Romans 1:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਪਰਮੇਸ਼ੁਰ ਦੇ ਸੱਚ ਨੂੰ ਇੱਕ ਝੂਠ ਵਿੱਚ ਬਦਲ ਦਿੱਤਾ। ਉਨ੍ਹਾਂ ਨੇ ਉਸ ਦੀਆਂ ਬਣਾਈਆਂ ਹੋਈਆਂ ਚੀਜ਼ਾਂ ਦੀ ਉਪਾਸਨਾ ਅਤੇ ਸੇਵਾ ਕੀਤੀ ਪਰ ਉਸ ਪਰਮੇਸ਼ੁਰ ਦੀ ਨਹੀਂ, ਜਿਸਨੇ ਉਨ੍ਹਾਂ ਚੀਜ਼ਾਂ ਨੂੰ ਬਣਾਇਆ ਸੀ। ਸਿਰਫ਼ ਪਰਮੇਸ਼ੁਰ ਦੀ ਹੀ ਉਸਤਤਿ ਸਦਾ ਹੋਣੀ ਚਾਹੀਦੀ ਹੈ। ਆਮੀਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹਨਾਂ ਲੋਕਾਂ ਨੇ ਪਰਮੇਸ਼ਰ ਦੀ ਸੱਚਾਈ ਨੂੰ ਝੂਠ ਵਿੱਚ ਬਦਲ ਦਿੱਤਾ । ਉਹਨਾਂ ਨੇ ਸ੍ਰਿਸ਼ਟੀ ਦੀ ਪੂਜਾ ਅਤੇ ਸੇਵਾ ਕੀਤੀ, ਸ੍ਰਿਸ਼ਟੀ ਕਰਤਾ ਦੀ ਨਹੀਂ ਜੋ ਹਮੇਸ਼ਾ ਵਡਿਆਈ ਦੇ ਯੋਗ ਹਨ । ਆਮੀਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਝੂਠ ਲਈ ਪਰਮੇਸ਼ਵਰ ਦੀ ਸੱਚਾਈ ਨੂੰ ਬਦਲ ਦਿੱਤਾ, ਅਤੇ ਉਹਨਾਂ ਨੇ ਸ਼੍ਰਿਸ਼ਟੀ ਦੀ ਪੂਜਾ ਅਤੇ ਸੇਵਾ ਕੀਤੀ, ਨਾ ਕਿ ਸ਼੍ਰਿਸ਼ਟੀਕਰਤਾ ਦੀ, ਜੋ ਸਦਾ ਵਡਿਆਈ ਦੇ ਯੋਗ ਹੈ, ਆਮੀਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਕਰਤਾਰ ਜਿਹੜਾ ਜੁੱਗੋ ਜੁੱਗ ਧੰਨ ਹੈ, ਆਮੀਨ, ਨੂੰ ਛੱਡ ਕੇ ਸਰਿਸ਼ਟੀ ਦੀ ਪੂਜਾ ਅਤੇ ਉਪਾਸਨਾ ਕੀਤੀ।।
Punjabi ERV
ਉਨ੍ਹਾਂ ਨੇ ਪਰਮੇਸ਼ੁਰ ਦੇ ਸੱਚ ਨੂੰ ਇੱਕ ਝੂਠ ਵਿੱਚ ਬਦਲ ਦਿੱਤਾ। ਉਨ੍ਹਾਂ ਨੇ ਉਸਦੀਆਂ ਬਣਾਈਆਂ ਹੋਈਆਂ ਚੀਜ਼ਾਂ ਦੀ ਉਪਾਸਨਾ ਅਤੇ ਸੇਵਾ ਕੀਤੀ ਪਰ ਉਸ ਪਰਮੇਸ਼ੁਰ ਦੀ ਨਹੀਂ, ਜਿਸਨੇ ਉਨ੍ਹਾ ਚੀਜ਼ਾਂ ਨੂੰ ਬਣਾਇਆ ਸੀ। ਸਿਰਫ਼ ਪਰਮੇਸ਼ੁਰ ਦੀ ਹੀ ਉਸਤਤਿ ਸਦੀਵੀ ਹੋਣੀ ਚਾਹੀਦੀ ਹੈ। ਆਮੀਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہناں خُدا دی سچیائی نُوں وَٹا کے جُھوٹھ بنا دِتّا۔ تے خلقت دی بندگی تے سیوا خالق نالوں وَدّھ کے کِیتی۔ جیہڑا سدا تِیکر مُبارک اے آمِین۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਪਰਮੇਸ਼ਰ ਦੀ ਸਚਾਈ ਨੂੰ ਝੂਠ ਵਿੱਚ ਬਦਲ ਦਿੱਤਾ ਅਤੇ ਸ੍ਰਿਸ਼ਟੀਕਰਤਾ ਦੀ ਬਜਾਇ ਸ੍ਰਿਸ਼ਟੀ ਦੀ ਉਪਾਸਨਾ ਅਤੇ ਸੇਵਾ ਕੀਤੀ, ਨਾ ਕਿ ਉਸ ਸ੍ਰਿਸ਼ਟੀਕਰਤਾ ਦੀ ਜਿਹੜਾ ਸਦਾ ਧੰਨ ਹੈ। ਆਮੀਨ।