Revelation 9:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦਿਨਾਂ ਵਿੱਚ, ਲੋਕ ਮਰਨ ਲਈ ਕੋਈ ਰਾਹ ਲੱਭਣਗੇ ਪਰ ਉਨ੍ਹਾਂ ਨੂੰ ਇੱਕ ਵੀ ਰਾਹ ਨਹੀਂ ਮਿਲੇਗਾ। ਉਹ ਮਰਨਾ ਚਾਹੁੰਣਗੇ ਪਰ ਮੌਤ ਉਨ੍ਹਾਂ ਪਾਸੋਂ ਛੁੱਪ ਜਾਵੇਗੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦਿਨਾਂ ਦੇ ਦੌਰਾਨ ਲੋਕ ਮੌਤ ਦੀ ਭਾਲ ਕਰਨਗੇ ਪਰ ਇਸਨੂੰ ਨਹੀਂ ਲੱਭਣਗੇ; ਉਹ ਮਰਨ ਦੀ ਇੱਛਾ ਰੱਖਣਗੇ, ਪਰ ਮੌਤ ਉਹਨਾਂ ਨੂੰ ਛੱਡ ਦੇਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹੀਂ ਦਿਨੀਂ ਮਨੁੱਖ ਮੌਤ ਨੂੰ ਭਾਲਣਗੇ ਅਤੇ ਉਹ ਉਨ੍ਹਾਂ ਨੂੰ ਕਿਸੇ ਬਿੱਧ ਲੱਭੇਗੀ ਨਹੀਂ ਅਤੇ ਮਰਨ ਨੂੰ ਲੋਚਣਗੇ ਅਤੇ ਮੌਤ ਉਨ੍ਹਾਂ ਤੋਂ ਨੱਸ ਜਾਵੇਗੀ
Punjabi ERV
ਉਨ੍ਹਾਂ ਦਿਨਾਂ ਵਿੱਚ, ਲੋਕ ਮਰਨ ਲਈ ਕੋਈ ਰਾਹ ਲਭਣਗੇ ਪਰ ਉਨ੍ਹਾਂ ਨੂੰ ਇੱਕ ਵੀ ਰਾਹ ਨਹੀਂ ਮਿਲੇਗਾ। ਉਹ ਮਰਨਾ ਚਾਹੁੰਣਗੇ ਪਰ ਮੌਤ ਉਨ੍ਹਾਂ ਪਾਸੋਂ ਛੁਪ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹੀਂ ਦਿਨੀਂ ਮਨੁੱਖ ਮੌਤ ਨੂੰ ਭਾਲਣਗੇ ਅਤੇ ਉਹ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਹੀਂ ਲੱਭੇਗੀ ਅਤੇ ਮਰਨ ਦੀ ਕੋਸ਼ਿਸ਼ ਕਰਨਗੇ ਪਰ ਮੌਤ ਉਨ੍ਹਾਂ ਤੋਂ ਭੱਜ ਜਾਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں دِناں وِچ لوک مَوت لَبّھن گے پرکدی نا مِلے گی۔ تے مرن دی چاہ کرن گے تے مَوت اوہناں توں نسّے گی۔
Punjabi Standard Bible (Punjabi Standard Bible) 2023
ਉਨ੍ਹਾਂ ਦਿਨਾਂ ਵਿੱਚ ਲੋਕ ਮੌਤ ਨੂੰ ਲੱਭਣਗੇ, ਪਰ ਉਹ ਨਹੀਂ ਮਿਲੇਗੀ; ਉਹ ਮਰਨਾ ਚਾਹੁਣਗੇ, ਪਰ ਮੌਤ ਉਨ੍ਹਾਂ ਤੋਂ ਦੂਰ ਭੱਜੇਗੀ।