Romans 1:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਨ੍ਹਾਂ ਨੂੰ ਸ਼ਰਮਸਾਰੀ ਵਾਲੀਆਂ ਗੱਲਾਂ ਕਰਨ ਲਈ ਛੱਡ ਦਿੱਤਾ, ਜਿਨ੍ਹਾਂ ਦੀ ਉਨ੍ਹਾਂ ਨੇ ਇੱਛਾ ਕੀਤੀ ਸੀ। ਉਨ੍ਹਾਂ ਦੀਆਂ ਔਰਤਾਂ ਨੇ ਮਰਦਾਂ ਨਾਲੋਂ ਜਿਨਸੀ ਸੰਬੰਧ ਤੋੜ ਲਏ ਅਤੇ ਦੂਸਰੀਆਂ ਔਰਤਾਂ ਨਾਲ ਜਿਨਸੀ ਸੰਬੰਧ ਜੋੜ ਲਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਪਰਮੇਸ਼ਰ ਨੇ ਉਹਨਾਂ ਨੂੰ ਨੀਚ ਵਾਸ਼ਨਾਵਾਂ ਵਿੱਚ ਛੱਡ ਦਿੱਤਾ ਇੱਥੋਂ ਤੱਕ ਕਿ ਉਹਨਾਂ ਦੀਆਂ ਔਰਤਾਂ ਕੁਦਰਤੀ ਸੰਬੰਧ ਦੀ ਥਾਂ ਗ਼ੈਰ-ਕੁਦਰਤੀ ਸੰਬੰਧ ਰੱਖਣ ਲੱਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਕਰਕੇ, ਪਰਮੇਸ਼ਵਰ ਨੇ ਉਹਨਾਂ ਨੂੰ ਸ਼ਰਮਨਾਕ ਕਰਨ ਵਾਲੀਆਂ ਇੱਛਾਵਾਂ ਦੇ ਹਵਾਲੇ ਕਰ ਦਿੱਤਾ। ਇੱਥੋ ਤੱਕ ਕਿ ਉਹਨਾਂ ਦੀਆਂ ਔਰਤਾਂ ਕੁਦਰਤੀ ਸੰਭੋਗ ਦੀ ਥਾਂ ਗੈਰ ਕੁਦਰਤੀ ਸੰਭੋਗ ਕਰਨ ਲੱਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਕਾਰਨ ਪਰਮੇਸ਼ੁਰ ਨੇ ਉਨ੍ਹਾਂ ਨੂੰ ਨੀਚ ਵਾਸਨਾਂ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਨਾਰਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ
Punjabi ERV
ਪਰਮੇਸ਼ੁਰ ਨੇ ਉਨ੍ਹਾਂ ਨੂੰ ਸ਼ਰਮਸਾਰੀ ਵਾਲੀਆਂ ਗੱਲਾਂ ਕਰਨ ਲਈ ਛੱਡ ਦਿੱਤਾ, ਜਿਨ੍ਹਾਂ ਦੀ ਉਨ੍ਹਾਂ ਨੇ ਇੱਛਾ ਕੀਤੀ ਸੀ। ਉਨ੍ਹਾਂ ਦੀਆਂ ਔਰਤਾਂ ਨੇ ਮਰਦਾਂ ਨਾਲੋਂ ਜਿਨਸੀ ਸੰਬੰਧ ਤੋਡ਼ ਲਏ ਅਤੇ ਦੂਸਰੀਆਂ ਔਰਤਾਂ ਨਾਲ ਜਿਨਸੀ ਸੰਬੰਧ ਜੋਡ਼ ਲਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے سببّوں خُدا نے اوہناں نُوں گندِیاں بَھیڑیاں خواہشاں وِچ چھڈ دِتّا پئی اوہناں دِیاں زنانِیاں اپنے اصلی کمّ نُوں چھڈ کے اوہ کمّ شُروع کِیتے جیہڑے قُدرت دے خلاف نیں۔
Punjabi Standard Bible (Punjabi Standard Bible) 2023
ਇਸੇ ਕਰਕੇ ਪਰਮੇਸ਼ਰ ਨੇ ਉਨ੍ਹਾਂ ਨੂੰ ਨੀਚ ਕਾਮਨਾਵਾਂ ਦੇ ਵੱਸ ਕਰ ਦਿੱਤਾ, ਕਿਉਂਕਿ ਉਨ੍ਹਾਂ ਦੀਆਂ ਔਰਤਾਂ ਨੇ ਵੀ ਕੁਦਰਤੀ ਸੰਬੰਧਾਂ ਨੂੰ ਗੈਰ-ਕੁਦਰਤੀ ਸੰਬੰਧਾਂ ਵਿੱਚ ਬਦਲ ਦਿੱਤਾ, ਜੋ ਕਿ ਕੁਦਰਤ ਦੇ ਨਿਯਮ ਦੇ ਵਿਰੁੱਧ ਹੈ।