Revelation 9:17 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਦਰਸ਼ਨ ਵਿੱਚ ਮੈ ਇਵੇਂ ਹੀ ਘੋੜਿਆਂ ਅਤੇ ਘੋੜ ਸਵਾਰਾਂ ਨੂੰ ਦੇਖਿਆ; ਉਨ੍ਹਾਂ ਕੋਲ ਢਾਲਾਂ ਸਨ ਜੋ ਕਿ ਅੰਗਿਆਰਾਂ ਵਰਗੀਆਂ ਲਾਲ ਗੂੜੇ ਨੀਲੇ ਅਤੇ ਗੰਧਕ ਵਰਗੇ ਪੀਲੇ ਰੰਗ ਦੀਆਂ ਸਨ। ਘੋੜਿਆਂ ਦੇ ਮੂੰਹ ਸ਼ੇਰਾਂ ਦੇ ਮੂੰਹਾਂ ਵਰਗੇ ਸਨ। ਘੋੜਿਆਂ ਦੇ ਮੂੰਹਾਂ ਵਿੱਚੋਂ ਅੱਗ, ਧੂਂਆਂ ਅਤੇ ਗੰਧਕ ਨਿਕਲ ਰਹੀ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਨ੍ਹਾਂ ਘੋੜਿਆਂ ਅਤੇ ਸਵਾਰਾਂ ਨੂੰ ਮੈਂ ਆਪਣੇ ਦਰਸ਼ਨ ਵਿੱਚ ਵੇਖਿਆ ਸੀ ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ: ਉਹਨਾਂ ਦੀਆਂ ਛਾਤੀਆਂ ਦੇ ਪੱਤੇ ਅੱਗ ਦੀ ਤਰ੍ਹਾਂ ਲਾਲ, ਗੂੜ੍ਹੇ ਨੀਲੇ ਅਤੇ ਗੰਧਕ ਦੇ ਰੂਪ ਵਿੱਚ ਪੀਲੇ ਸਨ। ਘੋੜਿਆਂ ਦੇ ਸਿਰ ਸ਼ੇਰਾਂ ਦੇ ਸਿਰਾਂ ਵਰਗੇ ਸਨ ਅਤੇ ਉਹਨਾਂ ਦੇ ਮੂੰਹਾ ਵਿੱਚੋਂ ਅੱਗ, ਧੂੰਆਂ ਅਤੇ ਗੰਧਕ ਨਿਕਲਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਦਰਸ਼ਣ ਵਿੱਚ ਘੋੜਿਆਂ ਅਤੇ ਓਹਨਾਂ ਦਿਆਂ ਸਵਾਰਾਂ ਦੇ ਰੂਪ ਮੈਨੂੰ ਇਉਂ ਦਿੱਸਣ ਭਈ ਓਹਨਾਂ ਦੇ ਸੀਨੇ ਬੰਦ ਅਗਨ ਅਤੇ ਨੀਲਮ ਅਤੇ ਗੰਧਕ ਦੇ ਹਨ ਅਤੇ ਘੋੜਿਆਂ ਦੇ ਸਿਰ ਬਬਰ ਸ਼ੇਰਾਂ ਦੇ ਸਿਰ ਦੀ ਨਿਆਈਂ ਹਨ ਅਤੇ ਓਹਨਾਂ ਦੇ ਮੂੰਹਾਂ ਵਿੱਚੋਂ ਅੱਗ ਅਤੇ ਧੂੰਆਂ ਅਤੇ ਗੰਧਕ ਨਿੱਕਲਦੀ ਹੈ!
Punjabi ERV
ਆਪਣੇ ਦਰਸ਼ਨ ਵਿੱਚ ਮੈ ਇਵੇਂ ਹੀ ਘੋਡ਼ਿਆਂ ਅਤੇ ਘੋਡ਼ਸਵਾਰਾਂ ਨੂੰ ਦੇਖਿਆ; ਉਨ੍ਹਾਂ ਕੋਲ ਢਾਲਾਂ ਸਨ ਜੋ ਕਿ ਅੰਗਿਆਰਾਂ ਵਰਗੀਆਂ ਲਾਲ ਗੂਢ਼ੇ ਨੀਲੇ ਅਤੇ ਗੰਧਕ ਵਰਗੇ ਪੀਲੇ ਰੰਗ ਦੀਆਂ ਸਨ। ਘੋਡ਼ਿਆਂ ਦੇ ਮੂੰਹ ਸ਼ੇਰਾਂ ਦੇ ਮੂੰਹਾਂ ਵਰਗੇ ਸਨ। ਘੋਡ਼ਿਆਂ ਦੇ ਮੂੰਹਾਂ ਵਿੱਚੋਂ ਅੱਗ, ਧੂਂਆਂ ਅਤੇ ਗੰਧਕ ਨਿਕਲ ਰਹੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦਰਸ਼ਣ ਵਿੱਚ ਘੋੜਿਆਂ ਅਤੇ ਉਹਨਾਂ ਦਿਆਂ ਸਵਾਰਾਂ ਦੇ ਰੂਪ ਮੈਨੂੰ ਇਸ ਤਰ੍ਹਾਂ ਦਿਸਦੇ ਸਨ ਭਈ ਉਹਨਾਂ ਦੇ ਸੀਨੇ ਬੰਦ ਅੱਗ, ਨੀਲਮ, ਗੰਧਕ ਦੇ ਹਨ ਅਤੇ ਘੋੜਿਆਂ ਦੇ ਸਿਰ ਬੱਬਰ ਸ਼ੇਰਾਂ ਦੇ ਸਿਰ ਵਰਗੇ ਹਨ ਅਤੇ ਉਹਨਾਂ ਦੇ ਮੂੰਹਾਂ ਵਿੱਚੋਂ ਅੱਗ, ਧੂੰਆਂ ਅਤੇ ਗੰਧਕ ਨਿੱਕਲਦੀ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَینُوں ایس رویا وِچ گھوڑے تے اوہناں دے اجیہے سوار وکھالی دِتّے جِنہاں دے بکتر اَگ تے سُنبل تے گندھک وانگر سن تے اوہناں گھوڑیاں دے سِر شیر ببّر وانگر سن تے اوہناں دے مُنھاں وِچوں اَگ تے دُھوں تے گندھک نِکلدی سی۔
Punjabi Standard Bible (Punjabi Standard Bible) 2023
ਮੈਨੂੰ ਦਰਸ਼ਨ ਵਿੱਚ ਘੋੜੇ ਅਤੇ ਉਨ੍ਹਾਂ ਦੇ ਸਵਾਰ ਇਸ ਤਰ੍ਹਾਂ ਵਿਖਾਈ ਦਿੱਤੇ: ਉਨ੍ਹਾਂ ਦੇ ਸੀਨੇ-ਬੰਦ ਅੱਗ ਵਰਗੇ ਲਾਲ, ਗੂੜ੍ਹੇ ਨੀਲੇ ਅਤੇ ਗੰਧਕ ਵਰਗੇ ਪੀਲੇ ਸਨ ਅਤੇ ਘੋੜਿਆਂ ਦੇ ਸਿਰ ਸ਼ੇਰਾਂ ਦੇ ਸਿਰਾਂ ਵਰਗੇ ਸਨ ਅਤੇ ਉਨ੍ਹਾਂ ਦੇ ਮੂੰਹ ਵਿੱਚੋਂ ਅੱਗ, ਧੂੰਆਂ ਅਤੇ ਗੰਧਕ ਨਿੱਕਲਦੀ ਸੀ।