Romans 1:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਕਾਰਨ ਪਰਮੇਸ਼ਰ ਨੇ ਉਹਨਾਂ ਨੂੰ ਉਹਨਾਂ ਦੇ ਦਿਲਾਂ ਦੀਆਂ ਕਾਮਵਾਸ਼ਨਾਵਾਂ ਵਿੱਚ ਛੱਡ ਦਿੱਤਾ ਜਿਸ ਦਾ ਨਤੀਜਾ ਇਹ ਹੋਇਆ ਕਿ ਉਹ ਆਪਸ ਵਿੱਚ ਸ਼ਰਮਨਾਕ ਕੰਮ ਕਰ ਕੇ ਆਪਣੇ ਸਰੀਰਾਂ ਨੂੰ ਅਪਵਿੱਤਰ ਕਰਨ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਪਰਮੇਸ਼ਵਰ ਨੇ ਉਹਨਾਂ ਨੂੰ ਉਹਨਾਂ ਦੇ ਦਿਲ ਦੀਆਂ ਪਾਪੀ ਇੱਛਾਵਾਂ ਦੇ ਹਵਾਲੇ ਕਰ ਦਿੱਤਾ ਤਾਂ ਜੋ ਉਹ ਆਪੋ ਵਿੱਚ ਸ਼ਰਮਨਾਕ ਕੰਮ ਕਰਕੇ ਆਪਣੇ ਸਰੀਰਾਂ ਨੂੰ ਅਸ਼ੁੱਧ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਦੇ ਬੁਰੇ ਵਿਸ਼ਿਆਂ ਵਿੱਚ ਗੰਦ ਮੰਦ ਦੇ ਵੱਸ ਕਰ ਦਿੱਤਾ ਭਈ ਉਨ੍ਹਾਂ ਦੇ ਸਰੀਰ ਆਪੋ ਵਿੱਚ ਬੇਪਤ ਹੋ ਜਾਣ
Punjabi ERV
ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸ਼ਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی خُدا اوہناں دے دِلاں دِیاں خواہشاں دے سببّوں اوہناں نُوں پلِیتی وِچ چھڈ دِتّا پئی اپنے بدناں نُوں آپو وِچ بے عِزّت کرن۔
Punjabi Standard Bible (Punjabi Standard Bible) 2023
ਇਸ ਕਰਕੇ ਪਰਮੇਸ਼ਰ ਨੇ ਉਨ੍ਹਾਂ ਨੂੰ ਅਸ਼ੁੱਧਤਾ ਲਈ ਉਨ੍ਹਾਂ ਦੇ ਮਨ ਦੀਆਂ ਲਾਲਸਾਵਾਂ ਦੇ ਹਵਾਲੇ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਨਿਰਾਦਰ ਕਰਨ।