Revelation 9:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਛੇਵੇਂ ਦੂਤ ਨੇ ਆਪਣਾ ਬਿਗਲ ਵਜਾਇਆ। ਫ਼ੇਰ ਮੈਂ ਪਰਮੇਸ਼ੁਰ ਦੇ ਸਾਹਮਣੇ ਰੱਖੇ ਹੋਏ ਸੋਨੇ ਦੀ ਜਗਵੇਦੀ ਦੇ ਛੇ ਸਿੰਗਾਂ ਵਿੱਚੋਂ ਇੱਕ ਅਵਾਜ਼ ਨਿਕਲਦੀ ਸੁਣੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਛੇਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ, ਅਤੇ ਮੈਂ ਸੋਨੇ ਦੀ ਜਗਵੇਦੀ ਦੇ ਚਾਰ ਸਿੰਗਾਂ ਵਿੱਚੋਂ ਇੱਕ ਆਵਾਜ਼ ਸੁਣੀ ਜੋ ਪਰਮੇਸ਼ਵਰ ਦੇ ਸਾਹਮਣੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਛੇਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਉਸ ਸੋਨੇ ਦੀ ਜਗਵੇਦੀ ਜਿਹੜੀ ਪਰਮੇਸ਼ੁਰ ਦੇ ਅੱਗੇ ਹੈ ਉਹ ਦੇ ਚੌਹਾਂ ਸਿੰਙਾਂ ਵਿੱਚੋਂ ਮੈਂ ਇੱਕ ਅਵਾਜ਼ ਸੁਣੀ
Punjabi ERV
ਛੇਵੇਂ ਦੂਤ ਨੇ ਆਪਣਾ ਬਿਗਲ ਵਜਾਇਆ। ਫ਼ੇਰ ਮੈਂ ਪਰਮੇਸ਼ੁਰ ਦੇ ਸਾਮ੍ਹਣੇ ਰਖੇ ਹੋਏ ਸੋਨੇ ਦੀ ਜਗਵੇਦੀ ਦੇ ਛੇ ਸਿੰਗਾਂ ਵਿੱਚੋਂ ਇੱਕ ਅਵਾਜ਼ ਨਿਕਲਦੀ ਸੁਣੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੇਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਉਹ ਸੋਨੇ ਦੀ ਜਗਵੇਦੀ ਜਿਹੜੀ ਪਰਮੇਸ਼ੁਰ ਦੇ ਅੱਗੇ ਹੈ ਉਹ ਦੇ ਚਾਰਾਂ ਸਿੰਗਾਂ ਵਿੱਚੋਂ ਮੈਂ ਇੱਕ ਅਵਾਜ਼ ਸੁਣੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد چھیویں فرِشتے تُرہی نُوں پُھوک ماری۔ تے مَیں اوس سونے دی قُربان گا دے سِنگاں وِچوں جیہڑی خُدا دے سامھنے اے اجیہی اواز سُنی۔
Punjabi Standard Bible (Punjabi Standard Bible) 2023
ਫਿਰ ਛੇਵੇਂ ਸਵਰਗਦੂਤ ਨੇ ਤੁਰ੍ਹੀ ਵਜਾਈ ਅਤੇ ਮੈਨੂੰ ਪਰਮੇਸ਼ਰ ਦੇ ਸਾਹਮਣੇ ਰੱਖੀ ਹੋਈ ਸੋਨੇ ਦੀ ਵੇਦੀ ਦੇ ਚਾਰਾਂ ਸਿੰਗਾਂ ਵਿੱਚੋਂ ਇੱਕ ਅਵਾਜ਼ ਸੁਣਾਈ ਦਿੱਤੀ।