Revelation 9:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਟਿੱਡੀਆਂ ਨੂੰ ਲੋਕਾਂ ਉੱਤੇ ਪੰਜਾਂ ਮਹੀਨਿਆਂ ਤੱਕ ਦਰਦ ਲਿਆਉਣ ਦਾ ਕਾਰਣ ਬਣਨ ਦੀ ਸ਼ਕਤੀ ਦਿੱਤੀ ਗਈ ਸੀ। ਟਿੱਡੀਆਂ ਨੂੰ ਲੋਕਾਂ ਨੂੰ ਮਾਰਨ ਦੀ ਸ਼ਕਤੀ ਨਹੀਂ ਸੀ ਦਿੱਤੀ ਗਈ। ਅਤੇ ਉਹ ਪੀੜ ਜਿਹੜੀ ਲੋਕਾਂ ਨੇ ਮਹਿਸੂਸ ਕੀਤੀ ਉਸੇ ਤਰ੍ਹਾਂ ਦੀ ਸੀ ਜਿਸ ਤਰ੍ਹਾਂ ਦੀ ਪੀੜ ਕਿਸੇ ਵਿਅਕਤੀ ਨੂੰ ਬਿਛੂ ਦੇ ਡੰਗਣ ਨਾਲ ਹੁੰਦੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੂੰ ਕਿਸੇ ਨੂੰ ਮਾਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਬਲਕਿ ਉਹਨਾਂ ਨੂੰ ਸਿਰਫ ਪੰਜ ਮਹੀਨਿਆਂ ਤੱਕ ਤਸੀਹੇ ਦੇਣ ਦੀ ਆਗਿਆ ਸੀ। ਅਤੇ ਉਹਨਾਂ ਨੇ ਜੋ ਤਕਲੀਫ ਝੱਲਨੀ ਸੀ ਉਹ ਬਿੱਛੂ ਦੇ ਡੰਗ ਮਾਰਨ ਵਰਗੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਨੂੰ ਇਹ ਦਿੱਤਾ ਗਿਆ ਜੋ ਉਨ੍ਹਾਂ ਮਨੁੱਖਾਂ ਨੂੰ ਜਾਨੋਂ ਨਾ ਮਾਰਨ ਸਗੋਂ ਇਹ ਭਈ ਓਹ ਪੰਜਾਂ ਮਹੀਨਿਆਂ ਤੀਕ ਵੱਡੀ ਪੀੜ ਸਹਿਣ ਅਤੇ ਉਨ੍ਹਾਂ ਦੀ ਪੀੜ ਇਹੋ ਜਿਹੀ ਸੀ ਜਿਹੀ ਅਠੂਹੇਂ ਤੋਂ ਪੀੜ ਹੁੰਦੀ ਹੈ ਜਿਸ ਵੇਲੇ ਉਹ ਮਨੁੱਖ ਨੂੰ ਡੰਗ ਮਾਰਦਾ ਹੈ
Punjabi ERV
ਇਨ੍ਹਾਂ ਟਿੱਡੀਆਂ ਨੂੰ ਲੋਕਾਂ ਉੱਤੇ ਪੰਜਾਂ ਮਹੀਨਿਆਂ ਤੱਕ ਦਰਦ ਲਿਆਉਣ ਦਾ ਕਾਰਣ ਬਣਨ ਦੀ ਸ਼ਕਤੀ ਦਿੱਤੀ ਗਈ ਸੀ। ਟਿੱਡੀਆਂ ਨੂੰ ਲੋਕਾਂ ਨੂੰ ਮਾਰਨ ਦੀ ਸ਼ਕਤੀ ਨਹੀਂ ਸੀ ਦਿੱਤੀ ਗਈ। ਅਤੇ ਉਹ ਪੀਡ਼ ਜਿਹਡ਼ੀ ਲੋਕਾਂ ਨੇ ਮਹਿਸੂਸ ਕੀਤੀ ਉਸੇ ਤਰ੍ਹਾਂ ਦੀ ਸੀ ਜਿਸ ਤਰ੍ਹਾਂ ਦੀ ਪੀਡ਼ ਕਿਸੇ ਵਿਅਕਤੀ ਨੂੰ ਬਿਛੂ ਦੇ ਡੰਗਣ ਨਾਲ ਹੁੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਨੂੰ ਇਹ ਦਿੱਤਾ ਗਿਆ, ਜੋ ਉਨ੍ਹਾਂ ਮਨੁੱਖਾਂ ਨੂੰ ਜਾਨੋਂ ਨਾ ਮਾਰਨ ਸਗੋਂ ਇਹ ਕਿ ਉਹ ਪੰਜਾਂ ਮਹੀਨਿਆਂ ਤੱਕ ਵੱਡੀ ਪੀੜ ਸਹਿਣ ਅਤੇ ਉਨ੍ਹਾਂ ਦੀ ਪੀੜ ਇਹੋ ਜਿਹੀ ਸੀ, ਜਿਵੇਂ ਬਿਛੂਆਂ ਦੇ ਡੰਗ ਮਾਰਨ ਨਾਲ ਪੀੜ ਹੁੰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں جانوں مارن دا نئیں سگوں پنجاں مہِینیاں تِیکر لوکاں نُوں تڑپان دا اختیار دِتّا گیا تے اوہناں دی پِیڑ اجیہی سی جیویں ٹُھوہاں دے ڈنگ مارن توں بندے نُوں ہوندی اے۔
Punjabi Standard Bible (Punjabi Standard Bible) 2023
ਉਨ੍ਹਾਂ ਨੂੰ ਇਹ ਆਗਿਆ ਨਹੀਂ ਦਿੱਤੀ ਗਈ ਕਿ ਉਹ ਮਨੁੱਖਾਂ ਨੂੰ ਜਾਨੋਂ ਮਾਰਨ, ਪਰ ਇਹ ਕਿ ਉਨ੍ਹਾਂ ਨੂੰ ਪੰਜਾਂ ਮਹੀਨਿਆਂ ਤੱਕ ਦਰਦ ਦੇਣ ਅਤੇ ਉਨ੍ਹਾਂ ਦੁਆਰਾ ਦਿੱਤਾ ਦਰਦ ਅਜਿਹਾ ਸੀ ਜਿਵੇਂ ਬਿੱਛੂ ਦੇ ਡੰਗ ਮਾਰਨ 'ਤੇ ਮਨੁੱਖ ਨੂੰ ਹੁੰਦਾ ਹੈ।