Romans 1:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਖੁਸ਼ਖਬਰੀ ਤੇ ਮਾਣ ਹੈ। ਇਹ ਉਹ ਤਾਕਤ ਹੈ, ਜਿਹੜੀ ਪਰਮੇਸ਼ੁਰ ਉਨ੍ਹਾਂ ਸਭਨਾਂ ਨੂੰ ਬਚਾਉਣ ਲਈ ਇਸਤੇਮਾਲ ਕਰਦਾ ਹੈ, ਜਿਹੜੇ ਵਿਸ਼ਵਾਸ ਕਰਦੇ ਹਨ, ਪਹਿਲਾਂ ਯਹੂਦੀਆਂ ਨੂੰ ਅਤੇ ਗੈਰ ਯਹੂਦੀਆਂ ਨੂੰ ਵੀ ਬਚਾਉਣ ਲਈ ਇਸਤੇਮਾਲ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਸ਼ੁਭ ਸਮਾਚਾਰ ਤੋਂ ਸੰਗਦਾ ਨਹੀਂ ਕਿਉਂਕਿ ਇਹ ਪਰਮੇਸ਼ਰ ਦੀ ਸਮਰੱਥਾ ਹੈ ਜਿਹੜੀ ਹਰ ਇੱਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਲਈ ਹੈ । ਪਹਿਲਾਂ ਯਹੂਦੀਆਂ ਲਈ ਅਤੇ ਫਿਰ ਪਰਾਈਆਂ ਕੌਮਾਂ ਦੇ ਲਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਖੁਸ਼ਖ਼ਬਰੀ ਤੋਂ ਸ਼ਰਮਿੰਦਾ ਨਹੀਂ ਹਾਂ ਕਿਉਂਕਿ ਇਹ ਪਰਮੇਸ਼ਵਰ ਦੀ ਸ਼ਕਤੀ ਹੈ ਜੋ ਵਿਸ਼ਵਾਸ ਕਰਨ ਵਾਲੇ ਹਰੇਕ ਨੂੰ ਮੁਕਤੀ ਦਿੰਦੀ ਹੈ: ਪਹਿਲਾਂ ਯਹੂਦੀ ਨੂੰ ਅਤੇ ਫਿਰ ਗ਼ੈਰ-ਯਹੂਦੀ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਇੰਜੀਲ ਤੋਂ ਸ਼ਰਮਾਉਂਦਾ ਨਹੀਂ ਇਸ ਲਈ ਜੋ ਉਹ ਹਰੇਕ ਨਿਹਚਾਵਾਨ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸ਼ਕਤੀ ਹੈ, ਪਹਿਲਾਂ ਯਹੂਦੀ ਫੇਰ ਯੂਨਾਨੀ ਦੇ ਲਈ
Punjabi ERV
ਮੈਨੂੰ ਖੁਸ਼ਖਬਰੀ ਤੇ ਮਾਨ ਹਾਯ। ਇਹ ਉਹ ਤਾਕਤ ਹੈ, ਜਿਹਡ਼ੀ ਪਰਮੇਸ਼ੁਰ ਉਨ੍ਹਾਂ ਸਭ ਨੂੰ ਬਚਾਉਣ ਲਈ ਇਸਤੇਮਾਲ ਕਰਦਾ ਹੈ, ਜਿਹਡ਼ੇ ਵਿਸ਼ਵਾਸ ਕਰਦੇ ਹਨ, ਪਹਿਲਾਂ ਯਹੂਦੀਆਂ ਨੂੰ ਅਤੇ ਗੈਰ ਯਹੂਦੀਆਂ ਨੂੰ ਵੀ ਬਚਾਉਣ ਲਈ ਇਸਤੇਮਾਲ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں اِنجِیل توں شرماں دا نئیں۔ ایس کر کے پئی اوہ ہر اِک دی نجات دے لئی۔ جیہڑا اِیمان لیاؤندا اے۔ پہلاں یہُودی تے فیر یُونانی دے لئی خُدا دی قُدرت اے۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਖੁਸ਼ਖ਼ਬਰੀ ਤੋਂ ਨਹੀਂ ਸ਼ਰਮਾਉਂਦਾ, ਇਸ ਲਈ ਜੋ ਇਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਲਈ ਪਰਮੇਸ਼ਰ ਦੀ ਸਮਰੱਥਾ ਹੈ; ਪਹਿਲਾਂ ਯਹੂਦੀ ਲਈ ਅਤੇ ਫਿਰ ਯੂਨਾਨੀ ਲਈ।