Romans 1:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਅਬਨਾਸ਼ੀ ਪਰਮੇਸ਼ੁਰ ਨੂੰ ਸਤਿਕਾਰਨਾ ਬੰਦ ਕਰ ਦਿੱਤਾ, ਤੇ ਇਸਦੀ ਜਗ਼੍ਹਾ ਉਨ੍ਹਾਂ ਨੇ ਮੂਰਤੀਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਜੋ ਧਰਤੀ ਦੇ ਲੋਕਾਂ ਵਾਂਗ ਦਿਖਦੀਆਂ ਹਨ। ਉਨ੍ਹਾਂ ਨੇ ਪੰਛੀਆਂ, ਜਾਨਵਰਾਂ ਤੇ ਸੱਪਾਂ ਵਰਗੀਆਂ ਨਾਸ਼ਵਾਨ ਚੀਜ਼ਾਂ ਵਾਸਤੇ ਪਰਮੇਸ਼ੁਰ ਦੀ ਮਹਿਮਾ ਦਾ ਵਪਾਰ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਅਵਿਨਾਸ਼ੀ ਪਰਮੇਸ਼ਰ ਦੀ ਵਡਿਆਈ ਕਰਨ ਦੀ ਥਾਂ ਨਾਸ਼ਵਾਨ ਮਨੁੱਖ, ਪੰਛੀਆਂ, ਪਸ਼ੂਆਂ ਅਤੇ ਸੱਪਾਂ ਦੀਆਂ ਮੂਰਤੀਆਂ ਦੀ ਵਡਿਆਈ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮਹਾਨ ਅਤੇ ਜਿਉਂਦੇ ਪਰਮੇਸ਼ਵਰ ਦੀ ਮਹਿਮਾ ਕਰਨ ਦੀ ਬਜਾਏ ਉਹਨਾਂ ਨਾਸ਼ ਹੋਣ ਵਾਲੇ ਮਨੁੱਖਾਂ ਦੀਆਂ ਬਣਾਈਆਂ ਮੂਰਤੀਆਂ ਅਤੇ ਪੰਛੀਆਂ ਅਤੇ ਜਾਨਵਰਾਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੀ ਮਹਿਮਾ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬਨਾਸ਼ੀ ਪਰਮੇਸ਼ੁਰ ਦੇ ਪਰਤਾਪ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆ ਅਤੇ ਘਿੱਸਰਨ ਵਾਲੇ ਜੀਉ ਜੰਤ ਦੇ ਰੂਪ ਦੀ ਮੂਰਤ ਨਾਲ ਵਟਾ ਦਿੱਤਾ ।।
Punjabi ERV
ਉਨ੍ਹਾਂ ਨੇ ਅਬਨਾਸ਼ੀ ਪਰਮੇਸ਼ੁਰ ਨੂੰ ਸਤਿਕਾਰਨਾ ਬੰਦ ਕਰ ਦਿੱਤਾ, ਤੇ ਇਸਦੀ ਜਗ਼੍ਹਾ ਉਨ੍ਹਾਂ ਨੇ ਮੂਰਤੀਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਜੋ ਧਰਤੀ ਦੇ ਲੋਕਾਂ ਵਾਂਗ ਦਿਖਦੀਆਂ ਹਨ। ਉਨ੍ਹਾਂ ਨੇ ਪੰਛੀਆਂ, ਜਾਨਵਰਾਂ ਤੇ ਸਪਾਂ ਵਰਗੀਆਂ ਨਸ਼ਵਾਰ ਚੀਜ਼ਾਂ ਵਾਸਤੇ ਪਰਮੇਸ਼ੁਰ ਦੀ ਮਹਿਮਾ ਦਾ ਵਪਾਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نا فنا ہون والے خُدا دے جلال نُوں فانی بندیاں تے پکھیرُواں تے چَوپایاں تے کِیڑے مکوڑیاں دی صُورت بنا دِتّی۔
Punjabi Standard Bible (Punjabi Standard Bible) 2023
ਅਤੇ ਅਵਿਨਾਸੀ ਪਰਮੇਸ਼ਰ ਦੇ ਪ੍ਰਤਾਪ ਨੂੰ ਨਾਸਵਾਨ ਮਨੁੱਖਾਂ, ਪੰਛੀਆਂ, ਪਸ਼ੂਆਂ ਅਤੇ ਰੀਂਗਣ ਵਾਲੇ ਜੀਵਾਂ ਦੇ ਸਰੂਪ ਦੀ ਸਮਾਨਤਾ ਵਿੱਚ ਬਦਲ ਦਿੱਤਾ।