ਤਾਂ ਬੱਦਲ ਦੀਆਂ ਗਰਜਾਂ ਅਤੇ ਅਵਾਜ਼ਾਂ ਅਤੇ ਬਿਜਲੀ ਦੀਆਂ ਲਿਸ਼ਕਾਂ ਹੋਈਆਂ ਅਤੇ ਭੁਚਾਲ ਆਇਆ!।।
Punjabi ERV
ਫ਼ਿਰ ਦੂਤ ਨੇ ਧੂਪਦਾਨ ਨੂੰ ਜਗਵੇਦੀ ਦੀ ਅੱਗ ਨਾਲ ਭਰਿਆ। ਦੂਤ ਨੇ ਧੂਪਦਾਨ ਧਰਤੀ ਉੱਤੇ ਸੁੱਟ ਦਿੱਤਾ। ਫ਼ਿਰ ਉਥੇ ਬਿਜਲੀ ਲਿਸ਼ਕੀ, ਗਰਜਣਾ ਹੋਈ, ਹੋਰ ਅਵਾਜ਼ਾਂ ਆਈਆਂ ਅਤੇ ਭੁਚਾਲ ਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਦੂਤ ਨੇ ਧੂਪਦਾਨੀ ਲਈ ਅਤੇ ਜਗਵੇਦੀ ਦੀ ਕੁਝ ਅੱਗ ਉਸ ਵਿੱਚ ਭਰ ਕੇ ਧਰਤੀ ਉੱਤੇ ਸੁੱਟ ਦਿੱਤੀ ਤਦ ਬੱਦਲ ਦੀਆਂ ਗਰਜਾਂ ਅਤੇ ਅਵਾਜ਼ਾਂ ਅਤੇ ਬਿਜਲੀ ਦੀਆਂ ਲਿਸ਼ਕਾਂ ਹੋਈਆਂ ਅਤੇ ਭੂਚਾਲ ਆਇਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فرِشتے دُھوف دان نُوں لے کے اوہدے وِچ قُربان گاہ دی اَگ بھری تے زمین اُتّے لُد دِتّی تے بدّل گجّن تے چمکن لگّے تے اَوازاں تے بھنچال آئے۔
Punjabi Standard Bible (Punjabi Standard Bible) 2023
ਫਿਰ ਸਵਰਗਦੂਤ ਨੇ ਧੂਫ਼ਦਾਨ ਲਿਆ ਅਤੇ ਵੇਦੀ ਦੀ ਅੱਗ ਇਸ ਵਿੱਚ ਭਰ ਕੇ ਧਰਤੀ ਉੱਤੇ ਉਛਾਲ ਦਿੱਤੀ ਜਿਸ ਨਾਲ ਗਰਜਣਾਂ, ਅਵਾਜ਼ਾਂ ਅਤੇ ਬਿਜਲੀ ਦੀਆਂ ਚਮਕਾਂ ਹੋਈਆਂ ਅਤੇ ਭੁਚਾਲ ਆਇਆ।