Revelation 9:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਚਾਰ ਦੂਤਾਂ ਨੂੰ ਇਸੇ ਸਾਲ, ਮਹੀਨੇ, ਦਿਨ ਅਤੇ ਘੰਟੇ (ਸਮੇਂ) ਲਈ ਤਿਆਰ ਕਰਕੇ ਰੱਖਿਆ ਗਿਆ ਸੀ। ਇਨ੍ਹਾਂ ਦੂਤਾਂ ਨੂੰ ਧਰਤੀ ਉਤਲੇ ਸਾਰੇ ਲੋਕਾਂ ਵਿੱਚੋਂ ਇੱਕ ਤਿਹਾਈ ਨੂੰ ਮਾਰ ਮੁਕਾਉਣ ਲਈ ਅਜ਼ਾਦ ਕੀਤਾ ਗਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਚਾਰ ਦੂਤ ਜਿਨ੍ਹਾਂ ਨੂੰ ਇਸ ਘੰਟੇ ਅਤੇ ਦਿਨ ਅਤੇ ਮਹੀਨੇ ਅਤੇ ਸਾਲ ਲਈ ਤਿਆਰ ਰੱਖਿਆ ਗਿਆ ਸੀ ਮਨੁੱਖਜਾਤੀ ਦੇ ਇੱਕ ਤਿਹਾਈ ਹਿੱਸੇ ਨੂੰ ਮਾਰਨ ਲਈ ਰਿਹਾ ਕੀਤੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਚਾਰੇ ਦੂਤ ਜਿਹੜੇ ਘੜੀ, ਦਿਹਾੜੇ, ਮਹੀਨੇ ਅਤੇ ਵਰਹੇ ਲਈ ਤਿਆਰ ਕੀਤੇ ਹੋਏ ਸਨ ਖੋਲ੍ਹੇ ਗਏ ਭਈ ਮਨੁੱਖਾਂ ਦੀ ਇੱਕ ਤਿਹਾਈ ਨੂੰ ਮਾਰ ਸੁੱਟਣ
Punjabi ERV
ਇਨ੍ਹਾਂ ਚਾਰ ਦੂਤਾਂ ਨੂੰ ਇਸੇ ਸਾਲ, ਮਹੀਨੇ, ਦਿਨ ਅਤੇ ਘੰਟੇ (ਸਮੇਂ) ਲਈ ਤਿਆਰ ਕਰਕੇ ਰੱਖਿਆ ਗਿਆ ਸੀ। ਇਨ੍ਹਾਂ ਦੂਤਾਂ ਨੂੰ ਧਰਤੀ ਉਤਲੇ ਸਾਰੇ ਲੋਕਾਂ ਵਿੱਚੋਂ ਇੱਕ ਤਿਹਾਈ ਨੂੰ ਮਾਰ ਮੁਕਾਉਣ ਲਈ ਅਜ਼ਾਦ ਕੀਤਾ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਚਾਰੇ ਦੂਤ ਜਿਹੜੇ ਵੇਲੇ, ਦਿਨ, ਮਹੀਨੇ ਅਤੇ ਸਾਲ ਲਈ ਤਿਆਰ ਕੀਤੇ ਹੋਏ ਸਨ ਖੋਲ੍ਹੇ ਗਏ ਜੋ ਮਨੁੱਖਾਂ ਦੀ ਇੱਕ ਤਿਹਾਈ ਨੂੰ ਮਾਰ ਸੁੱਟਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ چارے فرِشتے کُھل گئے جیہڑے مُقرّر کِیتی گئی گھڑی تے دِن تے مہینے تے ورھے دے لئی بندیاں دا ترِیجا حِصّہ مارن نُوں تیار کِیتے گئے سن۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਚਾਰਾਂ ਸਵਰਗਦੂਤਾਂ ਨੂੰ ਖੋਲ੍ਹ ਦਿੱਤਾ ਗਿਆ ਜਿਨ੍ਹਾਂ ਨੂੰ ਉਸ ਘੜੀ, ਦਿਨ, ਮਹੀਨੇ ਅਤੇ ਸਾਲ ਦੇ ਲਈ ਤਿਆਰ ਕੀਤਾ ਗਿਆ ਸੀ ਤਾਂਕਿ ਉਹ ਮਨੁੱਖਾਂ ਦੇ ਇੱਕ ਤਿਹਾਈ ਹਿੱਸੇ ਨੂੰ ਮਾਰ ਸੁੱਟਣ।