Revelation 9:19 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਘੋੜਿਆਂ ਦੀ ਸ਼ਕਤੀ ਉਨ੍ਹਾਂ ਦੇ ਮੂੰਹਾਂ ਵਿੱਚ ਅਤੇ ਪੂਛਾਂ ਵਿੱਚ ਸੀ। ਉਨ੍ਹਾਂ ਦੀਆਂ ਪੂਛਾਂ ਉਨ੍ਹਾਂ ਸੱਪਾਂ ਵਰਗੀਆਂ ਸਨ ਜਿਨ੍ਹਾਂ ਦੇ ਸਿਰ ਲੋਕਾਂ ਨੂੰ ਡੰਗਣ ਅਤੇ ਨੁਕਸਾਨ ਪਹੁੰਚਾਉਣ ਲਈ ਹੁੰਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਘੋੜਿਆਂ ਦੀ ਤਾਕਤ ਉਹਨਾਂ ਦੇ ਮੂੰਹ ਅਤੇ ਉਹਨਾਂ ਦੀਆਂ ਪੂਛਾਂ ਵਿੱਚ ਸੀ; ਉਹਨਾਂ ਦੀਆਂ ਪੂਛਾਂ ਸੱਪਾਂ ਵਰਗੀਆਂ ਸਨ, ਜਿਨ੍ਹਾਂ ਦੇ ਸਿਰਾਂ ਨਾਲ ਉਹ ਸੱਟ ਮਾਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਘੋੜਿਆਂ ਦਾ ਬਲ ਓਹਨਾਂ ਦੇ ਮੂੰਹ ਅਤੇ ਓਹਨਾਂ ਦੀਆਂ ਪੂਛਾਂ ਵਿੱਚ ਹੈ, ਕਿਉਂਕਿ ਜੋ ਓਹਨਾਂ ਦੀਆਂ ਪੂਛਾਂ ਸੱਪਾਂ ਵਰਗੀਆਂ ਹਨ ਅਤੇ ਓਹਨਾਂ ਦੇ ਸਿਰ ਵੀ ਹਨ ਅਤੇ ਓਹ ਉਨ੍ਹਾਂ ਦੇ ਨਾਲ ਵਿਗਾੜ ਕਰਦੇ ਹਨ
Punjabi ERV
ਘੋਡ਼ਿਆਂ ਦੀ ਸ਼ਕਤੀ ਉਨ੍ਹਾਂ ਦੇ ਮੂੰਹਾਂ ਵਿੱਚ ਅਤੇ ਪੂਛਾਂ ਵਿੱਚ ਸੀ। ਉਨ੍ਹਾਂ ਦੀਆਂ ਪੂਛਾਂ ਉਨ੍ਹਾਂ ਸਪਾਂ ਵਰਗੀਆਂ ਸਨ ਜਿਨ੍ਹਾਂ ਦੇ ਸਿਰ ਲੋਕਾਂ ਨੂੰ ਡੰਗਣ ਅਤੇ ਨੁਕਸਾਨ ਪਹੁੰਚਾਉਣ ਲਈ ਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਘੋੜਿਆਂ ਦਾ ਬਲ ਉਹਨਾਂ ਦੇ ਮੂੰਹ ਅਤੇ ਉਹਨਾਂ ਦੀਆਂ ਪੂੰਛਾਂ ਵਿੱਚ ਹੈ, ਕਿਉਂ ਜੋ ਉਹਨਾਂ ਦੀਆਂ ਪੂੰਛਾਂ ਸੱਪਾਂ ਵਰਗੀਆਂ ਹਨ ਅਤੇ ਉਹਨਾਂ ਦੇ ਸਿਰ ਵੀ ਹਨ ਅਤੇ ਉਹ ਉਨ੍ਹਾਂ ਦੇ ਨਾਲ ਵਿਨਾਸ਼ ਕਰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہناں گھوڑیاں دی طاقت اوہناں دِیاں پُوشلاں وِچ سی۔ ایسے واسطے پئی اوہناں دِیاں پُوشلاں سپّاں وانگر سن۔ تے پُوشلاں وِچ سِر وی سن۔ اوہناں نال ای اوہ نُقصان کر دے سن۔
Punjabi Standard Bible (Punjabi Standard Bible) 2023
ਉਨ੍ਹਾਂ ਘੋੜਿਆਂ ਦੀ ਸ਼ਕਤੀ ਉਨ੍ਹਾਂ ਦੇ ਮੂੰਹ ਅਤੇ ਉਨ੍ਹਾਂ ਦੀਆਂ ਪੂਛਾਂ ਵਿੱਚ ਹੈ, ਕਿਉਂਕਿ ਉਨ੍ਹਾਂ ਦੀਆਂ ਪੂਛਾਂ ਸੱਪਾਂ ਜਿਹੀਆਂ ਹਨ ਅਤੇ ਪੂਛਾਂ ਦੇ ਸਿਰ ਵੀ ਹਨ; ਇਨ੍ਹਾਂ ਨਾਲ ਹੀ ਉਹ ਨੁਕਸਾਨ ਪਹੁੰਚਾਉਂਦੇ ਹਨ।