Revelation 9:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਟਿੱਡੀਆਂ ਨੂੰ ਧਰਤੀ ਦੇ ਘਾਹ, ਜਾਂ ਕਿਸੇ ਬੂਟੇ ਜਾਂ ਕਿਸੇ ਵੀ ਰੁੱਖ ਨੂੰ ਨੁਕਸਾਨ ਨਾ ਪਹੁੰਚਾਣ ਲਈ ਕਿਹਾ ਗਿਆ ਸੀ। ਉਹ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਨੁਕਸਾਨ ਪਹੁੰਚਾ ਸੱਕਦੀਆਂ ਸਨ ਜਿਨ੍ਹਾਂ ਦੇ ਮੱਥਿਆਂ ਉੱਤੇ ਪਰਮੇਸ਼ੁਰ ਦਾ ਨਿਸ਼ਾਨ ਨਹੀਂ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੂੰ ਪਰਮੇਸ਼ਵਰ ਨੇ ਆਗਿਆ ਦਿੱਤੀ ਕਿ ਉਹ ਧਰਤੀ ਦੇ ਘਾਹ ਜਾਂ ਕਿਸੇ ਪੌਦੇ ਜਾਂ ਰੁੱਖ ਨੂੰ ਨੁਕਸਾਨ ਨਾ ਪਹੁੰਚਾਉਣ, ਬਲਕਿ ਸਿਰਫ ਉਹ ਲੋਕਾਂ ਨੂੰ ਜਿਨ੍ਹਾਂ ਦੇ ਮੱਥੇ ਉੱਤੇ ਪਰਮੇਸ਼ਵਰ ਦੀ ਮੋਹਰ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਨੂੰ ਇਹ ਆਖਿਆ ਗਿਆ ਭਈ ਨਾ ਧਰਤੀ ਦੇ ਘਾਹ ਦਾ, ਨਾ ਕਿਸੇ ਹਰਿਆਉਲੀ ਦਾ ਅਤੇ ਨਾ ਕਿਸੇ ਰੁੱਖ ਦਾ ਵਿਗਾੜ ਕਰੋ ਪਰ ਨਿਰਾ ਉਨ੍ਹਾਂ ਮਨੁੱਖਾਂ ਦਾ ਜਿਨ੍ਹਾਂ ਦੇ ਮੱਥੇ ਉੱਤੇ ਪਰਮੇਸ਼ੁਰ ਦੀ ਮੋਹਰ ਨਹੀਂ
Punjabi ERV
ਇਨ੍ਹਾਂ ਟਿੱਡੀਆਂ ਨੂੰ ਧਰਤੀ ਦੇ ਘਾਹ, ਜਾਂ ਕਿਸੇ ਬੂਟੇ ਜਾਂ ਕਿਸੇ ਵੀ ਰੁੱਖ ਨੂੰ ਨੁਕਸਾਨ ਨਾ ਪਹੁੰਚਾਣ ਲਈ ਕਿਹਾ ਗਿਆ ਸੀ। ਉਹ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਨੁਕਸਾਨ ਪਹੁੰਚਾ ਸਕਦੀਆਂ ਸਨ ਜਿਨ੍ਹਾਂ ਦੇ ਮਥਿਆਂ ਉੱਤੇ ਪਰਮੇਸ਼ੁਰ ਦਾ ਨਿਸ਼ਾਨ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਨੂੰ ਇਹ ਆਖਿਆ ਗਿਆ ਕਿ ਨਾ ਧਰਤੀ ਦੇ ਘਾਹ ਦਾ, ਨਾ ਕਿਸੇ ਹਰਿਆਲੀ ਦਾ ਅਤੇ ਨਾ ਕਿਸੇ ਰੁੱਖ ਦਾ ਵਿਗਾੜ ਕਰੋ ਪਰ ਕੇਵਲ ਉਨ੍ਹਾਂ ਮਨੁੱਖਾਂ ਦਾ, ਜਿਨ੍ਹਾਂ ਦੇ ਮੱਥੇ ਉੱਤੇ ਪਰਮੇਸ਼ੁਰ ਦੀ ਮੋਹਰ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں آکھیا گیا پئی اوہناں بندیاں دے بِناں جِنہاں دے مَتّھے اُتّے خُدا دی مُہر نئیں زمین دے گھاہ یا کِسے سبزی یا کِسے بُوٹے نُوں نُقصان نا پُچاؤ۔
Punjabi Standard Bible (Punjabi Standard Bible) 2023
ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਨਾ ਧਰਤੀ ਦੇ ਘਾਹ ਨੂੰ, ਨਾ ਕਿਸੇ ਹਰੇ ਪੌਦੇ ਨੂੰ ਅਤੇ ਨਾ ਕਿਸੇ ਦਰਖ਼ਤ ਨੂੰ ਨੁਕਸਾਨ ਪਹੁੰਚਾਉਣ, ਪਰ ਕੇਵਲ ਉਨ੍ਹਾਂ ਮਨੁੱਖਾਂ ਨੂੰ ਜਿਨ੍ਹਾਂ ਦੇ ਮੱਥਿਆਂ ਉੱਤੇ ਪਰਮੇਸ਼ਰ ਦੀ ਮੋਹਰ ਨਹੀਂ ਹੈ।