Romans 1:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਬੜੀ ਵਾਰ ਤੁਹਾਡੇ ਕੋਲ ਆਉਣ ਦੀ ਯੋਜਨਾ ਬਣਾਈ ਪਰ ਹੁਣ ਤੱਕ ਮੈਨੂੰ ਆਗਿਆ ਨਹੀਂ ਸੀ ਦਿੱਤੀ ਗਈ। ਮੈਂ ਤੁਹਾਨੂੰ ਮਿਲਣਾ ਚਾਹੁੰਨਾ ਤਾਂ ਜੋ ਮੈਂ ਤੁਹਾਡੇ ਆਤਮਕ ਵਾਧੇ ਵਿੱਚ ਤੁਹਾਡੀ ਸਹਾਇਤਾ ਕਰ ਸੱਕਾਂ ਉਵੇਂ ਜਿਵੇਂ ਮੈਂ ਹੋਰਨਾਂ ਕੌਮਾਂ ਵਿੱਚ ਲੋਕਾਂ ਦੀ ਸਹਾਇਤਾ ਕੀਤੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਬਹੁਤ ਵਾਰ ਮੈਂ ਤੁਹਾਡੇ ਕੋਲ ਆਉਣ ਦਾ ਵਿਚਾਰ ਕੀਤਾ ਪਰ ਹੁਣ ਤੱਕ ਕਿਸੇ ਨਾ ਕਿਸੇ ਤਰ੍ਹਾਂ ਰੁਕਿਆ ਰਿਹਾ । ਮੈਨੂੰ ਤੁਹਾਡੇ ਕੋਲੋਂ ਵੀ ਮਸੀਹ ਦੇ ਲਈ ਕੁਝ ਫਲ ਮਿਲਨ ਦੀ ਆਸ ਹੈ ਜਿਸ ਤਰ੍ਹਾਂ ਮੈਨੂੰ ਹੋਰ ਪਰਾਈਆਂ ਕੌਮਾਂ ਤੋਂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਰਾਵੋ ਅਤੇ ਭੈਣੋ ਮੈਂ ਨਹੀਂ ਚਾਹੁੰਦਾ ਹਾਂ ਕਿ ਤੁਸੀਂ ਇਸ ਗੱਲ ਤੋਂ ਅਣਜਾਣ ਹੋਵੋ, ਕਿ ਮੈਂ ਤੁਹਾਡੇ ਕੋਲ ਆਉਣ ਦੀ ਕਈ ਵਾਰ ਯੋਜਨਾ ਬਣਾਈ ਸੀ (ਪਰ ਹੁਣ ਤੱਕ ਕਿਸੇ ਨਾ ਕਿਸੇ ਕਾਰਨ ਤੋਂ ਰੋਕਿਆ ਰਿਹਾ) ਤਾਂ ਜੋ ਮੈਂ ਤੁਹਾਡੇ ਵਿੱਚ ਇੱਕ ਫ਼ਲ ਪ੍ਰਾਪਤ ਕਰ ਸਕਾਂ, ਜਿਵੇਂ ਮੈ ਪਰਾਈਆਂ ਕੌਮਾਂ ਵਿੱਚ ਪ੍ਰਾਪਤ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ ਜੋ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣ ਦੀ ਦਲੀਲ ਕੀਤੀ ਭਈ ਜਿਵੇਂ ਬਾਕੀ ਦੀਆਂ ਪਰਾਈਆਂ ਕੌਮਾਂ ਵਿੱਚ ਤਿਵੇਂ ਤੁਹਾਡੇ ਵਿੱਚ ਭੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੋੜੀ ਮੈਂ ਡੱਕਿਆ ਰਿਹਾ।।
Punjabi ERV
ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਬਡ਼ੀ ਵਾਰ ਤੁਹਾਡੇ ਕੋਲ ਆਉਣ ਦੀ ਯੋਜਨਾ ਬਣਾਈ ਪਰ ਹੁਣ ਤੱਕ ਮੈਨੂੰ ਆਗਿਆ ਨਹੀਂ ਸੀ ਦਿੱਤੀ ਗਈ। ਮੈਂ ਤੁਹਾਨੂੰ ਮਿਲਣਾ ਚਾਹੁੰਨਾ ਤਾਂ ਜੋ ਮੈਂ ਤੁਹਾਡੇ ਆਤਮਕ ਵਾਧੇ ਵਿੱਚ ਤੁਹਾਦੀ ਸਹਾਇਤਾ ਕਰ ਸਕਾਂ ਉਵੇਂ ਜਿਵੇਂ ਮੈਂ ਹੋਰਨਾਂ ਕੌਮਾਂ ਵਿੱਚ ਲੋਕਾਂ ਦੀ ਸਹਾਇਤਾ ਕੀਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣਾ ਚਾਹਿਆ ਕਿ ਜਿਵੇਂ ਬਾਕੀ ਪਰਾਈਆਂ ਕੌਮਾਂ ਵਿੱਚ ਮੈਨੂੰ ਫਲ ਮਿਲਿਆ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੱਕ ਮੈਂ ਰੁਕਿਆ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ مَیں نئیں چاہندا۔ پئی تُسی ایس گلّوں بے خبر رہو۔ پئی مَیں کئی وار تُہاڈے کول آؤن دا اِرادہ کِیتا۔ پئی جیویں مَینُوں ہورناں غیر قوماں وِچ پَھل مِلیا اے۔ اوسے طرح تُہاڈے وِچ وی مِلے۔ پر اَج تِیکر رُکیا رہیا۔
Punjabi Standard Bible (Punjabi Standard Bible) 2023
ਹੇ ਭਾਈਓ, ਹੁਣ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ ਕਿ ਮੈਂ ਬਹੁਤ ਵਾਰ ਤੁਹਾਡੇ ਕੋਲ ਆਉਣ ਦਾ ਇਰਾਦਾ ਕੀਤਾ ਤਾਂਕਿ ਜਿਵੇਂ ਮੈਨੂੰ ਹੋਰਨਾਂ ਪਰਾਈਆਂ ਕੌਮਾਂ ਵਿੱਚ ਫਲ ਮਿਲਿਆ ਤੁਹਾਡੇ ਵਿੱਚ ਵੀ ਮਿਲੇ, ਪਰ ਹੁਣ ਤੱਕ ਰੁਕਾਵਟ ਪੈਂਦੀ ਰਹੀ।