Revelation 9:20 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਉਤਲੇ ਬਾਕੀ ਲੋਕ ਇਨ੍ਹਾਂ ਮੁਸ਼ਕਿਲਾਂ ਕਾਰਣ ਨਹੀਂ ਮਰੇ। ਪਰ ਹਾਲੇ ਵੀ ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੇ ਅਤੇ ਆਪਣੇ ਹੀ ਹੱਥਾਂ ਦੁਆਰਾ ਬਣਾਈਆਂ ਚੀਜ਼ਾਂ ਤੋਂ ਦੂਰ ਹੋ ਗਏ। ਉਨ੍ਹਾਂ ਨੂੰ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਲੱਕੜ ਦੀਆਂ ਭੂਤਾਂ ਦੀ ਪੂਜਾ ਕਰਨੀ ਬੰਦ ਨਹੀਂ ਕੀਤੀ। ਇਹ ਮੂਰਤਾਂ ਨਾ ਵੇਖ ਸੱਕਦੀਆਂ ਸਨ ਅਤੇ ਨਾ ਹੀ ਸੁਣ ਅਤੇ ਨਾਹੀ ਤੁਰ ਸੱਕਦੀਆਂ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਾਕੀ ਮਨੁੱਖਜਾਤੀ ਜੋ ਇਨ੍ਹਾਂ ਬਿਪਤਾਵਾਂ ਦੁਆਰਾ ਨਹੀਂ ਮਾਰੀ ਗਈ ਸੀ, ਉਹਨਾਂ ਨੇ ਅਜੇ ਵੀ ਆਪਣੇ ਹੱਥਾਂ ਦੇ ਕੰਮ ਤੋਂ ਤੋਬਾ ਨਹੀਂ ਕੀਤੀ; ਉਹਨਾਂ ਨੇ ਭੂਤਾਂ ਅਤੇ ਸੋਨੇ, ਚਾਂਦੀ, ਕਾਂਸੀ, ਪੱਥਰ ਅਤੇ ਲੱਕੜ ਦੀਆਂ ਮੂਰਤੀਆਂ ਦੀ ਪੂਜਾ ਕਰਨੀ ਬੰਦ ਨਹੀਂ ਕੀਤੀ ਉਹ ਮੂਰਤੀਆਂ ਜੋ ਵੇਖ ਜਾਂ ਸੁਣ ਜਾਂ ਚੱਲ ਨਹੀਂ ਸਕਦੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਹਿੰਦਿਆਂ ਮਨੁੱਖਾਂ ਨੇ ਜਿਹੜੇ ਇਨ੍ਹਾਂ ਬਵਾਂ ਨਾਲ ਮਾਰੇ ਨਹੀਂ ਗਏ ਸਨ ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ ਭਈ ਓਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸੱਕਦੀਆਂ ਹਨ,
Punjabi ERV
ਧਰਤੀ ਉਤਲੇ ਬਾਕੀ ਲੋਕ ਇਨ੍ਹਾਂ ਮੁਸ਼ਕਿਲਾਂ ਕਾਰਣ ਨਹੀਂ ਮਰੇ। ਪਰ ਹਾਲੇ ਵੀ ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੇ ਅਤੇ ਆਪਣੇ ਹੀ ਹੱਥਾਂ ਦੁਆਰਾ ਬਣਾਈਆਂ ਚੀਜ਼ਾਂ ਤੋਂ ਦੂਰ ਹੋ ਗਏ। ਉਨ੍ਹਾਂ ਨੂੰ ਸੋਨੇ, ਚਾਂਦੀ, ਪਿਤ੍ਤਲ, ਪੱਥਰ ਅਤੇ ਲੱਕਡ਼ ਦੀਆਂ ਭੂਤਾਂ ਦੀ ਪੂਜਾ ਕਰਨੀ ਬੰਦ ਨਹੀਂ ਕੀਤੀ। ਇਹ ਮੂਰਤਾਂ ਨਾ ਵੇਖ ਸਕਦੀਆਂ ਸਨ ਅਤੇ ਨਾ ਹੀ ਸੁਣ ਅਤੇ ਨਾ ਹੀ ਤੁਰ ਸਕਦੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے باقی بندیاں جیہڑے ایہناں آفتاں نال نئیں سن موئے اپنیاں ہتّھاں دے کمّاں توں تَوبہ نا کِیتی۔ پئی شیطان تے سونے چاندی تے پِتّل تے پتّھر تے لکڑ دِیاں مُورتاں دی بندگی توں مُڑ جاندے جیہڑیاں نا ویکھ سکدِیاں نیں نا سُن سکدِیاں نا چَل سکدِیاں نیں۔
Punjabi Standard Bible (Punjabi Standard Bible) 2023
ਬਾਕੀ ਬਚੇ ਹੋਏ ਲੋਕਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਰੇ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ। ਉਹ ਦੁਸ਼ਟ ਆਤਮਾਵਾਂ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਲੱਕੜ ਦੀਆਂ ਮੂਰਤੀਆਂ ਦੀ ਪੂਜਾ ਕਰਨ ਤੋਂ ਨਾ ਹਟੇ ਜੋ ਨਾ ਵੇਖ ਸਕਦੀਆਂ, ਨਾ ਸੁਣ ਸਕਦੀਆਂ ਅਤੇ ਨਾ ਚੱਲ ਸਕਦੀਆਂ ਹਨ।