Romans 1:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਆਪਣੇ ਆਪ ਨੂੰ ਵਿਸ਼ਵਾਸ ਰਾਹੀਂ ਪਰਸਪਰ ਤਾਕਤਵਰ ਬਣਾ ਸੱਕਦੇ ਹਾਂ ਇਸ ਵਿਸ਼ਵਾਸ ਤੋਂ ਮੇਰਾ ਭਾਵ, ਜਿਹੜਾ ਤੁਹਾਨੂੰ ਤੇ ਮੈਨੂੰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੇ ਕਹਿਣ ਦਾ ਭਾਵ ਇਹ ਹੈ ਕਿ ਅਸੀਂ ਇੱਕ ਦੂਜੇ ਦੇ ਵਿਸ਼ਵਾਸ ਦੁਆਰਾ ਉਤਸ਼ਾਹ ਪ੍ਰਾਪਤ ਕਰੀਏ, ਮੈਂ ਤੁਹਾਡੇ ਵਿਸ਼ਵਾਸ ਦੁਆਰਾ ਅਤੇ ਤੁਸੀਂ ਮੇਰੇ ਵਿਸ਼ਵਾਸ ਦੁਆਰਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਇਸ ਲਈ ਹੈ ਤਾਂ ਜੋ ਕਿ ਤੁਸੀਂ ਅਤੇ ਮੈ ਇੱਕ-ਦੂਜੇ ਦੀ ਨਿਹਚਾ ਦੁਆਰਾ ਉਤਸ਼ਾਹਿਤ ਹੋ ਸਕੀਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਤਪਰਜ ਇਹ ਹੈ ਕਿ ਤੁਸਾਂ ਵਿੱਚ ਰਲ ਕੇ ਆਪਸ ਦੀ ਨਿਹਚਾ ਦੇ ਕਾਰਨ ਜਿਹੜੀ ਤੁਹਾਡੇ ਅਤੇ ਮੇਰੇ ਵਿੱਚ ਹੈ ਸਾਡੀ ਦੋਹਾਂ ਦੀ ਨਿਸ਼ਾ ਹੋਵੇ
Punjabi ERV
ਅਸੀਂ ਆਪਣੇ ਆਪ ਨੂੰ ਵਿਸ਼ਵਾਸ ਰਾਹੀਂ ਪਰਸਪਰ ਤਾਕਤ੍ਵਰ ਬਣਾ ਸਕਦੇ ਹਾਂ ਇਸ ਵਿਸ਼ਵਾਸ ਤੋਂ ਮੇਰਾ ਭਾਵ, ਜਿਹਡ਼ਾ ਤੁਹਾਨੂੰ ਤੇ ਮੈਨੂੰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਤਲਬ ਇਹ ਹੈ, ਕਿ ਅਸੀਂ ਆਪਸ ਵਿੱਚ ਮਿਲ ਕੇ ਵਿਸ਼ਵਾਸ ਦੇ ਦੁਆਰਾ ਜੋ ਤੁਹਾਡੇ ਅਤੇ ਮੇਰੇ ਵਿੱਚ ਹੈ ਸਾਡੀ ਦੋਹਾਂ ਦੀ ਤਸੱਲੀ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو مَینُوں وی تُہاڈے وِچ ہو کے تُہاڈے نال اوس اِیمان دے سببّوں تسلّی مِلے۔ جیہڑا میرے تے تُہاڈے دوہاں وِچ اے۔
Punjabi Standard Bible (Punjabi Standard Bible) 2023
ਅਰਥਾਤ ਜਦੋਂ ਮੈਂ ਤੁਹਾਡੇ ਵਿਚਕਾਰ ਹੋਵਾਂ ਤਾਂ ਉਸ ਵਿਸ਼ਵਾਸ ਦੇ ਦੁਆਰਾ ਜੋ ਮੇਰੇ ਅਤੇ ਤੁਹਾਡੇ ਵਿੱਚ ਹੈ, ਅਸੀਂ ਇੱਕ ਦੂਜੇ ਤੋਂ ਉਤਸ਼ਾਹਿਤ ਹੋਈਏ।