Romans 1:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸ ਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸ ਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕਾਂ ਨੇ ਪਰਮੇਸ਼ਰ ਨੂੰ ਜਾਣਦੇ ਹੋਏ ਵੀ ਉਹਨਾਂ ਨੂੰ ਉਹ ਆਦਰ ਨਾ ਦਿੱਤਾ, ਜੋ ਉਹਨਾਂ ਦਾ ਬਣਦਾ ਸੀ ਅਤੇ ਨਾ ਹੀ ਉਹਨਾਂ ਦਾ ਧੰਨਵਾਦ ਕੀਤਾ । ਇਸ ਲਈ ਉਹਨਾਂ ਦੀਆਂ ਸਭ ਸੋਚਾਂ ਨਿਕੰਮੀਆਂ ਹੋ ਗਈਆਂ ਅਤੇ ਉਹਨਾਂ ਦੇ ਮੂਰਖ ਦਿਲ ਹਨੇਰੇ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਾਵੇਂ ਉਹ ਸਭ ਪਰਮੇਸ਼ਵਰ ਨੂੰ ਜਾਣਦੇ ਸਨ, ਉਹਨਾਂ ਨੇ ਨਾ ਤਾਂ ਉਸ ਨੂੰ ਪਰਮੇਸ਼ਵਰ ਹੋਣ ਦੀ ਮਹਿਮਾ ਦਿੱਤੀ ਅਤੇ ਨਾ ਹੀ ਉਸਦਾ ਧੰਨਵਾਦ ਕੀਤਾ, ਪਰ ਉਹਨਾਂ ਦੀ ਸੋਚ ਵਿਅਰਥ ਹੋ ਗਈ ਅਤੇ ਉਹਨਾਂ ਦੇ ਮੂਰਖ ਦਿਲ ਹਨੇਰਾ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਜੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀਆਂ ਸੋਚਾਂ ਵਿੱਚ ਨਿਕੰਮੇ ਬਣ ਗਏ ਅਤੇ ਓਹਨਾਂ ਦੇ ਬੁੱਧਹੀਣ ਮਨ ਅਨ੍ਹੇਰੇ ਹੋ ਗਏ
Punjabi ERV
ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہناں بھانویں خُدا نُوں پچھانیاں تے وی اوہدی خُدائی دے لائق اوہدی وڈیائی نا کِیتی۔ تے نا اوہدا شُکر کِیتا۔ سگوں اپنے بَھرماں وِچ نکمّے ہوگئے۔ نالے اوہناں دے بے سمجھ دِل ہنیرے ہوگئے۔
Punjabi Standard Bible (Punjabi Standard Bible) 2023
ਕਿਉਂਕਿ ਉਨ੍ਹਾਂ ਨੇ ਪਰਮੇਸ਼ਰ ਨੂੰ ਜਾਣਦੇ ਹੋਏ ਵੀ ਨਾ ਤਾਂ ਪਰਮੇਸ਼ਰ ਦੀ ਮਹਿਮਾ ਕੀਤੀ ਅਤੇ ਨਾ ਹੀ ਉਸ ਦਾ ਧੰਨਵਾਦ ਕੀਤਾ, ਸਗੋਂ ਆਪਣੀਆਂ ਸੋਚਾਂ ਵਿੱਚ ਨਿਕੰਮੇ ਬਣ ਗਏ ਅਤੇ ਉਨ੍ਹਾਂ ਦੇ ਬੁੱਧਹੀਣ ਮਨ ਹਨੇਰੇ ਹੋ ਗਏ।